ਤਪਾ ਮੰਡੀ (ਸ਼ਾਮ ਗਰਗ): ਤਪਾ ਇਲਾਕੇ ’ਚ ਲੁੱਟ-ਖੋਹ ਦੀਆਂ ਵਧਦੀਆਂ ਵਾਰਦਾਤਾਂ ਦੌਰਾਨ ਦਰਾਜ ਡਰੇਨ ਨੇੜੇ ਦਿਨ-ਦਿਹਾੜੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਲੁਟੇਰੇ ਇਕ ਵਿਅਕਤੀ ਦੀ ਕੁਰਤੇ ਦੀ ਜੇਬ (ਗੀਸਾ) ਝਪਟ ਕੇ ਫ਼ਰਾਰ ਹੋ ਗਏ।
ਪੀੜਤ ਜੁਝਾਰ ਸਿੰਘ ਵਾਸੀ ਜੇਠੂਕੇ ਨੇ ਦੱਸਿਆ ਕਿ ਉਹ ਤਪਾ ਤੋਂ ਆਪਣੇ ਪਿੰਡ ਵੱਲ ਜਾ ਰਿਹਾ ਸੀ। ਜਦੋਂ ਉਹ ਦਰਾਜ ਡਰੇਨ ਨੇੜੇ ਪਹੁੰਚਿਆ ਤਾਂ ਪਿੱਛੋਂ ਆਏ 2 ਮੋਟਰਸਾਈਕਲ ਸਵਾਰਾਂ ਨੇ ਅਚਾਨਕ ਝਪਟਾ ਮਾਰ ਕੇ ਉਸ ਦੇ ਕੁੜਤੇ ਦੀ ਜੇਬ ਪੁੱਟ ਲਈ, ਜਿਸ ਵਿਚ ਪਏ ਪਰਸ ’ਚ ਕਰੀਬ 10 ਹਜ਼ਾਰ ਰੁਪਏ ਦੀ ਨਕਦੀ ਅਤੇ ਜ਼ਰੂਰੀ ਦਸਤਾਵੇਜ਼ ਸਨ। ਪੀੜਤ ਮੁਤਾਬਕ ਵਾਰਦਾਤ ਦੌਰਾਨ ਉਹ ਮੋਟਰਸਾਈਕਲ ਤੋਂ ਡਿੱਗਣ ਤੋਂ ਵਾਲ-ਵਾਲ ਬਚਿਆ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਤਪਾ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਅਧਿਕਾਰੀਆਂ ਅਨੁਸਾਰ ਲੁਟੇਰਿਆਂ ਦੀ ਪਛਾਣ ਲਈ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।
ਕਹਿਰ ਓ ਰੱਬਾ! ਸੜਕ ਹਾਦਸੇ ਨੇ ਵਿਛਾਏ ਦੋ ਘਰਾਂ 'ਚ ਸੱਥਰ, ਜਿਗਰੀ ਦੋਸਤਾਂ ਦੀ ਇਕੱਠਿਆਂ ਗਈ ਜਾਨ
NEXT STORY