ਚੰਡੀਗੜ੍ਹ : ਸੋਸ਼ਲ ਮੀਡੀਆ ’ਤੇ ਵੱਡੇ ਪੱਧਰ ’ਤੇ ਵਾਇਰਲ ਹੋਈ ਕਿਸੇ ਹਿੰਦੀ ਅਖ਼ਬਾਰ ਦੀ ਕਟਿੰਗ ਜਿਸ ਅਨੁਸਾਰ ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਪੂਰੀ ਤਰ੍ਹਾਂ ਝੂਠੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ ਮੁੱਖ ਚੋਣ ਅਫ਼ਸਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਬੀਤੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ’ਤੇ ‘ਨਹੀਂ ਦਿਆ ਵੋਟ ਤੋਂ ਬੈਂਕ ਅਕਾਊਂਟ ਸੇ ਕਟੇਗੇਂ 350 ਰੁਪਏ: ਆਯੋਗ’ ਵਾਲੀ ਖ਼ਬਰ ਵੱਡੇ ਪੱਧਰ ’ਤੇ ਵਾਇਰਲ ਹੋ ਰਹੀ ਹੈ ਜਿਸ ਸਬੰਧੀ ਦਫ਼ਤਰ ਮੁੱਖ ਚੋਣ ਅਫ਼ਸਰ ਵੱਲੋਂ ਜਾਂਚ ਕੀਤੀ ਗਈ ਅਤੇ ਪਾਇਆ ਗਿਆ ਕਿ ਇਹ ਖ਼ਬਰ ਮਨਘੜਤ ਅਤੇ ਕੋਰਾ ਝੂਠ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਾਂਗਰਸ ’ਚ ਸ਼ਾਮਲ ਹੋਣ ’ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ
ਬੁਲਾਰੇ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਇਸ ਤਰ੍ਹਾਂ ਦੀ ਕੋਈ ਵੀ ਹਦਾਇਤ ਅਜੇ ਤੱਕ ਨਹੀਂ ਦਿੱਤੀ ਗਈ ਹੈ। ਉਨ੍ਹਾਂ ਨਾਲ ਹੀ ਸੂਬੇ ਦੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਕੋਈ ਇਸ ਤਰ੍ਹਾਂ ਦਾ ਭਰਮ ਪਾਉਣ ਵਾਲਾ ਸੋਸ਼ਲ ਮੀਡੀਆ ’ਤੇ ਮੈਸੇਜ ਵਾਇਰਲ ਹੁੰਦਾ ਹੈ ਤਾਂ ਉਸ ਬਾਬਤ ਭਾਰਤ ਚੋਣ ਕਮਿਸ਼ਨ ਅਤੇ ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਸੂਚਿਤ ਕੀਤਾ ਜਾਵੇ। ਇਸ ਦੇ ਨਾਲ ਚੋਣਾਂ ਸਬੰਧੀ ਨਵੇਂ ਹੁਕਮਾਂ ਬਾਰੇ ਸਟੀਕ ਜਾਣਕਾਰੀ ceopunjab.gov.in ਵੈੱਬਸਾਈਟ ਤੋਂ ਹਾਸਲ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਕਾਂਗਰਸ ’ਚ ਸ਼ਾਮਲ ਹੋਣ ਤੋਂ ਬਾਅਦ ਦਿੱਲੀ ਰਵਾਨਾ ਹੋਏ ਸਿੱਧੂ ਮੂਸੇਵਾਲਾ, ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਇਕ ਹੋਰ ਉਮੀਦਵਾਰ ਦਾ ਕੀਤਾ ਐਲਾਨ
NEXT STORY