ਚੰਡੀਗੜ੍ਹ (ਸੁਸ਼ੀਲ) : ਮਨੀਮਾਜਰਾ ਦੇ ਪੁਰਾਣੀ ਰੋਪੜ ਰੋਡ ’ਤੇ ਸੈਰ ਕਰ ਰਹੀ ਔਰਤ ਤੋਂ ਬਾਈਕ ਸਵਾਰ ਦੋ ਨੌਜਵਾਨਾਂ ਨੇ ਫ਼ੋਨ ਖੋਹ ਲਿਆ ਅਤੇ ਫ਼ਰਾਰ ਹੋ ਗਏ। ਔਰਤ ਨੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਪੀੜਤ ਦੇ ਬਿਆਨ ਦਰਜ ਕੀਤੇ। ਦਰਸ਼ਨੀਬਾਗ ਵਾਸੀ ਚਰਨਜੀਤ ਕੌਰ ਦੀ ਸ਼ਿਕਾਇਤ ’ਤੇ ਥਾਣਾ ਮਨੀਮਾਜਰਾ ਦੀ ਪੁਲਸ ਨੇ ਮੋਟਰਸਾਈਕਲ ਸਵਾਰ ਸਨੈਚਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਚਰਨਜੀਤ ਕੌਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ 5 ਜੁਲਾਈ ਦੀ ਰਾਤ ਕਰੀਬ 10 ਵਜੇ ਉਹ ਰਾਤ ਦਾ ਖਾਣਾ ਖਾ ਕੇ ਸੈਰ ਕਰ ਰਹੀ ਸੀ। ਜਦੋਂ ਉਹ ਪੁਰਾਣੀ ਰੋਪੜ ਰੋਡ ’ਤੇ ਪਹੁੰਚੀ ਤਾਂ ਕਿਸੇ ਰਿਸ਼ਤੇਦਾਰ ਦਾ ਫੋਨ ਆਇਆ। ਜਦੋਂ ਉਹ ਫ਼ੋਨ ਸੁਣਨ ਲੱਗੀ ਤਾਂ ਪਿੱਛੇ ਤੋਂ ਬਾਈਕ ਸਵਾਰ ਦੋ ਨੌਜਵਾਨ ਆਏ ਅਤੇ ਪਿੱਛੇ ਬੈਠੇ ਨੌਜਵਾਨ ਨੇ ਉਸ ਦੇ ਹੱਥੋਂ ਫ਼ੋਨ ਖੋਹ ਲਿਆ ਅਤੇ ਸਾਥੀ ਸਮੇਤ ਫ਼ਰਾਰ ਹੋ ਗਏ। ਔਰਤ ਨੇ ਰੌਲਾ ਪਾਇਆ ਅਤੇ ਪੁਲਸ ਨੂੰ ਮਾਮਲੇ ਦੀ ਸੂਚਨਾ ਦਿੱਤੀ। ਪੁਲਸ ਮੁਲਜ਼ਮਾਂ ਦੀ ਭਾਲ ਵਿਚ ਲੱਗੀ ਹੋਈ ਹੈ।
8ਵੀਂ, 10ਵੀਂ ਤੇ 12ਵੀਂ ਦੀਆਂ ਅਨੁਪੂਰਕ ਪ੍ਰੀਖਿਆਵਾਂ ਨੂੰ ਲੈ ਕੇ ਸਿੱਖਿਆ ਵਿਭਾਗ ਸਖ਼ਤ, ਜਾਰੀ ਕੀਤੀਆਂ ਇਹ ਹਦਾਇਤਾਂ
NEXT STORY