ਨਕੋਦਰ, (ਪਾਲੀ)- ਨਜ਼ਦੀਕੀ ਪਿੰਡ ਕੰਗ ਸਾਹਬੂ ਕੋਲ ਇਕ ਟਰੱਕ ਅਤੇ ਛੋਟੇ ਹਾਥੀ ਦੀ ਭਿਆਨਕ ਟੱਕਰ ਹੋਣ ਕਾਰਨ ਪਿਓ-ਪੁੱਤਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਦਕਿ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।ਸੂਚਨਾ ਮਿਲਦਿਆਂ ਹੀ ਡੀ. ਐੱਸ. ਪੀ. ਮੁਕੇਸ਼ ਕੁਮਾਰ, ਸਦਰ ਥਾਣਾ ਮੁਖੀ ਜਸਵਿੰਦਰ ਸਿੰਘ ਅਤੇ ਏ. ਐੱਸ. ਆਈ. ਬਲਦੇਵ ਸਿੰਘ ਮੌਕੇ 'ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਪਿੰਡ ਕੰਗ ਸਾਹਬੂ ਕੋਲ ਵਾਪਰੇ ਹਾਦਸੇ 'ਚ ਗਲਤ ਸਾਈਡ ਤੋਂ ਆ ਰਿਹਾ ਟਰੱਕ ਛੋਟੇ ਹਾਥੀ ਨਾਲ ਟਕਰਾ ਗਿਆ, ਜਿਸ ਕਾਰਨ ਛੋਟਾ ਹਾਥੀ ਚਾਲਕ ਨਛੱਤਰ ਸਿੰਘ ਦੀ ਘਟਨਾ ਵਾਲੀ ਥਾਂ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਪੁੱਤਰ ਰਮੇਸ਼ ਨੂੰ ਜਲੰਧਰ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ। ਇਲਾਜ ਦੌਰਾਨ ਜ਼ਖਮਾਂ ਦੀ ਮਾਰ ਨਾ ਝੱਲਦੇ ਹੋਏ ਉਸ ਦੀ ਵੀ ਮੌਤ ਹੋ ਗਈ। ਪੁਲਸ ਨੇ ਦੋਵਾਂ ਲਾਸ਼ਾਂ ਨੂੰ ਨਕੋਦਰ ਦੇ ਸਿਵਲ ਹਸਪਤਾਲ ਵਿਖੇ ਮੁਰਦਾਘਰ ਵਿਖੇ ਰੱਖਵਾ ਦਿੱਤਾ ਹੈ। ਟਰੱਕ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ, ਜਿਸ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ।
ਕੈਪਟਨ ਸਮਰਥਨ ਮੁੱਲ ਦੇ ਮੁੱਦੇ 'ਤੇ ਸਿਆਸਤ ਨਾ ਕਰਨ : ਸੁਖਬੀਰ
NEXT STORY