ਮੋਗਾ (ਕਸ਼ਿਸ਼, ਬਾਵਾ) : ਪਿੰਡ ਹਿੰਮਤਪੁਰਾ ਦੇ 30 ਸਾਲਾਂ ਦੇ ਛੜੇ ਨੌਜਵਾਨਾਂ ਨੇ ਪਿੰਡ ਦੀ ਪੰਚਾਇਤ ਅਤੇ ਸਰਪੰਚ ਬਾਦਲ ਸਿੰਘ ਨੂੰ ਚਿੱਠੀ ਲਿਖ ਕੇ ਉਨ੍ਹਾਂ ਦੀਆਂ ਮੰਗਾਂ ਮੰਨਣ ਲਈ ਕਿਹਾ ਹੈ ਅਤੇ ਜੇਕਰ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਪਿੰਡ ਦੀ ਪੰਚਾਇਤ ਅਤੇ ਸਰਕਾਰ ਖ਼ਿਲਾਫ ਅੰਦੋਲਨ ਦਾ ਐਲਾਣ ਕੀਤਾ ਹੈ। ਛੜਿਆਂ ਵੱਲੋਂ ਪੰਚਾਇਤ ਨੂੰ ਲਿਖੀ ਚਿੱਠੀ ਸੋਸ਼ਲ ਮੀਡੀਆਂ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਆਪਣੇ ਪੱਤਰ ਵਿਚ ਪਿੰਡ ਹਿੰਮਤਪੁਰਾ ਦੇ ਉਕਤ ਛੜੇ ਨੌਜਵਾਨਾਂ ਨੇ ਕਿਹਾ ਕਿ ਸਾਡੇ ਵਿਆਹ ਦੀ ਉਮਰ ਲੰਘ ਰਹੀ ਹੈ ਪਰ ਸਾਨੂੰ ਕੋਈ ਰਿਸ਼ਤਾ ਨਹੀਂ ਹੋ ਰਿਹਾ ਅਤੇ ਲੋਕ ਸਾਨੂੰ ਛੜਾ ਕਹਿ ਕੇ ਤੰਗ ਪਰੇਸ਼ਾਨ ਕਰਦੇ ਹਨ। ਉਨ੍ਹਾਂ ਨੇ ਪਿੰਡ ਦੇ ਸਰਪੰਚ ਅਤੇ ਪੰਚਾਇਤ ਨੂੰ ਕਿਹਾ ਕਿ ਜਲਦੀ ਤੋਂ ਜਲਦੀ ਸਾਡੇ ਲਈ ਰਿਸ਼ਤੇ ਲੱਭ ਕੇ ਸਾਡੇ ਵਿਆਹ ਕਰਵਾਏ ਜਾਣ ਤਾਂ ਜੋ ਪਿੰਡ ਦੇ ਵੋਟਰਾਂ ਦੀ ਗਿਣਤੀ ਵੀ ਵੱਧ ਸਕੇ ਜਿਸ ਨਾਲ ਪੰਚਾਇਤ ਨੂੰ ਵੀ ਫਾਇਦਾ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਬਣੇ ਹਾਲਾਤ ਦਰਮਿਆਨ ਡੇਰਾ ਰਾਧਾ ਸੁਆਮੀ ਬਿਆਸ ਦਾ ਵੱਡਾ ਫ਼ੈਸਲਾ
ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਕਾਰਜ ਤਾਂ ਫਿਰ ਵੀ ਹੁੰਦੇ ਰਹਿਣਗੇ ਪਰ ਸਾਡੇ ਵੱਲ ਪਹਿਲ ਦੇ ਅਧਾਰ 'ਤੇ ਧਿਆਨ ਦਿੱਤਾ ਜਾਵੇ ਉਨ੍ਹਾਂ ਕਿਹਾ ਕਿ ਅਸੀਂ ਬੇਨਤੀ ਕਰਦੇ ਹਾਂ ਕਿ ਸਾਡੀਆਂ ਮੰਗਾਂ ਤੁਰੰਤ ਮੰਗੀਆਂ ਜਾਣ ਨਹੀਂ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਛੜਿਆਂ ਨੂੰ ਲਾਮਬੰਦ ਕਰਕੇ ਇਹ ਲਹਿਰ ਹਿੰਮਤਪੁਰਾ ਤੋਂ ਸ਼ੁਰੂ ਹੋ ਕੇ ਪੂਰੇ ਪੰਜਾਬ ਵਿਚ ਲਿਜਾਈ ਜਾਵੇਗੀ ਅਤੇ ਸਰਕਾਰ ਨੂੰ ਨਤੀਜੇ ਭੁਗਤਣੇ ਪੈਣਗੇ ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਕੁਨੈਕਸ਼ਨਾਂ ਵਾਲਿਆਂ ਦੀ ਆਹੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਛੜਿਆਂ ਨੇ ਜ਼ੋਰ ਲਗਾ ਕੇ ਬਾਦਲ ਸਿੰਘ ਹਿੰਮਤਪੁਰਾ ਨੂੰ ਪੰਜਾਬ ਵਿਚੋਂ ਵੱਡੀ ਲੀਡ ਤੇ ਪਿੰਡ ਹਿੰਮਤਪੁਰਾ ਦਾ ਸਰਪੰਚ ਬਣਾਇਆ ਅਤੇ ਸਰਕਾਰ ਬਣਾਉਣ ਵਿਚ ਵੀ ਛੜਿਆਂ ਦਾ ਵੱਡਾ ਯੋਗਦਾਨ ਹੈ। ਪੱਤਰ ਵਿਚ ਸੰਦੀਪ ਸਿੰਘ, ਕੁਲਵਿੰਦਰ ਸਿੰਘ, ਕੋਮਲਦੀਪ ਸਿੰਘ, ਸਿਮਰਜੀਤ ਸਿੰਘ, ਮੋਹਣ ਸਿੰਘ, ਅਮਰਿੰਦਰ ਸਿੰਘ, ਮਨਿੰਦਰ ਸਿੰਘ ਆਦਿ ਨੇ ਕਿਹਾ ਕਿ ਸਰਕਾਰ ਦੇ ਚੁਣੇ ਹੋਏ ਨੁਮਾਇੰਦਿਆਂ ਨੇ ਆਪਣੀ ਸਰਕਾਰ ਬਣਾ ਕੇ ਕਈਆਂ ਨੇ ਆਪਣੇ ਤਾਂ ਵਿਆਹ ਕਰਵਾ ਲਏ ਹਨ ਪਰ ਆਪਣੇ ਵੋਟਰਾਂ ਦਾ ਕੋਈ ਧਿਆਨ ਨਹੀਂ ਰੱਖਿਆ ਜਿਸ ਕਰਕੇ ਸਾਨੂੰ ਅਜਿਹਾ ਫੈਸਲਾ ਲੈਣ ਲਈ ਮਜਬੂਰ ਹੋਣਾ ਪਿਆ ਹੈ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਦਾ ਪੰਜਾਬ ਨੂੰ ਝਟਕਾ, ਇਹ ਵੱਡਾ ਪ੍ਰਾਜੈਕਟ ਕੀਤਾ ਰੱਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਕੈਬਨਿਟ 'ਚ ਵੱਡੇ ਫ਼ੈਸਲਿਆਂ 'ਤੇ ਲੱਗੀ ਮੋਹਰ, ਖ਼ਬਰ 'ਚ ਪੜ੍ਹੋ ਪੂਰੀ DETAIL
NEXT STORY