ਭਵਾਨੀਗੜ੍ਹ (ਕਾਂਸਲ): ਨੇੜਲੇ ਪਿੰਡ ਆਲੋਅਰਖ ਵਿਖੇ ਮੋਟਰਸਾਈਕਲ ਸਵਾਰ ਅਣਪਛਾਤੇ ਲੁਟੇਰਿਆਂ ਵੱਲੋਂ ਗੁਰੂ ਘਰ ਤੋਂ ਸੇਵਾ ਕਰਕੇ ਘਰ ਪਰਤ ਰਹੀ ਔਰਤ ਦੀਆਂ ਕੰਨਾਂ ਦੀਆਂ ਸੋਨੇ ਦੀਆਂ ਬਾਲੀਆਂ ਝਪਟ ਕੇ ਰਫੂ ਚੱਕਰ ਹੋ ਜਾਣ ’ਤੇ ਪੁਲਸ ਵੱਲੋਂ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 13 ਜ਼ਿਲ੍ਹਿਆਂ ਲਈ ਅੱਜ ਯੈਲੋ ਅਲਰਟ! 15 ਤਾਰੀਖ਼ ਤਕ ਬਾਰਿਸ਼ ਦੀ ਭਵਿੱਖਬਾਣੀ
ਪ੍ਰਾਪਤ ਜਾਣਕਾਰੀ ਅਨੁਸਾਰ ਰਣਜੀਤ ਕੌਰ ਪਤਨੀ ਗੁਰਦੇਵ ਸਿੰਘ ਵਾਸੀ ਪਿੰਡ ਆਲੋਅਰਖ ਨੇ ਪੁਲਸ ਨੂੰ ਕੀਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਪਿੰਡ ਦੇ ਗੁਰਦੁਆਰਾ ਮੰਜੀ ਸਾਹਿਬ ਤੋਂ ਸੇਵਾ ਕਰਕੇ ਘਰ ਵਾਪਰ ਪਰਤ ਰਹੀ ਸੀ ਤਾਂ ਜਦੋਂ ਉਹ ਘਰ ਦੇ ਗੇਟ ਨੇੜੇ ਪਹੁੰਚੀ ਤਾਂ ਪਿਛੋਂ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਨੌਜਵਾਨ ਉਸ ਦੇ ਕੰਨਾਂ ’ਚ ਪਾਈਆਂ ਸੋਨੇ ਦੀਆਂ ਬਾਲੀਆਂ ਝਪਟ ਮਾਰ ਕੇ ਖੋਹ ਕੇ ਫਰਾਰ ਹੋ ਗਏ। ਪੁਲਸ ਨੇ ਮਹਿਲਾ ਦੇ ਬਿਆਨਾ ਦੇ ਅਧਾਰ ’ਤੇ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਟਲਿਆ ਵੱਡਾ ਟਰੇਨ ਹਾਦਸਾ, ਟਰੇਨ ਆਉਣ ਦੇ ਬਾਵਜੂਦ ਫਾਟਕ 'ਚੋਂ ਲੰਘਦੇ ਰਹੇ ਲੋਕ
NEXT STORY