ਮੋਗਾ (ਕਸ਼ਿਸ਼) : ਮੋਗਾ ਵਿਖੇ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਸਮਾਰਟ ਕੰਟਰੋਲ ਰੂਮ ਦਾ ਉਦਘਾਟਨ ਕੀਤਾ ਗਿਆ, ਜੋ ਆਧੁਨਿਕ ਤਕਨੀਕ, ਉੱਚ ਗੁਣਵੱਤਾ ਵਾਲੇ ਨਿਗਰਾਨੀ ਉਪਕਰਨਾਂ ਅਤੇ ਨਵੀਂ ਤਕਨੀਕਾਂ ਨਾਲ ਲੈਸ ਹੈ। ਇਹ ਕੰਟਰੋਲ ਰੂਮ ਜ਼ਿਲ੍ਹੇ ਭਰ ਵਿਚ ਅਪਰਾਧ ਰੋਕਣ, ਸ਼ੱਕੀ ਗਤਿਵਿਧੀਆਂ 'ਤੇ ਨਿਗਰਾਨੀ ਅਤੇ ਮਾੜੇ ਅਨਸਰਾਂ ਨੂੰ ਬੇਨਕਾਬ ਕਰਨ ਵਿਚ ਇਕ ਮਹੱਤਵਪੂਰਨ ਭੂਮਿਕਾ ਨਿਭਾਏਗਾ। ਇਸ ਪ੍ਰੋਜੈਕਟ ਦੇ ਤਹਿਤ ਜ਼ਿਲ੍ਹੇ ਵਿਚ ਹੋਰ ਵੀ ਕੈਮਰੇ ਲਗਾਏ ਜਾ ਰਹੇ ਹਨ, ਜਿਸ ਨਾਲ ਅਪਰਾਧ 'ਤੇ ਕੰਟਰੋਲ ਅਤੇ ਉਸ ਦੀ ਟਰੇਸਿੰਗ ਵਿਚ ਮਦਦ ਮਿਲੇਗੀ। ਡੀ.ਜੀ.ਪੀ. ਗੌਰਵ ਯਾਦਵ ਨੇ ਉਦਘਾਟਨ ਮੌਕੇ ਕਿਹਾ ਕਿ ਇਹ ਕੰਟਰੋਲ ਰੂਮ ਆਧੁਨਿਕ ਤਕਨੀਕ ਨਾਲ ਤਿਆਰ ਕੀਤਾ ਗਿਆ ਹੈ ਅਤੇ ਇਹ ਪੁਲਸ ਨੂੰ ਸ਼ੱਕੀ ਗਤੀਵਿਧੀਆਂ 'ਤੇ ਨਿਗਰਾਨੀ ਰੱਖਣ ਅਤੇ ਅਪਰਾਧੀਆਂ ਨੂੰ ਬੇਨਕਾਬ ਕਰਨ ਵਿਚ ਮਦਦਗਾਰ ਸਾਬਤ ਹੋਵੇਗਾ।
ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨਗੇ, ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਆਈ.ਜੀ. ਫਿਰੋਜ਼ਪੁਰ ਰੇਂਜ ਅਸ਼ਵਨੀ ਕਪੂਰ (ਆਈ.ਪੀ.ਐਸ.), ਐਸ.ਐਸ.ਪੀ. ਮੋਗਾ ਅਜੈ ਗਾਂਧੀ (ਆਈ.ਪੀ.ਐਸ.) ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਗੁਰਦਾਸਪੁਰ ਦੀਆਂ ਮੰਡੀਆਂ 'ਚ ਕਣਕ ਦੀ ਆਮਦ ਤੇ ਖ਼ਰੀਦ ਨੇ ਤੇਜ਼ੀ ਫੜੀ: DC ਦਲਵਿੰਦਰਜੀਤ ਸਿੰਘ
NEXT STORY