ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ)- ਪਠਾਨਕੋਟ ਜ਼ਿਲ੍ਹੇ ਵਿਚ ਔਰਤਾਂ ਦੇ ਗਹਿਣੇ ਝਪਟਣ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਸ਼ਾਹਪੁਰਕੰਡੀ ਥਾਣੇ ਅਧੀਨ ਆਉਂਦੇ ਮਾਧੋਪੁਰ-ਰਾਣੀਪੁਰ ਮਾਰਗ ’ਤੇ ਪਿੰਡ ਕਾਮਵਾਲ ਨੇੜੇ ਸਾਹਮਣੇ ਆਇਆ ਹੈ, ਜਿੱਥੇ ਮੋਟਰਸਾਈਕਲ ’ਤੇ ਆਪਣੇ ਪਤੀ ਨਾਲ ਜਾ ਰਹੀ ਇਕ ਮਹਿਲਾ ਦੇ ਕੰਨ ਵਿਚੋਂ ਦੋ ਨਕਾਬਪੋਸ਼ ਲੁਟੇਰੇ ਸੋਨੇ ਦੀ ਵਾਲੀ ਝਪਟ ਕੇ ਫਰਾਰ ਹੋ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਰਣਜੀਤ ਸਾਗਰ ਡੈਮ ਤੋਂ ਸੇਵਾਮੁਕਤ ਇਕ ਅਧਿਕਾਰੀ ਆਪਣੀ ਪਤਨੀ ਨਾਲ ਮੋਟਰਸਾਈਕਲ ’ਤੇ ਜਾ ਰਹੇ ਸਨ। ਜਦੋਂ ਉਹ ਪਿੰਡ ਕਾਮਵਾਲ ਨੇੜੇ ਪਹੁੰਚੇ ਤਾਂ ਪਿੱਛੋਂ ਆਏ ਬਿਨਾਂ ਨੰਬਰ ਦੀ ਮੋਟਰਸਾਈਕਲ ’ਤੇ ਸਵਾਰ ਦੋ ਨਕਾਬਪੋਸ਼ ਨੌਜਵਾਨਾਂ ਨੇ ਪਿੱਛੇ ਬੈਠੀ ਮਹਿਲਾ ਦੇ ਕੰਨ ਵਿੱਚੋਂ ਸੋਨੇ ਦੀ ਵਾਲੀ ਝਪਟ ਲਈ ਅਤੇ ਮੌਕੇ ਤੋਂ ਫਰਾਰ ਹੋ ਗਏ।
ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੀੜਤ ਪੱਖ ਵੱਲੋਂ ਪੁਲਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਸ਼ਾਹਪੁਰਕੰਡੀ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਯਤਨ ਕੀਤੇ ਜਾ ਰਹੇ ਹਨ।
'ਪੰਜਾਬ 'ਚ ਪਟਾਕਿਆਂ ਵਾਂਗ ਚਲਦੀਆਂ ਨੇ ਗੋਲ਼ੀਆਂ...' ਕਾਨੂੰਨ ਵਿਵਸਥਾ ਨੂੰ ਲੈ ਕੇ ਰਾਜਪਾਲ ਦਾ ਵੱਡਾ ਬਿਆਨ
NEXT STORY