ਬਟਾਲਾ(ਬੇਰੀ)-ਅੱਜ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਇਕ ਬੈਂਕ ਮੈਨੇਜਰ ਕੋਲੋਂ ਨਕਦੀ, ਮੋਬਾਇਲ ਅਤੇ ਜ਼ਰੂਰੀ ਦਸਤਾਵੇਜ਼ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸ੍ਰੀ ਹਰਗੋਬਿੰਦਪੁਰ ਦੇ ਏ. ਐੱਸ. ਆਈ. ਜਗੀਰ ਸਿੰਘ ਨੇ ਦੱਸਿਆ ਕਿ ਤਰਲੋਚਨ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਕਾਹਨੂੰਵਾਨ ਨੇ ਪੁਲਸ ਨੂੰ ਰਿਪੋਰਟ ਦਰਜ ਕਰਵਾਈ ਹੈ ਕਿ ਉਹ ਪੰਜਾਬ ਨੈਸ਼ਨਲ ਬੈਂਕ ਮਿਆਣੀ ਹੁਸ਼ਿਆਰਪੁਰ 'ਚ ਬਤੌਰ ਸੀਨੀਅਰ ਮੈਨੇਜਰ ਕੰਮ ਕਰਦਾ ਹੈ ਤੇ ਬੀਤੀ ਰਾਤ ਉਹ 9.00 ਵਜੇ ਡਿਊਟੀ ਖਤਮ ਕਰ ਕੇ ਵਾਪਸ ਆਪਣੇ ਘਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਿਹਾ ਸੀ, ਜਦੋਂ ਉਹ ਛੇਵੀਂ ਪਾਤਸ਼ਾਹੀ ਗੁਰਦੁਆਰਾ ਮਾੜੀ ਪੰਨਵਾਂ ਕੋਲ ਪੁੱਜਾ ਤਾਂ ਪਿੱਛੋਂ ਦੋ ਅਣਪਛਾਤੇ ਵਿਅਕਤੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਤੇ ਉਸ ਨੂੰ ਧੱਕਾ ਮਾਰ ਕੇ ਮੋਟਰਸਾਈਕਲ ਤੋਂ ਸੁੱਟ ਦਿੱਤਾ। ਤਰਲੋਚਨ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਉਸ ਕੋਲੋਂ 35000 ਰੁਪਏ ਨਕਦ, ਮੋਬਾਇਲ ਫੋਨ ਤੇ ਬੈਗ ਜਿਸ ਵਿਚ ਜ਼ਰੂਰੀ ਦਸਤਾਵੇਜ਼ ਸਨ, ਖੋਹ ਕੇ ਫਰਾਰ ਹੋ ਗਏ। ਏ. ਐੱਸ. ਆਈ. ਜਗੀਰ ਸਿੰਘ ਨੇ ਦੱਸਿਆ ਕਿ ਤਰਲੋਚਨ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਸ੍ਰੀ ਹਰਗੋਬਿੰਦਪੁਰ ਵਿਖੇ ਬਣਦੀਆਂ ਧਾਰਾਵਾਂ ਹੇਠ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ।
ਸ਼ਹੀਦ ਮਨਜੀਤ ਸਿੰਘ ਵੇਰਕਾ ਨੇ ਅਸੂਲਾਂ ਨਾਲ ਸਮਝੌਤਾ ਕਰਨ ਦੀ ਬਜਾਏ ਸ਼ਹਾਦਤ ਨੂੰ ਦਿੱਤੀ ਪਹਿਲ
NEXT STORY