ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਮੀਤ ਹੇਅਰ ਦੇ ਐਲਾਨ ਮੁਤਾਬਕ ਪੰਜਾਬ 'ਚ ਦਿੱਲੀ ਦੀ ਤਰਜ਼ 'ਤੇ 117 ਸਮਾਰਟ ਸਕੂਲ ਖੋਲ੍ਹੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦੇ ਲਈ ਟੀਮਾਂ ਵੀ ਜੁੜ ਚੁੱਕੀਆਂ ਹਨ। ਇਸ ਤਹਿਤ ਪੰਜਾਬ ਦੇ ਹਰ ਜ਼ਿਲ੍ਹੇ 'ਚ ਸਮਾਰਟ ਸਕੂਲ ਖੋਲ੍ਹੇ ਜਾਣਗੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਮੈਡੀਕਲ ਸਟੋਰਾਂ 'ਤੇ ਅੱਜ ਤੋਂ ਥਰਮਾਮੀਟਰ, BP ਤੇ ਵੇਇੰਗ ਮਸ਼ੀਨ ਦੀ ਵਿਕਰੀ ਬੰਦ, ਜਾਣੋ ਕਾਰਨ
ਇਨ੍ਹਾਂ ਸਮਾਰਟ ਸਕੂਲਾਂ 'ਚ ਡਿਜੀਟਲ ਬੋਰਡ, ਨਵੀਆਂ ਲੈਬਾਂ, ਲਾਈਬ੍ਰੇਰੀ ਅਤੇ ਤਕਨੀਕੀ ਅਧਿਆਪਕ ਹੋਣਗੇ। ਸੂਬੇ 'ਚ ਮੁਹੱਲਾ ਕਲੀਨਿਕਾਂ ਦੇ ਐਲਾਨ ਤੋਂ ਬਾਅਦ ਹੁਣ ਪੰਜਾਬ 'ਚ ਇਹ ਸਮਾਰਟ ਸਕੂਲ ਖੋਲ੍ਹਣ ਦੀ ਤਿਆਰੀ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ। ਇਸ ਦੇ ਲਈ ਪੰਜਾਬ ਸਰਕਾਰ ਦਾ ਸਿੱਖਿਆ ਵਿਭਾਗ ਹੁਣ ਤੱਕ ਕਰੀਬ 100 ਖੇਤਰਾਂ ਦੀ ਪਛਾਣ ਕਰ ਚੁੱਕਾ ਹੈ।
ਇਹ ਵੀ ਪੜ੍ਹੋ : ਸੰਗਰੂਰ 'ਚ ਜ਼ਿਮਨੀ ਚੋਣ ਲਈ ਚੋਣ ਸਟਾਫ਼ ਤਿਆਰ, ਕਿਸੇ ਵੀ ਦਿਨ ਹੋ ਸਕਦੈ ਐਲਾਨ
ਇਨ੍ਹਾਂ ਸਮਾਰਟ ਸਕੂਲਾਂ ਨੂੰ ਖੋਲ੍ਹੇ ਜਾਣ ਤੋਂ ਬਾਅਦ ਇਨ੍ਹਾਂ ਦੀ ਗਿਣਤੀ ਨੂੰ ਵੀ ਵਧਾਇਆ ਜਾਵੇਗਾ। ਇਨ੍ਹਾਂ ਸਕੂਲਾਂ 'ਚ ਪੜ੍ਹਾਈ ਦਾ ਪੱਧਰ ਨਿੱਜੀ ਸਕੂਲਾਂ ਤੋਂ ਵੀ ਬਿਹਤਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਨ੍ਹਾਂ ਸਮਾਰਟ ਸਕੂਲਾਂ 'ਚ ਸਮਾਰਟ ਕਲਾਸ ਰੂਮ ਹੋਣਗੇ, ਜਿੱਥੇ ਪ੍ਰਾਜੈਕਟ ਲਗਾਏ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ’ਚ ਮੀਂਹ ਤੇ ਹਨ੍ਹੇਰੀ ਨੇ ਬਦਲਿਆ ਮੌਸਮ, ਲੋਕਾਂ ਨੂੰ ਅੱਤ ਦੀ ਗਰਮੀ ਤੋਂ ਮਿਲੀ ਰਾਹਤ
ਇਸ ਦੇ ਲਈ ਸਾਰਾ ਬਜਟ ਤਿਆਰ ਕਰ ਲਿਆ ਗਿਆ ਹੈ। ਇਨ੍ਹਾਂ ਸਮਾਰਟ ਸਕੂਲਾਂ 'ਚ ਇਨਡੋਰ-ਆਊਟਡੋਰ ਖੇਡਾਂ ਆਦਿ ਦਾ ਵੀ ਪ੍ਰਬੰਧ ਕੀਤਾ ਜਾਵੇਗਾ ਅਤੇ ਸਾਫ-ਸੁਥਰੇ ਕਲਾਸਰੂਮਾਂ 'ਚ ਹੋਰ ਕਈ ਤਰ੍ਹਾਂ ਦੀਆਂ ਸਹੂਲਤਾਵਾਂ ਦਿੱਤੀਆਂ ਜਾਣਗੀਆਂ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ’ਚ ਮੀਂਹ ਤੇ ਹਨ੍ਹੇਰੀ ਨੇ ਬਦਲਿਆ ਮੌਸਮ, ਲੋਕਾਂ ਨੂੰ ਅੱਤ ਦੀ ਗਰਮੀ ਤੋਂ ਮਿਲੀ ਰਾਹਤ
NEXT STORY