ਜਲੰਧਰ (ਕਮਲੇਸ਼)— ਆਟੋ ਰਿਕਸ਼ਾ ਚਾਲਕਾਂ ਦੀਆਂ ਵੱਖ-ਵੱਖ ਜਥੇਬੰਦੀਆਂ ਨਿਊ ਦਸਮੇਸ਼ ਆਟੋ ਰਿਕਸ਼ਾ ਵਰਕਰਜ਼ ਯੂਨੀਅਨ, ਸਤਿ ਕਰਤਾਰ ਆਟੋ ਰਿਕਸ਼ਾ ਵਰਕਰਜ਼ ਯੂਨੀਅਨ, ਸੇਵਕ ਆਟੋ ਰਿਕਸ਼ਾ ਵਰਕਰਜ਼ ਯੂਨੀਅਨ, ਸਰਬਸਾਂਝੀ ਆਟੋ ਰਿਕਸ਼ਾ ਵਰਕਰਜ਼ ਯੂਨੀਅਨ, ਯੂਨਾਈਟਿਡ ਆਟੋ ਰਿਕਸ਼ਾ ਵਰਕਰਜ਼ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂਆਂ ਦੀ ਸਾਂਝੀ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ, ਜਿਸ ਵਿਚ ਵਿਚਾਰ-ਵਟਾਂਦਰੇ ਉਪਰੰਤ ਕਾਲੇ ਕਾਨੂੰਨਾਂ ਵਿਰੋਧੀ ਪਿਮਸ ਹਸਪਤਾਲ ਦੇ ਸਾਹਮਣੇ ਪੁੱਡਾ ਮੈਦਾਨ ਜਲੰਧਰ ਵਿਖੇ 5 ਦਰਜਨ ਤੋਂ ਵੱਧ ਜਨਤਕ ਤੇ ਜਮਹੂਰੀ ਜਥੇਬੰਦੀਆਂ ਦੇ ਤਾਲਮੇਲ ਫਰੰਟ ਵੱਲੋਂ ਕੀਤੀ ਜਾ ਰਹੀ ਮਹਾਰੈਲੀ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ ਆਟੋ ਰਿਕਸ਼ਾ ਚਾਲਕਾਂ ਦੇ ਕਿੱਤੇ ਨੂੰ ਬਚਾਉਣ ਲਈ 19 ਫਰਵਰੀ ਨੂੰ ਡਿਪਟੀ ਕਮਿਸ਼ਨਰ ਅਤੇ ਪੁੱਡਾ ਦੇ ਸੀ. ਈ. ਓ. ਨੂੰ ਵਫਦ ਦੇ ਰੂਪ ਵਿਚ ਮਿਲਿਆ ਜਾਵੇਗਾ।
ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਕੀਤੇ ਵਾਅਦੇ ਪੂਰੇ ਕਰਨ ਦੀ ਥਾਂ ਮਿਹਨਤੀ ਲੋਕਾਂ ਨੂੰ ਉਜਾੜਨ ਵਾਲੀਆਂ ਨੀਤੀਆਂ ਲਾਗੂ ਕਰ ਰਹੀਆਂ ਹਨ। ਇਸੇ ਨੀਤੀ ਤਹਿਤ ਜਲੰਧਰ ਨੂੰ ਸਮਾਰਟ ਸਿਟੀ ਬਣਾਉਣ ਦੇ ਨਾਂ ਹੇਠ ਆਟੋ ਰਿਕਸ਼ਾ ਚਾਲਕਾਂ, ਰੇਹੜੀ-ਫੜ੍ਹੀ ਵਾਲਿਆਂ ਅਤੇ ਹੋਰ ਛੋਟੇ ਦੁਕਾਨਦਾਰਾਂ ਅਤੇ ਗਰੀਬਾਂ ਦਾ ਉਜਾੜਾ ਕਰਨ ਦੀਆਂ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ। ਇਸ ਦੀ ਸ਼ੁਰੂਆਤ ਆਟੋ ਰਿਕਸ਼ਾ ਚਾਲਕਾਂ ਤੋਂ ਕੀਤੀ ਗਈ ਹੈ। ਇਸਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਮੀਟਿੰਗ ਨੂੰ ਕਸ਼ਮੀਰ ਸਿੰਘ ਘੁੱਗਸ਼ੋਰ, ਰਵੀ ਸੱਭਰਵਾਲ, ਅਸ਼ੋਕ ਕੁਮਾਰ, ਸੰਤੋਖ ਸਿੰਘ, ਲਵ ਕੁਮਾਰ, ਬੂਟਾ ਸਿੰਘ, ਕਪਿਲ ਮਿਸ਼ਰਾ, ਯਸ਼ਪਾਲ, ਤਰਸੇਮ ਅਤੇ ਬਲਜੋਤ ਆਦਿ ਨੇ ਸੰਬੋਧਨ ਕੀਤਾ।
ਪੰਜਾਬ ਬੋਰਡ ਤੋਂ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ
NEXT STORY