ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਪੁਲਸ ਵਲੋਂ ਅੱਜ 2 ਵੱਖ-ਵੱਖ ਮਾਮਲਿਆਂ ਤਹਿਤ 35 ਗ੍ਰਾਮ ਸਮੈਕ ਅਤੇ ਨਾਜਾਇਜ਼ ਸ਼ਰਾਬ ਸਮੇਤ ਪਰਮਜੀਤ ਸਿੰਘ ਵਾਸੀ ਹਰਿਓ ਕਲਾਂ, ਮਨਦੀਪ ਸਿੰਘ ਤੇ ਸਤਨਾਮ ਸਿੰਘ ਵਾਸੀ ਟੋਡਰਪੁਰ ਅਤੇ ਸੰਜੀਵ ਕੁਮਾਰ ਵਾਸੀ ਸਮਰਾਲਾ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਥਾਣਾ ਮੁਖੀ ਵਿਜੈ ਕੁਮਾਰ ਨੇ ਦੱਸਿਆ ਕਿ ਸ਼ੇਰਪੁਰ ਚੌਂਕੀ ਦੇ ਇੰਚਾਰਜ ਜਗਜੀਤ ਸਿੰਘ ਵਲੋਂ ਪੁਲਸ ਪਾਰਟੀ ਸਮੇਤ ਗੜ੍ਹੀ ਪੁਲ ਨੇੜੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ ਕਿ ਇਕ ਇਨੋਵਾ ਕਾਰ ਪੀ.ਬੀ. 11ਸੀਐੱਫ 4228 ਨੂੰ ਜਾਂਚ ਲਈ ਰੋਕਿਆ ਜਿਸ ਵਿਚ 3 ਨੌਜਵਾਨ ਸਵਾਰ ਸਨ ਜਿਨ੍ਹਾਂ ’ਚੋਂ ਇਕ ਨੇ ਆਪਣਾ ਨਾਮ ਪਰਮਜੀਤ ਸਿੰਘ, ਮਨਦੀਪ ਸਿੰਘ ਤੇ ਸਤਨਾਮ ਸਿੰਘ ਦੱਸਿਆ।
ਗੱਡੀ ਦੀ ਜਾਂਚ ਦੌਰਾਨ 25 ਗ੍ਰਾਮ ਸਮੈਕ ਬਰਾਮਦ ਹੋਈ ਅਤੇ ਇਕ ਪਲਾਸਟਿਕ ਦਾ ਥੈਲਾ ਬਰਾਮਦ ਹੋਇਆ ਜਿਸ ’ਚੋਂ 30 ਬੋਤਲਾਂ ਨਾਜਾਇਜ਼ ਸ਼ਰਾਬ (ਪੰਜਾਬ ’ਚ ਨਾ-ਵਿਕਣਯੋਗ) ਬਰਾਮਦ ਹੋਈਆਂ। ਪੁਲਸ ਵਲੋਂ ਇਨ੍ਹਾਂ ਤਿੰਨਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿਚ ਸਹਾਇਕ ਥਾਣੇਦਾਰ ਵਿਪਨ ਕੁਮਾਰ ਅਤੇ ਸੰਜੀਵ ਕੁਮਾਰ ਵਲੋਂ ਭੱਟੀਆਂ ਚੌਂਕ ਵਿਖੇ ਗਸ਼ਤ ਕੀਤੀ ਜਾ ਰਹੀ ਸੀ ਤਾਂ ਇਕ ਨੌਜਵਾਨ ਪੁਲਸ ਨੂੰ ਦੇਖ ਕੇ ਘਬਰਾ ਕੇ ਪਿੱਛੇ ਮੁੜਨ ਲੱਗਿਆ ਅਤੇ ਉਸਨੇ ਆਪਣੀ ਜੇਬ ’ਚੋਂ ਇਕ ਲਿਫ਼ਾਫੀ ਕੱਢ ਕੇ ਸੜਕ ’ਤੇ ਸੁੱਟ ਦਿੱਤੀ। ਪੁਲਸ ਨੇ ਉਸ ਨੂੰ ਕਾਬੂ ਕਰ ਲਿਫ਼ਾਫੀ ਚੁੱਕੀ ਜਿਸ ’ਚੋਂ 10 ਗ੍ਰਾਮ ਸਮੈਕ ਬਰਾਮਦ ਹੋਈ ਅਤੇ ਇਸ ਨੌਜਵਾਨ ਦੀ ਪਹਿਚਾਣ ਸੰਜੀਵ ਕੁਮਾਰ ਵਾਸੀ ਸਮਰਾਲਾ ਵਜੋਂ ਹੋਈ। ਪੁਲਸ ਵਲੋਂ ਇਸ ਨੌਜਵਾਨ ਖਿਲਾਫ਼ ਵੀ ਮਾਮਲਾ ਦਰਜ ਕਰ ਲਿਆ ਗਿਆ।
ACP ਕੰਵਲਜੀਤ ਸਿੰਘ ਦੀ ਮੌਤ ਨੂੰ ਲੈ ਕੇ ਵੱਡਾ ਖ਼ੁਲਾਸਾ, ਜ਼ਹਿਰੀਲੀ ਚੀਜ਼ ਨਿਗਲਣ ਨਾਲ ਹੋਈ ਸੀ ਮੌਤ
NEXT STORY