ਚੰਡੀਗੜ੍ਹ/ਅੰਮ੍ਰਿਤਸਰ- ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਖ਼ੁਫ਼ੀਆ ਕਾਰਵਾਈ ਤਹਿਤ ਕਾਊਂਟਰ ਇੰਟੈਲੀਜੈਂਸ (ਸੀ. ਆਈ.) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਸ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ ਅੱਠ ਆਧੁਨਿਕ ਹਥਿਆਰਾਂ, 1 ਕਿਲੋ ਹੈਰੋਇਨ ਅਤੇ 2.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ।
ਇਹ ਵੀ ਪੜ੍ਹੋ: ਪੰਜਾਬ 'ਚ 6 ਜੁਲਾਈ ਤੱਕ ਭਾਰੀ ਮੀਂਹ ਦਾ Alert! ਡਿੱਗ ਸਕਦੀ ਹੈ ਅਸਮਾਨੀ ਬਿਜਲੀ, ਇਨ੍ਹਾਂ ਜ਼ਿਲ੍ਹਿਆਂ 'ਚ ਖ਼ਤਰਾ
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਪਿੰਡ ਸਾਂਕੇ ਦੇ ਵਸਨੀਕ ਸਰਬਜੀਤ ਸਿੰਘ, ਫਿਰੋਜ਼ਪੁਰ ਦੇ ਪਿੰਡ ਲੰਗਿਆਣਾ ਦੇ ਵਸਨੀਕ ਕੁਲਵਿੰਦਰ ਸਿੰਘ ਅਤੇ ਰੇਲਵੇ ਰੋਡ, ਤਰਨਤਾਰਨ ਦੇ ਵਸਨੀਕ ਅਸ਼ਮਨਦੀਪ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਤਿੰਨ 9 ਐੱਮ. ਐੱਮ. ਗਲੌਕ ਪਿਸਤੌਲ, ਤਿੰਨ .30 ਬੋਰ ਦੇ ਚਾਈਨੀਜ਼ ਪਿਸਤੌਲ ਅਤੇ ਦੋ .30 ਬੋਰ ਦੇ ਪੀ. ਐਕਸ-5 ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ ਪੁਲਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇਕ ਕਰੰਸੀ ਗਿਣਨ ਵਾਲੀ ਮਸ਼ੀਨ ਬਰਾਮਦ ਕੀਤੀ ਹੈ ਅਤੇ ਇਕ ਸਪਲੈਂਡਰ ਮੋਟਰਸਾਈਕਲ (ਪੀ. ਬੀ. 05-ਏ. ਟੀ-1664), ਜਿਸ ਦੀ ਵਰਤੋਂ ਉਹ ਖੇਪਾਂ ਦੀ ਢੋਆ-ਢੁਆਈ ਲਈ ਕਰਦੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗ ਗਏ ਹਾਈਟੈੱਕ ਨਾਕੇ, ਵੱਡੀ ਗਿਣਤੀ 'ਚ ਪੁਲਸ ਤਾਇਨਾਤ
ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਤਸਕਰ ਸਿਕੰਦਰ ਨੂਰ, ਵਾਸੀ ਮਨੀਹਾਲਾ (ਪਾਕਿਸਤਾਨ) ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ, ਜੋ ਸਰਹੱਦ ਪਾਰੋਂ ਡਰੋਨ ਰਾਹੀਂ ਹਥਿਆਰਾਂ ਦੀ ਖੇਪਾਂ ਪਹੁੰਚਾਉਂਦਾ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੂਬੇ 'ਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਇਹ ਹਥਿਆਰ ਅੱਗੇ ਗੈਂਗਸਟਰਾਂ ਤੱਕ ਪਹੁੰਚਾਉਂਦੇ ਸਨ।
ਆਪ੍ਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ. ਆਈ. ਅੰਮ੍ਰਿਤਸਰ, ਨੂੰ ਫਿਰੋਜ਼ਪੁਰ ਅਤੇ ਤਰਨਤਾਰਨ ਜਿਲ੍ਹਿਆਂ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰਾਂ ਤੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਹੋਣ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ 'ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੁਲਸ ਟੀਮਾਂ ਨੇ ਰੇਲਵੇ ਰੋਡ ਤਰਨਤਾਰਨ ਨੇੜੇ ਤਿੰਨ ਵਿਅਕਤੀਆਂ ਨੂੰ ਉਦੋਂ ਗ੍ਰਿਫ਼ਤਾਰ ਕੀਤਾ, ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਖੇਪ ਪਹੁੰਚਾਉਣ ਜਾ ਰਹੇ ਸਨ। ਇਸ ਦੌਰਾਨ ਉਕਤ ਦੋਸ਼ੀਆਂ ਦੇ ਕਬਜ਼ੇ 'ਚੋਂ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ।
ਇਹ ਵੀ ਪੜ੍ਹੋ: ਪੰਜਾਬ 'ਚ ਦਰਦਨਾਕ ਹਾਦਸਾ! ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਮਚਿਆ ਚੀਕ-ਚਿਹਾੜਾ
ਡੀ. ਜੀ. ਪੀ. ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੀਆਂ-ਪਿਛਲੀਆਂ ਕੜੀਆਂ ਜੋੜਨ ਅਤੇ ਪੂਰੇ ਨੈੱਟਵਰਕ ਸਬੰਧੀ ਹੋਰ ਅਹਿਮ ਜਾਣਕਾਰੀ ਜੁਟਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ, ਐੱਫ਼. ਆਈ. ਆਰ. ਨੰਬਰ 35 ਮਿਤੀ 1 ਜੁਲਾਈ 2025 ਨੂੰ, ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 21,25,27-ਏ,29 ਅਤੇ ਆਰਮਜ਼ ਐਕਟ ਦੀ ਧਾਰਾ 25 ਤਹਿਤ ਪੁਲਸ ਸਟੇਸ਼ਨ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬੀਆਂ ਲਈ Good News, ਆਦਮਪੁਰ ਹਵਾਈ ਅੱਡੇ ਤੋਂ ਮੁੰਬਈ ਲਈ ਸਿੱਧੀ ਉਡਾਣ ਸ਼ੁਰੂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
FSSAI ਦਾ ਵੱਡਾ Alert, ਜ਼ਹਿਰ ਹਨ ਰਸੋਈ 'ਚ ਰੱਖੀਆਂ ਇਹ ਚੀਜ਼ਾਂ
NEXT STORY