ਲੁਧਿਆਣਾ (ਨਰਿੰਦਰ) : ਲੁਧਿਆਣਾ ਦੇ ਹਲਕਾ ਸੈਂਟਰਲ ਤੋਂ ਭਾਜਪਾ ਉਮੀਦਵਾਰ ਦੇ ਪੱਖ 'ਚ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਚੋਣ ਪ੍ਰਚਾਰ ਕਰਨ ਪੁੱਜੇ। ਇਸ ਦੌਰਾਨ ਕੇਂਦਰੀ ਮੰਤਰੀ ਨੇ ਕਾਂਗਰਸ ਸਰਕਾਰ 'ਤੇ ਜੰਮ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੀ ਸੱਤਾ ਵਾਲੀ ਸਰਕਾਰ ਨੇ ਸਿਰਫ ਘਪਲੇ ਅਤੇ ਗੁੰਡਾਰਾਜ ਕੀਤਾ ਹੈ। ਸਮ੍ਰਿਤੀ ਇਰਾਨੀ ਨੇ ਕਿਹਾ ਕਿ ਕੋਵਿਡ ਦੇ ਔਖੇ ਸਮੇਂ ਦੌਰਾਨ ਵੀ ਕੇਂਦਰ ਵੱਲੋਂ ਭੇਜੇ ਗਏ ਰਾਸ਼ਨ ਨੂੰ ਲੈ ਕੇ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਘਪਲੇ ਕੀਤੇ ਗਏ।
ਇਹ ਵੀ ਪੜ੍ਹੋ : ਸਹੁਰਿਆਂ ਤੋਂ ਦੁਖ਼ੀ ਹੋਈ ਵਿਧਵਾ ਜਨਾਨੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਨਾਨਕੇ ਘਰ ਖ਼ੁਦ ਨੂੰ ਲਾਇਆ ਫ਼ਾਹਾ
ਉਨ੍ਹਾਂ ਕਿਹਾ ਕਿ ਪੰਜਾਬ 'ਚ ਨਵਾਂ ਪੰਜਾਬ ਤਹਿਤ ਭਾਜਪਾ ਹੀ ਆਪਣੀ ਸਰਕਾਰ ਬਣਾਵੇਗੀ। ਉਨ੍ਹਾਂ ਕਿਹਾ ਕਿ ਸੱਤਾ 'ਚ ਰਹਿਣ ਦੇ ਬਾਵਜੂਦ ਵੀ ਕਾਂਗਰਸ ਸਰਕਾਰ ਨੇ ਪੰਜਾਬ ਵਾਸੀਆਂ ਲਈ ਕੋਈ ਕੰਮ ਨਹੀਂ ਕੀਤਾ। ਸਮ੍ਰਿਤੀ ਇਰਾਨੀ ਨੇ ਕਿਹਾ ਕਿ ਪੰਜਾਬ 'ਚ ਕਾਂਗਰਸ ਦੀ ਸਰਕਾਰ ਨੇ ਇੰਨੇ ਸਾਲ ਰਾਜ ਕੀਤਾ ਪਰ ਫਿਰ ਵੀ ਪੰਜਾਬ ਨੂੰ ਉਸ ਮੁਕਾਮ ਤੱਕ ਨਹੀਂ ਲਿਜਾ ਸਕੀ, ਜਿੱਥੇ ਪੁੱਜਣਾ ਚਾਹੀਦਾ ਸੀ।
ਇਹ ਵੀ ਪੜ੍ਹੋ : 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਮਿਲੇਗੀ 'ਇੰਗਲਿਸ਼ ਡਿਕਸ਼ਨਰੀ'
ਉਨ੍ਹਾਂ ਕਿਹਾ ਕਿ ਜਦੋਂ ਕੇਂਦਰ 'ਚ ਕਾਂਗਰਸ ਦੀ ਸਰਕਾਰ ਸੀ ਤਾਂ ਪੰਜਾਬੀ ਬੱਚਿਆਂ ਨੂੰ ਸਿਰਫ 15 ਲੱਖ ਦੀ ਵਜ਼ੀਫ਼ਾ ਸਕੀਮ ਦਿੱਤੀ ਜਾ ਰਹੀ ਸੀ ਪਰ ਜਦੋਂ ਮੋਦੀ ਸਰਕਾਰ ਆਈ ਤਾਂ ਇਹ ਵਜ਼ੀਫ਼ਾ ਸਕੀਮ 30 ਲੱਖ ਤੱਕ ਪੁੱਜ ਗਈ। ਉਨ੍ਹਾਂ ਕਿਹਾ ਕਿ ਜੋ ਕੰਮ ਕਾਂਗਰਸ 50 ਸਾਲਾਂ 'ਚ ਨਾ ਕਰ ਸਕੀ, ਉਹ ਕੰਮ ਭਾਜਪਾ ਨੇ 7 ਸਾਲਾਂ 'ਚ ਕਰ ਦਿਖਾਇਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੋਵਿਡ ਦੇ ਮੱਦੇਨਜ਼ਰ ਮਾਲੇਰਕੋਟਲਾ ਜ਼ਿਲ੍ਹੇ ’ਚ 15 ਫਰਵਰੀ ਤੱਕ ਪਾਬੰਦੀਆਂ ’ਚ ਵਾਧਾ
NEXT STORY