ਤਰਨਤਾਰਨ (ਰਮਨ)- ਬੀਤੇ ਕੱਲ੍ਹ ਨੌਜਵਾਨ ਦੇ ਗੋਲੀ ਮਾਰ ਕੇ ਕੀਤੀ ਹੱਤਿਆ ਮਾਮਲੇ ’ਚ ਜਿੱਥੇ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ, ਉਥੇ ਹੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਕੁੱਲ 6 ਮੁਲਜ਼ਮਾਂ ਨੂੰ ਨਾਮਜ਼ਦ ਕਰਦੇ ਹੋਏ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਪੁਲਸ ਵੱਲੋਂ ਮੌਕੇ ਤੋਂ ਚਲਾਈ ਗਈ ਗੋਲੀ ਦਾ ਖੋਲ ਵੀ ਬਰਾਮਦ ਕਰ ਲਿਆ ਗਿਆ ਸੀ। ਮ੍ਰਿਤਕ ਜਗਦੀਪ ਸਿੰਘ ਦੀ ਪਤਨੀ ਸਮਰੀਤ ਕੌਰ ਵੱਲੋਂ ਪੱਤਰਕਾਰਾਂ ਨੂੰ ਦਿੱਤੀ ਗਈ ਜਾਣਕਾਰੀ ’ਚ ਦੱਸਿਆ ਗਿਆ ਸੀ ਕਿ ਉਸ ਦੇ ਪਤੀ ਨੂੰ ਕੁਝ ਵਿਅਕਤੀ ਜੋ ਨਸ਼ਾ ਵੇਚਣ ਦਾ ਕਾਰੋਬਾਰ ਕਰਦੇ ਹਨ ਅਤੇ ਉਨ੍ਹਾਂ ਵੱਲੋਂ ਇਕ ਗਿਰੋਹ ਬਣਾਇਆ ਗਿਆ ਹੈ, ਅਕਸਰ ਹੀ ਧਮਕੀਆਂ ਦਿੰਦੇ ਸਨ, ਜਿਸ ਦੇ ਚੱਲਦਿਆਂ ਉਸ ਦੇ ਪਤੀ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।
ਇਹ ਵੀ ਪੜ੍ਹੋ- ਆਸ਼ਰਮ 'ਚ ਗੋਲ਼ੀਆਂ ਨਾਲ ਭੁੰਨ'ਤੇ 2 ਸਾਧੂ, BJP ਵਿਧਾਇਕ ਨੇ ਸੰਸਦ 'ਚ ਚੁੱਕਿਆ ਮੁੱਦਾ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਉਨ੍ਹਾਂ ਦੇ ਬਿਆਨਾਂ ਹੇਠ ਬਲਜਿੰਦਰ ਸਿੰਘ ਉਰਫ ਬੌਬੀ ਪੁੱਤਰ ਜਗੀਰ ਸਿੰਘ ਸੰਨੀ ਪੁੱਤਰ ਜਗੀਰ ਸਿੰਘ ਬੱਬੂ ਪੁੱਤਰ ਕੇਵਲ ਸਿੰਘ ਵਾਸੀਆਨ ਜਰਮਸਤਪੁਰ, ਗੋਲਡੀ ਪੁੱਤਰ ਦਾਰਾ ਸਿੰਘ ਵਾਸੀ ਤਰਨਤਾਰਨ, ਅਸ਼ਵਨੀ ਕੁਮਾਰ ਉਰਫ ਸੈਫੀ ਪੁੱਤਰ ਨਰਿੰਦਰ ਸਿੰਘ ਵਾਸੀ ਮੁਹੱਲਾ ਟਾਂਕ ਛਤਰੀ ਤਰਨਤਾਰਨ ਅਤੇ ਬੂਟਾ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਗਲੀ ਦੇਵੀਆ ਰਾਮ ਵਾਲੀ ਤਰਨਤਾਰਨ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਹੋਲੀ ਮੌਕੇ ਰੇਲਵੇ ਦੀ ਵਿਸ਼ੇਸ਼ ਪਹਿਲਕਦਮੀ, ਚਲਾਉਣ ਜਾ ਰਿਹਾ ਹੋਲੀ ਸਪੈਸ਼ਲ ਟ੍ਰੇਨਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਾਜ਼ਾਰ ਪੁੱਜੀ NRI ਔਰਤ ਦੀ ਢਾਈ ਤੋਲੇ ਸੋਨੇ ਦੀ ਚੈਨ ਖੋਹ ਲੁਟੇਰੇ ਫਰਾਰ
NEXT STORY