ਮੋਗਾ (ਸੰਦੀਪ) - ਮਾਣਯੋਗ ਜ਼ਿਲਾ ਤੇ ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਨੇ ਥਾਣਾ ਸਾਊਥ ਪੁਲਸ ਵੱਲੋਂ ਲਗਭਗ ਤਿੰਨ ਸਾਲ ਪਹਿਲਾਂ ਚੂਰਾ-ਪੋਸਤ ਦੀ ਸਮੱਗਲਿੰਗ 'ਚ ਸ਼ਾਮਲ ਦੋ ਲੋਕਾਂ ਨੂੰ ਸ਼ਨੀਵਾਰ ਨੂੰ ਹੋਈ ਸੁਣਵਾਈ ਉਪਰੰਤ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ 'ਚ ਫੈਸਲੇ ਲਈ 22 ਫਰਵਰੀ ਤਰੀਕ ਨਿਸ਼ਚਿਤ ਕੀਤੀ ਹੈ। ਥਾਣਾ ਸਿਟੀ ਸਾਊਥ ਪੁਲਸ ਵੱਲੋਂ ਸਤਪਾਲ ਸਿੰਘ ਅਤੇ ਉਸ ਦੇ ਸਾਥੀ ਸਰਵਜੀਤ ਸਿੰਘ ਨੂੰ ਗਸ਼ਤ ਦੌਰਾਨ ਵੱਡੀ ਮਾਤਰਾ 'ਚ ਚੂਰਾ-ਪੋਸਤ ਸਮੇਤ ਕਾਬੂ ਕੀਤਾ ਗਿਆ ਸੀ, ਜਿਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।
ਐੱਸ.ਆਈ.ਟੀ. ਨੂੰ ਝਟਕਾ, ਰਾਮ ਰਹੀਮ ਦੇ ਸਮਰਥਕਾਂ ਨੂੰ ਮਿਲੀ ਵੱਡੀ ਰਾਹਤ
NEXT STORY