ਚੰਡੀਗੜ੍ਹ (ਪ੍ਰੀਕਸ਼ਿਤ) : ਪੁਲਸ ਨੇ ਇੰਡਸਟਰੀਅਲ ਏਰੀਆ ਫੇਜ਼-1 ਦੇ ਸ਼ਮਸ਼ਾਨਘਾਟ ਨੇੜੇ ਨੌਜਵਾਨ ਨੂੰ 9.38 ਕਿੱਲੋ ਭੁੱਕੀ ਨਾਲ ਗ੍ਰਿਫ਼ਤਾਰ ਕੀਤਾ ਹੈ। ਉਸ ਦੀ ਪਛਾਣ ਕਾਂਗੜਾ (ਹਿਮਾਚਲ) ਵਾਸੀ ਵਿਕਾਸ ਚੰਦ (29) ਵਜੋਂ ਹੋਈ ਹੈ। ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਗਿਆ।
ਪੁਲਸ ਟੀਮ ਸ਼ਾਮ 7.30 ਵਜੇ ਦੇ ਕਰੀਬ ਲਾਈਟ ਪੁਆਇੰਟ ਨੇੜੇ ਗਸ਼ਤ ਕਰ ਰਹੀ ਸੀ ਕਿ ਦਰਿਆ ਪਿੰਡ ਤੋਂ ਪੈਦਲ ਆਉਂਦੇ ਨੌਜਵਾਨ ਨੂੰ ਦੇਖਿਆ ਜੋ ਭੱਜਣ ਦੀ ਕੋਸ਼ਿਸ਼ ਕਰਣ ਲੱਗਾ। ਸ਼ੱਕ ਪੈਣ ’ਤੇ ਮੁਲਾਜ਼ਮਾਂ ਨੇ ਉਸ ਨੂੰ ਫੜ੍ਹ ਲਿਆ। ਜਦੋਂ ਪੁਲਸ ਨੇ ਬੈਗ ਦੀ ਤਲਾਸ਼ੀ ਲਈ ਤਾਂ 9.38 ਕਿੱਲੋ ਭੁੱਕੀ ਬਰਾਮਦ ਹੋਈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਚਿੱਟੇ ਨੇ ਇਕ ਹੋਰ ਨੌਜਵਾਨ ਦੀ ਲਈ ਜਾਨ
NEXT STORY