ਜਲਾਲਾਬਾਦ (ਆਦਰਸ਼, ਜਤਿੰਦਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ 'ਚ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਨਸ਼ਾ ਤਸਕਰਾਂ 'ਤੇ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਦੀ ਪ੍ਰਾਪਰਟੀ 'ਤੇ ਪੀਲਾ ਪੰਜਾ ਚਲਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਜਲਾਲਾਬਾਦ ਦੇ ਪਿੰਡ ਟਿਵਾਣਾ ਕਲਾਂ ਵਿਖੇ ਵੀ ਡੀ. ਆਈ. ਜੀ. ਬਲਜੋਤ ਸਿੰਘ ਰਠੌੜ ਅਤੇ ਐੱਸ. ਐੱਸ. ਪੀ. ਫ਼ਾਜ਼ਿਲਕਾ ਵਰਿੰਦਰ ਸਿੰਘ ਬਰਾੜ ਦੀ ਨਿਗਰਾਨੀ ਹੇਠ ਭਾਰੀ ਗਿਣਤੀ ’ਚ ਸ਼ੱਕੀ ਘਰਾਂ ’ਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਪੁਲਸ ਨੂੰ ਕੋਈ ਵੱਡੀ ਕਾਮਯਾਬੀ ਹਾਸਲ ਨਹੀ ਹੋਈ। ਦੱਸਣਯੋਗ ਹੈ ਕਿ ਪਿੰਡ ’ਚ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਤਸਕਰਾਂ ਨੂੰ ਇਹ ਗੱਲ ਹਜ਼ਮ ਨਹੀ ਹੋ ਰਹੀ ਸੀ।ਇਸ ਦੀ ਰੰਜਿਸ਼ ਦੇ ਚੱਲਦਿਆਂ ਪਿੰਡ ਟਿਵਾਣਾ ਕਲਾਂ ਦੀ ਮਹਿਲਾ ਸਰਪੰਚ ਵੀਨਾ ਰਾਣੀ ਦੇ ਪੇਕੇ ਘਰ ਪਿੰਡ ਟਿਵਾਣਾ ਵਿਖੇ ਉਸ ਦੇ ਪਤੀ ਸਤਨਾਮ ਸਿੰਘ ਸਣੇ ਹੋਰ ਰਿਸ਼ਤੇਦਾਰਾਂ ’ਤੇ 3 ਦਰਜਨ ਦੇ ਕਰੀਬ ਹਥਿਆਰਬੰਦ ਗੁੰਡਾ ਅਨਸਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਫ਼ਰਮਾਨ, ਸੂਬਾ ਵਾਸੀਆਂ ਦੀਆਂ ਲੱਗ ਗਈਆਂ ਮੌਜਾਂ
ਇਸ ਤੋਂ ਬਾਅਦ ਜ਼ਖ਼ਮੀਆਂ ਨੂੰ ਜਲਾਲਾਬਾਦ ਦੇ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਪਿੰਡ ’ਚ ਵਾਪਰੀ ਗੁੰਡਾਗਰਦੀ ਦੀ ਘਟਨਾਂ ਨੂੰ ਲੈ ਕੇ ਪਿੰਡ ਵਾਸੀ ਸਹਿਮ ਦੇ ਮਾਹੌਲ ’ਚ ਹਨ ਅਤੇ ਇਸ ਨੂੰ ਲੈ ਕੇ ਪਿੰਡ ਦੀ ਪੰਚਾਇਤ ਵੱਲੋਂ ਪਿੰਡ 'ਚ ਨਸ਼ਾ ਵੇਚਣ ਵਾਲੇ ਤਸਕਰਾਂ ਖ਼ਿਲਾਫ਼ ਇੱਕ ਮਤਾ ਪਾ ਕੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਐੱਸ. ਐੱਸ. ਪੀ. ਵਰਿੰਦਰ ਸਿੰਘ ਬਰਾੜ ਨੂੰ ਮੰਗ ਕੀਤੀ ਗਈ ਹੈ ਕਿ ਪਿੰਡ ’ਚ ਅਨੇਕਾਂ ਲੋਕ ਹਨ, ਜਿਨ੍ਹਾਂ ਵੱਲੋਂ ਨਸ਼ੇ ਦੀ ਤਸਕਰੀ ਕਰਕੇ ਆਲੀਸ਼ਾਨ ਕੋਠੀਆਂ ਅਤੇ ਵਾਹਨ ਖ਼ਰੀਦ ਕੀਤੇ ਹਨ। ਇਨ੍ਹਾਂ ਖ਼ਿਲਾਫ਼ ਪਿੰਡ ’ਚ ਟੀਮ ਭੇਜ ਕੇ ਜਾਂਚ ਕਰਵਾਈ ਜਾਵੇ ਅਤੇ ਇਨ੍ਹਾਂ ਦੀਆਂ ਪ੍ਰਾਪਰਟੀਆਂ ’ਤੇ ਪੀਲਾ ਪੰਜਾਂ ਚਲਾਉਣ ਦੀ ਪਿੰਡ ਵਾਸੀਆਂ ਨੇ ਮੰਗ ਕੀਤੀ ਤਾਂ ਜੋ ਨਸ਼ਾ ਤਸਕਰਾਂ ਨੂੰ ਸਬਕ ਸਿਖਾਇਆ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਬੁਰੀ ਖ਼ਬਰ, ਸੂਬੇ ਭਰ 'ਚ ਸ਼ੁਰੂ ਹੋਈ ਵੱਡੀ ਕਾਰਵਾਈ
ਪਿੰਡ ਵਾਸੀਆਂ ਨੇ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਚਿਤਵਾਨੀ ਦਿੰਦੇ ਹੋਏ ਕਿਹਾ ਕਿ ਜਲਦੀ ਤੋਂ ਜਲਦੀ ਨਸ਼ਾ ਤਸਕਰੀ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ’ਚ ਪੁਲਸ ਪ੍ਰਸ਼ਾਸਨ ਦੇ ਖ਼ਿਲਾਫ਼ ਸੰਘਰਸ਼ ਕੀਤਾ ਜਾਵੇਗਾ। ਇਸ ਬਾਰੇ ਡੀ. ਐੱਸ. ਪੀ. ਜਤਿੰਦਰ ਸਿੰਘ ਗਿੱਲ ਦਾ ਕਹਿਣਾ ਹੈ ਕਿ ਨਸ਼ਾ ਤਸਕਰ ਆਪਣਾ ਧੰਦਾ ਬੰਦ ਕਰ ਦੇਣ ਜਾਂ ਉਹ ਮੇਰਾ ਇਲਾਕਾ ਛੱਡ ਦੇਣ ਨਹੀ ਤਾਂ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਜੇਲ੍ਹ ਭੇਜਿਆਂ ਜਾਵੇਗਾ। ਇਸ ਸਬੰਧੀ ਪੁਲਸ ਨੇ ਮਹਿਲਾ ਸਰਪੰਚ ਦੇ ਪਤੀ 'ਤੇ ਜਾਨਲੇਵਾ ਹਮਲਾ ਕਰਨ ਵਾਲੇ ਅਣਪਛਾਤਿਆਂ ਸਣੇ 15 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰਧਾਨਗੀ ਤੋਂ ਅਸਤੀਫ਼ੇ 'ਤੇ ਐਡਵੋਕੇਟ ਧਾਮੀ ਦਾ ਵੱਡਾ ਬਿਆਨ
NEXT STORY