ਪਠਾਨਕੋਟ, (ਸ਼ਾਰਦਾ)- ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਹਰਕ੍ਰਿਸ਼ਨ ਨੇ ਦੱਸਿਆ ਕਿ ਉਨ੍ਹਾਂ ਗੁਪਤ ਸੂਚਨਾ ਦੇ ਆਧਾਰ 'ਤੇ ਜੰਮੂ ਨੈਸ਼ਨਲ ਹਾਈਵੇ 'ਤੇ ਸਥਿਤ ਐੱਮ. ਐੱਸ. ਪੀ. ਥਿਏਟਰ ਦੇ ਨਜ਼ਦੀਕ ਨਾਕਾ ਲਾਇਆ ਹੋਇਆ ਸੀ ਅਤੇ ਜੰਮੂ ਤੋਂ ਜਲੰਧਰ ਵੱਲ ਜਾ ਰਹੇ ਟਰੱਕ ਨੰਬਰ ਜੇ ਕੇ 02 ਏ ਐੱਫ 4825 ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਸੇਬਾਂ ਦੀਆਂ ਪੇਟੀਆਂ ਦੀ ਆੜ 'ਚ ਲੁਕਾ ਕੇ ਰੱਖੀਆਂ 2 ਬੋਰੀਆਂ 'ਚੋਂ 40 ਕਿਲੋਗ੍ਰਾਮ ਚੂਰਾ-ਪੋਸਤ ਬਰਾਮਦ ਕੀਤਾ ਗਿਆ ਜਿਨ੍ਹਾਂ ਦੀ ਮਾਰਕੀਟ 'ਚ ਕੀਮਤ ਇਕ ਲੱਖ ਰੁਪਏ ਹੈ।ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਬਲਬੀਰ ਸਿੰਘ ਉਰਫ਼ ਬਿੱਲਾ ਪੁੱਤਰ ਸਰਦਾਰ ਸਿੰਘ ਵਾਸੀ ਖਿਦੜਾਬਾਦ (ਹਰਿਆਣਾ) ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਉਕਤ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁੱਛਗਿੱਛ ਜਾਰੀ ਹੈ।
ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 3 ਗ੍ਰਿਫਤਾਰ
NEXT STORY