ਲੁਧਿਆਣਾ (ਰਾਜ): ਸ਼ਹਿਰ ਵਿਚ ਲੁੱਟਾਂ-ਖੋਹਾਂ ਕਰਨ ਵਾਲਿਆਂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਸ਼ਹਿਰ ਦੇ ਪਾਸ਼ ਇਲਾਕੇ 200 ਫੁੱਟਾ ਰੋਡ ਦਾ ਹੈ, ਜਿੱਥੇ ਬੇਖੌਫ਼ ਲੁਟੇਰਿਆਂ ਨੇ ਦਿਨ-ਦਿਹਾੜੇ ਇਕ ਔਰਤ ਨੂੰ ਆਪਣਾ ਨਿਸ਼ਾਨਾ ਬਣਾਇਆ। ਵਾਰਦਾਤ ਉਸ ਸਮੇਂ ਹੋਈ ਜਦੋਂ ਔਰਤ ਸੜਕ ਕਿਨਾਰੇ ਗੋਲਗੱਪੇ ਖਾ ਰਹੀ ਸੀ, ਉਦੋਂ ਹੀ ਬਾਈਕ ਸਵਾਰ ਦੋ ਨੌਜਵਾਨਾਂ ਨੇ ਝਪਟਾ ਮਾਰ ਕੇ ਉਨ੍ਹਾਂ ਦੇ ਗਲੇ ਵਿਚੋਂ ਸੋਨੇ ਦੀ ਚੇਨ ਖੋਹ ਲਈ ਅਤੇ ਫਰਾਰ ਹੋ ਗਏ। ਥਾਣਾ ਦੁੱਗਰੀ ਦੀ ਪੁਲਸ ਨੇ ਔਰਤ ਦੀ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਬਾਈਕ ਸਵਾਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਲਾਕੇ ਵਿਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਲੁਟੇਰਿਆਂ ਦਾ ਸੁਰਾਗ ਲਗਾਇਆ ਜਾ ਸਕੇ।
ਦੁੱਗਰੀ ਦੀ ਰਹਿਣ ਵਾਲੀ ਮਨਜੋਤ ਕੌਰ ਨੇ ਪੁਲਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਕਿ ਉਹ 'ਕੀਜ਼ ਹੋਟਲ' ਦੇ ਸਾਹਮਣੇ ਸਥਿਤ 200 ਫੁੱਟਾ ਰੋਡ 'ਤੇ ਗੋਲਗੱਪੇ ਖਾ ਰਹੀ ਸੀ। ਇਸੇ ਦੌਰਾਨ ਇਕ ਸਪਲੈਂਡਰ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨ ਉੱਥੇ ਪਹੁੰਚੇ। ਮੋਟਰਸਾਈਕਲ ਤੋਂ ਇਕ ਨੌਜਵਾਨ ਹੇਠਾਂ ਉਤਰਿਆ ਅਤੇ ਉਸ ਨੇ ਬਿਜਲੀ ਦੀ ਫੁਰਤੀ ਨਾਲ ਔਰਤ ਦੇ ਗਲੇ 'ਤੇ ਝਪਟਾ ਮਾਰਿਆ। ਝਪਟਮਾਰ ਨੇ ਜ਼ਬਰਦਸਤੀ ਔਰਤ ਦੇ ਗਲੇ ਵਿਚੋਂ ਸੋਨੇ ਦੀ ਚੇਨ ਖੋਹ ਲਈ ਅਤੇ ਕੋਲ ਹੀ ਖੜ੍ਹੇ ਆਪਣੇ ਸਾਥੀ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਫੁੱਲਾਂਵਾਲ ਵੱਲ ਫਰਾਰ ਹੋ ਗਿਆ। ਅਚਾਨਕ ਹੋਈ ਇਸ ਵਾਰਦਾਤ ਨਾਲ ਔਰਤ ਸਹਿਮ ਗਈ ਅਤੇ ਸ਼ੋਰ ਮਚਾਇਆ, ਪਰ ਜਦੋਂ ਤੱਕ ਆਸ-ਪਾਸ ਦੇ ਲੋਕ ਇਕੱਠੇ ਹੁੰਦੇ, ਮੁਲਜ਼ਮ ਫ਼ਰਾਰ ਹੋ ਚੁੱਕੇ ਸਨ। ਇਸ ਵਾਰਦਾਤ ਨੇ ਇਕ ਵਾਰ ਫਿਰ ਸ਼ਹਿਰ ਦੀ ਕਾਨੂੰਨ ਵਿਵਸਥਾ ਅਤੇ ਔਰਤਾਂ ਦੀ ਸੁਰੱਖਿਆ 'ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ।
ਲਾਕਡਾਊਨ ਦੀ ਅਫਵਾਹਾਂ ਦਰਮਿਆਨ ਪੰਜਾਬ ਦੇ ਪੈਟਰੋਲ ਪੰਪ ਵਾਲਿਆਂ ਨੇ ਕਰ 'ਤਾ ਵੱਡਾ ਐਲਾਨ
NEXT STORY