ਜਲੰਧਰ (ਮਹੇਸ਼)— ਕਰੀਬ ਦੋ ਮਹੀਨੇ ਪਹਿਲਾਂ ਜੇਲ ਤੋਂ ਜ਼ਮਾਨਤ 'ਤੇ ਆਏ ਰੋਮੀ ਨਾਮੀ ਨਸ਼ਾ ਸਮੱਗਲਰ ਨੂੰ ਦਿਹਾਤੀ ਥਾਣਾ ਪਤਾਰਾ ਦੀ ਪੁਲਸ ਨੇ 40 ਗ੍ਰਾਮ ਨਸ਼ੇ ਵਾਲੇ ਪਾਊਡਰ ਸਮੇਤ ਗ੍ਰਿਫਤਾਰ ਕੀਤਾ ਹੈ। ਐੱਸ. ਐੱਚ. ਓ. ਪਤਾਰਾ ਐੱਸ. ਐੱਸ. ਮਾਂਗਟ ਨੇ ਦੱਸਿਆ ਕਿ ਏ. ਐੱਸ. ਆਈ. ਜੋਗਿੰਦਰ ਸਿੰਘ ਸਮੇਤ ਪੁਲਸ ਪਾਰਟੀ ਤੱਲ੍ਹਣ ਰੋਡ 'ਤੇ ਅੱਡਾ ਪੂਰਨਪੁਰ ਦੇ ਸਾਹਮਣੇ ਕੀਤੀ ਗਈ ਨਾਕਾਬੰਦੀ ਦੌਰਾਨ ਸ਼ੱਕੀ ਹਾਲਤ ਵਿਚ ਪੈਦਲ ਆ ਰਹੇ ਨੌਜਵਾਨ ਨੂੰ ਚੈਕਿੰਗ ਲਈ ਰੋਕਿਆ, ਜਿਸ ਨੇ ਆਪਣਾ ਨਾਂ ਰੋਮੀ ਪੁੱਤਰ ਕਿਸ਼ਨ ਲਾਲ ਵਾਸੀ ਢੇਰੂਵਾਲੀ ਗਲੀ, ਦਕੋਹਾ, ਥਾਣਾ ਰਾਮਾਮੰਡੀ, ਜਲੰਧਰ ਦੱਸਿਆ, ਜਿਸ ਦੀ ਤਲਾਸ਼ੀ ਲੈਣ 'ਤੇ ਉਕਤ ਨਸ਼ੇ ਵਾਲਾ ਪਾਊਡਰ ਬਰਾਮਦ ਹੋਇਆ। ਜਾਂਚ 'ਚ ਪਤਾ ਲੱਗਾ ਕਿ ਉਸ 'ਤੇ ਥਾਣਾ ਰਾਮਾਮੰਡੀ 'ਚ ਪਹਿਲਾਂ ਵੀ ਐੱਨ. ਡੀ. ਪੀ. ਐੱਸ. ਐਕਟ ਦੇ ਦੋ ਕੇਸ ਦਰਜ ਹਨ।
ਇਨ੍ਹਾਂ ਮਾਮਲਿਆਂ 'ਚ ਜੇਲ ਵੀ ਜਾ ਚੁੱਕਾ ਹੈ। ਜੇਲ 'ਚੋਂ ਆਉਣ ਤੋਂ ਬਾਅਦ ਫਿਰ ਉਸ ਨੇ ਗੈਰ-ਕਾਨੂੰਨੀ ਕੰਮਾਂ ਨੂੰ ਅੰਜਾਮ ਦੇਣਾ ਸ਼ੁਰੂ ਕਰ ਦਿੱਤਾ ਹੈ। ਉਸ ਦੇ ਖਿਲਾਫ ਪਤਾਰਾ ਪੁਲਸ ਨੇ ਕੇਸ ਦਰਜ ਕਰ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਅੱਜ ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ।
ਫਿਰੋਜ਼ਪੁਰ 'ਚ ਭਰਾ ਨੇ ਭੈਣ ਦਾ ਸਹੁਰੇ ਘਰ ਜਾ ਕੇ ਗੋਲੀ ਮਾਰ ਕੇ ਕੀਤਾ ਕਤਲ
NEXT STORY