ਮੋਗਾ (ਕਸ਼ਿਸ਼ ਸਿੰਗਲਾ) : ਯੁੱਧ ਨਸ਼ਿਆਂ ਵਿਰੁੱਧ ਤਹਿਤ ਮੋਗਾ ਪੁਲਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਉੱਪਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ, ਜਿਸ ਦੇ ਚੱਲਦੇ ਸੀਆਈਏ ਸਟਾਫ ਵੱਲੋਂ ਕਾਰਵਾਈ ਕਰਦੇ ਹੋਏ ਪੰਜ ਨਸ਼ਾ ਤਸਕਰਾਂ ਨੂੰ 365 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਡੀਐੱਸਪੀ ਡੀ ਸੁਖਅੰਮ੍ਰਿਤ ਸਿੰਘ ਨੇ ਦੱਸਿਆ ਕਿ ਮੋਗਾ ਪੁਲਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਦੋ ਵੱਖ ਵੱਖ ਮਾਮਲਿਆਂ ਵਿਚ ਪੰਜ ਸਮੱਗਲਰਾਂ ਨੂੰ ਇਕ ਐਕਟਿਵਾ ਅਤੇ ਇਕ ਮੋਟਰਸਾਈਕਲ ਸਮੇਤ 365 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਪੰਜਾਂ ਸਮੱਗਲਰਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ। ਇਨ੍ਹਾਂ ਦੀ ਪਛਾਣ ਵਿਕਰਮਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਵਾਸੀ ਜ਼ਿਲ੍ਹਾ ਫਰੀਦਕੋਟ ਗੁਰਤੇਜ ਸਿੰਘ, ਜਗਸੀਰ ਸਿੰਘ ਅਤੇ ਅਨਮੋਲ ਸਿੰਘ ਵਾਸੀ ਮੋਗਾ ਵਜੋਂ ਹੋਈ ਹੈ। ਪੁਲਸ ਵੱਲੋਂ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਐਡਵੋਕੇਟ ਧਾਮੀ ਨੇ ਪੁੰਛ ’ਚ ਗੁਰਦੁਆਰੇ ’ਤੇ ਹਮਲੇ ਨੂੰ ਦੁਖਦਾਈ ਕਰਾਰ ਦਿੱਤਾ
NEXT STORY