ਲੁਧਿਆਣਾ (ਗੌਤਮ) : ਨਸ਼ੀਲੀਆਂ ਗੋਲੀਆਂ ਸਪਲਾਈ ਕਰਨ ਲਈ ਜਾ ਰਹੇ ਇੱਕ ਸਮੱਗਲਰ ਨੂੰ ਥਾਣਾ ਦੁੱਗਰੀ ਦੀ ਪੁਲਸ ਨੇ ਕਾਬੂ ਕਰ ਲਿਆ। ਪੁਲਸ ਨੇ ਜਾਂਚ ਦੌਰਾਨ ਮੁਲਜ਼ਮ ਤੋਂ 28 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਮੁਲਜ਼ਮ ਖਿਲਾਫ ਨਸ਼ਾ ਸਮੱਗਲਿੰਗ ਦੇ ਦੋਸ਼ ਵਿਚ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਭਾਈ ਹਿੰਮਤ ਸਿੰਘ ਨਗਰ ਦੇ ਰਹਿਣ ਵਾਲੇ ਸਿਮਰਜੀਤ ਸਿੰਘ ਉਰਫ ਸਿੰਮਾ ਵਜੋਂ ਕੀਤੀ ਗਈ ਹੈ। ਏ. ਐੱਸ. ਆਈ. ਸੁਖਦੇਵ ਰਾਜ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਸ਼ਹੀਦ ਭਗਤ ਸਿੰਘ ਨਗਰ ਵਿਚ 200 ਫੁੱਟਾ ਰੋਡ ਵਿਖੇ ਗਸ਼ਤ ਦੌਰਾਨ ਚੈਕਿੰਗ ਕਰ ਰਹੀ ਸੀ ਤਾਂ ਪੁਲਸ ਦੇ ਦੂਜੇ ਪਾਸੇ ਉਕਤ ਨੌਜਵਾਨ ਪੈਦਲ ਆ ਰਿਹਾ ਸੀ, ਜੋ ਕਿ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ। ਸ਼ੱਕ ਹੋਣ ’ਤੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਮੁਲਜ਼ਮਾਂ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਹੈਂ...! ਸਵਾ ਲੱਖ ਦਾ Gold ਲੈ ਕੇ ਫੜਾ ਗਏ 'ਮਨੋਰੰਜਨ ਬੈਂਕ' ਦੀ ਕਰੰਸੀ! ਪੰਜਾਬ ਪੁਲਸ ਕੋਲ ਪਹੁੰਚੀ ਸ਼ਿਕਾਇਤ
ਇਸੇ ਤਰ੍ਹਾਂ ਥਾਣਾ ਡਵੀਜ਼ਨ ਨੰ. 6 ਦੀ ਪੁਲਸ ਨੇ ਹੈਰੋਇਨ ਸਪਲਾਈ ਕਰਨ ਜਾ ਰਹੇ ਨੌਜਵਾਨ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ। ਪੁਲਸ ਨੇ ਮੁਲਜ਼ਮ ਦੀ ਪਛਾਣ ਮੁਹੱਲਾ ਪ੍ਰਭਾਤ ਨਗਰ ਦੇ ਰਹਿਣ ਵਾਲੇ ਮਨਦੀਪ ਸਿੰਘ ਉਰਫ ਗੋਲੂ ਵਜੋਂ ਕੀਤੀ ਹੈ। ਸਬ-ਇੰਸਪੈਕਟਰ ਜਸਵੰਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਗਸ਼ਤ ਦੌਰਾਨ ਚੈਕਿੰਗ ਕਰਦੇ ਹੋਏ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਾਂਚ ਤੋਂ ਬਾਅਦ ਕਾਬੂ ਕੀਤਾ ਗਿਆ। ਮੁਲਜ਼ਮ ਨੂੰ ਰਿਮਾਂਡ ’ਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇੱਕ ਹੋਰ ਮਾਮਲੇ ’ਚ ਥਾਣਾ ਡਵੀਜ਼ਨ ਨੰ. 5 ਦੀ ਪੁਲਸ ਨੇ ਹਕੀਕਤਪੁਰਾ ਕੋਲ ਚੈਕਿੰਗ ਦੌਰਾਨ ਇਕ ਨੌਜਵਾਨ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ। ਪੁਲਸ ਨੇ ਮੁਲਜ਼ਮ ਦੀ ਪਛਾਣ ਮੁਹੱਲਾ ਸ਼ਾਮ ਨਗਰ ਦੇ ਰਹਿਣ ਵਾਲੇ ਸੰਦੀਪ ਉਰਫ ਭੰਗੂ ਵਜੋਂ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੇਂਗੂ ਦੇ ਮਾਮਲੇ ਹੋਏ 400 ਤੋਂ ਪਾਰ, ਸਿਹਤ ਵਿਭਾਗ ਨਹੀਂ ਕਰ ਰਿਹਾ ਡੇਂਗੂ ਨਾਲ ਮਰਨ ਵਾਲਿਆਂ ਦਾ ਖੁਲਾਸਾ
NEXT STORY