ਲੁਧਿਆਣਾ (ਅਨਿਲ) : ਐਂਟੀ ਨਾਰਕੋਟਿਕ ਟਾਸਕ ਫੋਰਸ ਦੀ ਲੁਧਿਆਣਾ ਯੂਨਿਟ ਨੇ ਨਸ਼ਾ ਸਮੱਗਲਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਇਕ ਨਸ਼ਾ ਸਮੱਗਲਰ ਨੂੰ ਕਰੋੜਾਂ ਰੁਪਏ ਦੀ ਹੈਰੋਇਨ ਨਾਲ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐਂਟੀ ਨਾਰਕੋਟਿਕ ਟਾਸਕ ਫੋਰਸ ਲੁਧਿਆਣਾ ਰੇਂਜ ਦੇ ਇੰਚਾਰਜ ਸਬ-ਇੰਸਪੈਕਟਰ ਮੱਖਣ ਰਾਮ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਗਸ਼ਤ ਦੌਰਾਨ ਤਾਜਪੁਰ ਰੋਡ ਵਿਖੇ ਮੌਜੂਦ ਸੀ ਅਤੇ ਉਸੇ ਦੌਰਾਨ ਥਾਣੇਦਾਰ ਮਨੀਸ਼ ਰਿਆਤ ਨੂੰ ਮੁਖ਼ਬਰ ਖਾਸ ਨੇ ਸੂਚਨਾ ਦਿੱਤੀ ਕਿ ਪਟਿਆਲਾ ਦਾ ਇਕ ਨਸ਼ਾ ਸਮੱਗਲਰ ਹੈਰੋਇਨ ਦੀ ਸਪਲਾਈ ਕਰਨ ਲਈ ਇਸ ਇਲਾਕੇ ’ਚ ਆਇਆ ਹੋਇਆ ਹੈ, ਜਿਸ ਤੋਂ ਬਾਅਦ ਪੁਲਸ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਇਕ ਘਰ ’ਚ ਛਾਪੇਮਾਰੀ ਕੀਤੀ ਗਈ।
ਇਹ ਵੀ ਪੜ੍ਹੋ : ਅੱਧ ਵਿਚਾਲੇ ਲਟਕੇ ਵਿਕਾਸ ਕਾਰਜਾਂ ਲਈ ਜ਼ਿੰਮੇਵਾਰ ਠੇਕੇਦਾਰਾਂ ’ਤੇ ਹੋਵੇਗੀ ਕਾਰਵਾਈ
ਇਸ ਦੌਰਾਨ ਪੁਲਸ ਵਲੋਂ ਮੌਕੇ ’ਤੇ ਕੁਣਾਲ ਬੱਸੀ ਪੁੱਤਰ ਨਰੇਸ਼ ਬੱਸੀ ਵਾਸੀ ਪਟਿਆਲਾ ਨੂੰ ਉਸ ਦੇ ਭਰਾ ਦੇ ਘਰੋਂ ਕਾਬੂ ਕਰ ਕੇ ਉਸ ਕੋਲੋਂ 516 ਗ੍ਰਾਮ ਹੈਰੋਇਨ ਅਤੇ 2 ਲੱਖ 10 ਹਜ਼ਾਰ ਰੁਪਏ ਦੀ ਡਰੱਗਸ ਮਨੀ ਬਰਾਮਦ ਕੀਤੀ ਗਈ, ਜਿਸ ਤੋਂ ਬਾਅਦ ਪੁਲਸ ਨੇ ਤੁਰੰਤ ਉਕਤ ਨਸ਼ਾ ਸਮੱਗਲਰ ਨੂੰ ਗ੍ਰਿਫਤਾਰ ਕਰ ਕੇ ਮੁਲਜ਼ਮ ਨਸ਼ਾ ਸਮੱਗਲਰ ਖਿਲਾਫ ਮੋਹਾਲੀ ਦੇ ਐਂਟੀ ਨਾਰਕੋਟਿਸ ਟਾਸਕ ਫੋਰਸ ਪੁਲਸ ਥਾਣੇ ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਨਸ਼ਾ ਸਮੱਗਲਰ ਤੋਂ ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ 3 ਕਰੋੜ ਦੇ ਕਰੀਬ ਕੀਮਤ ਦੱਸੀ ਜਾ ਰਹੀ ਹੈ। ਇੰਚਾਰਜ ਮੱਖਣ ਰਾਮ ਨੇ ਦੱਸਿਆ ਕਿ ਗ੍ਰਿਫਤਾਰ ਕੀਤਾ ਗਿਆ ਮੁਲਜ਼ਮ ਕੁਣਾਲ ਬੱਸੀ ਪਿਛਲੇ ਕਈ ਸਾਲਾਂ ਤੋਂ ਨਸ਼ਾ ਵੇਚਣ ਦਾ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ’ਤੇ ਪਹਿਲਾਂ ਵੀ ਨਸ਼ਾ ਸਮੱਗÇਲਿੰਗ ਦੇ ਕਈ ਕੇਸ ਦਰਜ ਹਨ, ਜਿਸ ਵਿਚ ਮੁਲਜ਼ਮ ਜੇਲ ’ਚੋਂ ਜ਼ਮਾਨਤ ’ਤੇ ਬਾਹਰ ਆਇਆ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਮੁਲਜ਼ਮ ਖੁਦ ਵੀ ਨਸ਼ਾ ਕਰਨ ਦਾ ਆਦੀ ਹੈ।
ਇਹ ਵੀ ਪੜ੍ਹੋ : ਹੁਣ Fastag 'ਚ 1,000 ਰੁਪਏ ਦਾ ਰਿਚਾਰਜ ਮਿਲੇਗਾ ਮੁਫ਼ਤ, NHAI ਲਿਆਇਆ ਇਹ ਖ਼ਾਸ ਆਫਰ
ਜਾਂਚ ਅਧਿਕਾਰੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਨਸ਼ਾ ਸਮੱਗਲਰ ਕੁਣਾਲ ਬੱਸੀ ਨੇ ਦੱਸਿਆ ਕਿ ਇਹ ਹੈਰੋਇਨ ਉਹ ਚੌਹਾਲ ਦੇ ਰਹਿਣ ਵਾਲੇ ਗੋਲਡੀ ਨਾਮੀ ਨਸ਼ਾ ਸਮੱਗਲਰ ਤੋਂ ਥੋਕ ਦੇ ਭਾਅ ਖਰੀਦ ਕੇ ਲਿਆਇਆ ਹੈ ਅਤੇ ਇਸ ਇਲਾਕੇ ਵਿਚ ਪਰਚੂਨ ਵਿਚ ਮਹਿੰਗੇ ਰੇਟਾਂ ’ਤੇ ਵੇਚ ਕੇ ਮੋਟੀ ਕਮਾਈ ਕਰਨ ਵਾਲਾ ਸੀ। ਉਨ੍ਹਾਂ ਦੱਸਿਆ ਕਿ ਅੱਜ ਨਸ਼ਾ ਸਮੱਗਲਰ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਅਤੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਮੁਲਜ਼ਮ ਤੋਂ ਉਸ ਦੇ ਗਾਹਕਾਂ ਅਤੇ ਅੱਗੇ ਦੀ ਪੁੱਛਗਿੱਛ ਕੀਤੀ ਜਾ ਸਕੇ, ਜਿਸ ਦਾ ਖੁਲਾਸਾ ਪੁਲਸ ਆਉਣ ਵਾਲੇ ਦਿਨਾਂ ਵਿਚ ਕਰ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੈਟਰਨਰੀ ਡਾਕਟਰਾਂ ਦੇ ਓਪੀਡੀ ਸੇਵਾਵਾਂ ਬੰਦ ਕਰਨ ਦੇ ਦਬਾਅ ਹੇਠ ਪ੍ਰਸ਼ਾਸਨ, ਵੀਸੀ ਦੇ ਭਰੋਸੇ ਮਗਰੋਂ ਸੇਵਾਵਾਂ ਮੁੜ ਸ਼ੁਰੂ
NEXT STORY