ਲੁਧਿਆਣਾ,(ਰਾਜ) - ਐੱਸ. ਟੀ. ਐੱਫ. ਦੀ ਟੀਮ ਨੇ ਇਕ ਨਸ਼ਾ ਸਮੱਗਲਰ ਨੂੰ 50 ਲੱਖ ਦੀ ਸਮੈਕ ਸਮੇਤ ਗ੍ਰਿਫਤਾਰ ਕੀਤਾ ਹੈ। ਐੱਸ. ਟੀ. ਐੱਫ. ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਅਕਾਈ ਹਸਪਤਾਲ ਚੰਡੀਗੜ੍ਹ ਰੋਡ ਦੇ ਨੇੜੇ ਆਪਣੇ ਗਾਹਕਾਂ ਨੂੰ ਸਮੈਕ ਦੀ ਖੇਪ ਸਪਲਾਈ ਕਰਨ ਆ ਰਿਹਾ ਹੈ। ਪੁਲਸ ਨੇ ਚੰਡੀਗੜ੍ਹ ਰੋਡ 'ਤੇ ਸਪੈਸ਼ਲ ਨਾਕਾਬੰਦੀ ਕਰ ਦਿੱਤੀ ਅਤੇ ਸਾਹਮਣੇ ਤੋਂ ਆ ਰਹੇ ਕਿ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੇ ਬੈਗ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 190 ਗ੍ਰਾਮ ਸਮੈਕ ਬਰਾਮਦ ਹੋਈ। ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ, ਜਿਸ ਦੀ ਪਛਾਣ ਹਰਮੇਲ ਸਿੰਘ ਲਾਡੀ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਕੋਟ ਗੁੰਗੂ ਰਾਏ ਕੂਮਕਲਾਂ ਵਜੋਂ ਕੀਤੀ ਗਈ। ਉਸ ਕੋਲੋਂ ਫੜੀ ਗਈ ਸਮੈਕ ਦੀ ਕੀਮਤ 50 ਲੱਖ ਦੇ ਕਰੀਬ ਮੰਨੀ ਜਾ ਰਹੀ ਹੈ।
ਦੋਸ਼ੀ ਨੇ ਦੱਸਿਆ ਕਿ ਉਹ ਕੋਹਾੜਾ 'ਚ ਇਕ ਫੈਕਟਰੀ 'ਚ ਕੰਮ ਕਰਦਾ ਹੈ ਅਤੇ ਪਿਛਲੇ 6 ਮਹੀਨਿਆਂ ਤੋਂ ਨਸ਼ੇ ਵੇਚਣ ਦਾ ਕੰਮ ਕਰ ਰਿਹਾ ਹੈ। ਉਸ ਵਿਰੁੱਧ ਐੱਸ. ਟੀ. ਐੱਫ. ਥਾਣਾ ਮੋਹਾਲੀ 'ਚ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ। ਹਰਮੇਲ ਸਿੰਘ ਨੂੰ ਅਦਾਲਤ 'ਚ ਪੇਸ਼ ਕਰ ਕੇ 2 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਜ਼ਮਾਨਤ 'ਤੇ ਆਏ ਸਮੱਗਲਰ ਕੋਲੋਂ ਲਈ ਸੀ ਹੈਰੋਇਨ
ਹਰਬੰਸ ਸਿੰਘ ਅਨੁਸਾਰ ਫੜੇ ਗਏ ਦੋਸ਼ੀ ਹਰਮੇਲ ਸਿੰਘ ਲਾਡੀ ਨੇ ਦੱਸਿਆ ਕਿ ਉਸ ਨੂੰ ਇਹ ਸਮੈਕ ਹਰਮਨਜੀਤ ਸਿੰਘ ਗੋਲਡੀ ਵਾਸੀ ਪਿੰਡ ਕੂਬਾ, ਸਮਰਾਲਾ ਨੇ ਗਾਹਕਾਂ ਨੂੰ ਸਪਲਾਈ ਕਰਨ ਲਈ ਦਿੱਤੀ ਸੀ, ਜਿਸ ਦੇ ਬਾਅਦ ਐੱਸ. ਟੀ. ਐੱਫ. ਨੇ ਹਰਮਨਜੀਤ ਸਿੰਘ ਨੂੰ ਵੀ ਮਾਮਲੇ ਵਿਚ ਨਾਮਜ਼ਦ ਕਰ ਲਿਆ ਹੈ। ਜਿਸ ਨੂੰ ਗ੍ਰਿਫਤਾਰ ਕਰਨ ਲਈ ਪੁਲਸ ਟੀਮ ਛਾਪੇਮਾਰੀ ਕਰ ਰਹੀ ਹੈ। ਹਰਮਨਜੀਤ ਪਹਿਲਾਂ ਵੀ ਐੱਸ. ਟੀ. ਐੱਫ. ਵਲੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ, ਜੋ ਜੇਲ ਤੋਂ ਜ਼ਮਾਨਤ 'ਤੇ ਬਾਹਰ ਆਉਣ ਤੋਂ ਬਾਅਦ ਫਿਰ ਤੋਂ ਨਸ਼ੇ ਦਾ ਕਾਰੋਬਾਰ ਚਲਾਉਣ ਲੱਗ ਗਿਆ ਸੀ।
JNU ਹਿੰਸਾ ਦੇ ਦੋਸ਼ੀਆਂ ਖਿਲਾਫ਼ ਹੋਵੇ ਸਖ਼ਤ ਕਾਰਵਾਈ : ਕੈਪਟਨ
NEXT STORY