ਬਠਿੰਡਾ (ਸੁਖਵਿੰਦਰ) : ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਦਿਨੋਂ-ਦਿਨ ਵੱਧ ਰਹੀਆਂ ਹਨ। ਸੜਕ ’ਤੇ ਪੈਦਲ ਜਾ ਰਹੇ ਲੋਕਾਂ ਤੋਂ ਮੋਟਰਸਾਈਕਲ ਆਦਿ ਖੋਹਣ ਦੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਇਸੇ ਤਰ੍ਹਾਂ ਬੀਤੇ ਦਿਨ ਤਿੰਨ ਅਣਪਛਾਤੇ ਲੁਟੇਰਿਆਂ ਨੇ ਤਿਉਣਾ ਤੋਂ ਝੁੰਬਾ ਵੱਲ ਜਾ ਰਹੇ ਇਕ ਵਿਅਕਤੀ ਤੋਂ ਮੋਟਰਸਾਈਕਲ ਅਤੇ ਮੋਬਾਇਲ ਫੋਨ ਖੋਹ ਲਿਆ। ਗਗਨਦੀਪ ਸਿੰਘ ਵਾਸੀ ਬਾਜਕ ਨੇ ਪੁਲਸ ਨੂੰ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ’ਤੇ ਤਿਉਣਾ ਤੋਂ ਪਿੰਡ ਝੁੰਬਾ ਵੱਲ ਜਾ ਰਿਹਾ ਸੀ।
ਰਸਤੇ ’ਚ ਤਿੰਨ ਅਣਪਛਾਤੇ ਮੁਲਜ਼ਮਾਂ ਨੇ ਉਸ ਨੂੰ ਰੋਕ ਲਿਆ। ਮੁਲਜ਼ਮਾਂ ਨੇ ਉਸ ਨੂੰ ਡਰਾ-ਧਮਕਾ ਕੇ ਉਸ ਦਾ ਮੋਟਰਸਾਈਕਲ ਅਤੇ ਮੋਬਾਇਲ ਫੋਨ ਖੋਹ ਲਿਆ ਅਤੇ ਫ਼ਰਾਰ ਹੋ ਗਏ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਉਕਤ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮੁੜ ਗੋਲ਼ੀਆਂ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਅੱਧੀ ਰਾਤ ਨੂੰ ਸਹਿਮੇ ਲੋਕ
NEXT STORY