ਅੰਮ੍ਰਿਤਸਰ : ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਕਿਸਾਨਾਂ ਦੇ ਹੱਕ ’ਚ ਨੇਕ ਸਲਾਹ ਦਿੱਤੀ ਹੈ। ਸਿੱਧੂ ਨੇ ‘ਕਿਸਾਨੀ ਬਚਾਓ, ਲੋਕਤੰਤਰ ਬਚਾਓ’ਦਾ ਨਾਅਰਾ ਦਿੰਦਿਆਂ ਆਖਿਆ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਨਾ ਜਿੱਤ ਹੈ ਪਰ ਉਸ ਤੋਂ ਵੀ ਵੱਡੀ ਜਿੱਤ ਰਾਜਨੀਤਿਕ ਫ਼ੈਸਲਾ ਲੈਣ ਵਾਲਿਆਂ ਅੱਗੇ ਨਵਾਂ ਵਿਕਾਸਮੁਖੀ ਏਜੰਡਾ ਰੱਖ ਕੇ ਕਿਸਾਨ ਯੂਨੀਅਨਾਂ ਦੀ ਸਮਾਜਿਕ ਲਹਿਰ ਨੂੰ ਨਿਰੰਤਰ ਵਿਕਾਸ ਵਾਲੀ ਆਰਥਿਕ ਤਾਕਤ ਵਿਚ ਬਦਲਿਆ ਜਾਣਾ ਚਾਹੀਦਾ ਹੈ। ਸਿੱਧੂ ਨੇ ਕਿਹਾ ਕਿ 2022 ’ਚ ਪੰਜਾਬ ਦੀ ਮੁੜ-ਉਸਾਰੀ ਵਿਚ ਕਿਸਾਨ ਫ਼ੈਸਲਾਕੁਨ ਸਾਬਤ ਹੋ ਸਕਦੇ ਹਨ।
ਇਹ ਵੀ ਪੜ੍ਹੋ : ਗੁਰਦਾਸਪੁਰ ਦੇ ਮੁੰਡੇ ਨੇ ਆਸਟ੍ਰੇਲੀਆ ’ਚ ਪੇਸ਼ ਕੀਤੀ ਇਮਾਨਦਾਰੀ ਦੀ ਮਿਸਾਲ, ਗੋਰੀ ਮੇਮ ਵੀ ਹੋਈ ਮੁਰੀਦ
ਸਿੱਧੂ ਮੁਤਾਬਕ ਯੂਨੀਅਨਾਂ ਆਪਣੀ ਤਾਕਤ ਨੂੰ ਸਹਿਕਾਰੀ ਸਭਾਵਾਂ (Cooperatives) ਰਾਹੀਂ ਆਰਥਿਕ ਸ਼ਕਤੀ ਵਿਚ ਬਦਲ ਸਕਦੀਆਂ ਹਨ। ਪੰਜਾਬ ਨੂੰ ਕਿਸਾਨੀ ਕਰਜ਼ੇ ਉੱਪਰ ਸਰ ਛੋਟੂ ਰਾਮ ਵਾਲੀ ਨੀਤੀ ਲਾਗੂ ਕਰਨੀ ਚਾਹੀਦੀ ਹੈ। ਦਾਲਾਂ, ਤੇਲਾਂ, ਸਬਜੀਆਂ ਅਤੇ ਫ਼ਲਾਂ ’ਤੇ ਐੱਮ.ਐੱਸ.ਪੀ. ਦੇਣੀ ਚਾਹੀਦੀ ਹੈ, ਕਿਸਾਨਾਂ ਨੂੰ ਭੰਡਾਰਨ ਸਮਰੱਥਾ ਵਧਾਉਣ ਲਈ ਕੋਲਡ ਸਟੋਰ ਬਣਾ ਕੇ ਦਿੱਤੇ ਜਾਣੇ ਚਾਹੀਦੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਖੇਤੀ ਉਤਪਾਦਨ ਨੂੰ ਕੇਂਦਰੀ ਏਸ਼ੀਆ (Central Asia) ਵੱਲ ਨੂੰ ਖੁੱਲ੍ਹੇ ਵਪਾਰਕ ਰਸਤੇ ਰਾਹੀਂ ਨਿਰਯਾਤ ਕਰਨ ਦਾ ਪ੍ਰੋਗਰਾਮ ਦਿੱਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਰਾਜਾ ਵੜਿੰਗ ਨੇ ਫੇਸਬੁੱਕ ’ਤੇ ਸ਼ੇਅਰ ਕੀਤੀ ਅਕਾਲੀ ਆਗੂ ਵਲੋਂ ਬਣਾਈ ਵੀਡੀਓ, ਨਿਸ਼ਾਨੇ ’ਤੇ ਮਨਪ੍ਰੀਤ ਬਾਦਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਯੂਨੀਵਰਸਿਟੀ ਕਾਲਜ ਬਰਨਾਲਾ ਦੇ ਦਮਨੀਤ ਸਿੰਘ ਨੇ ਜਿੱਤਿਆ ਗੋਲਡ ਮੈਡਲ, ਮਾਪਿਆਂ ਦਾ ਨਾਂ ਕੀਤਾ ਰੌਸ਼ਨ
NEXT STORY