ਭਵਾਨੀਗੜ੍ਹ (ਵਿਕਾਸ ਮਿੱਤਲ, ਕਾਂਸਲ) : ਸਥਾਨਕ ਬਲਿਆਲ ਰੋਡ 'ਤੇ ਮੰਗਲਵਾਰ ਨੂੰ ਦਿਨ-ਦਿਹਾੜੇ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਬੇਸਬੈਟ, ਡੰਡੇ ਅਤੇ ਤਲਵਾਰਾਂ ਨਾਲ ਲੈਸ ਇਕ ਦਰਜਨ ਦੇ ਕਰੀਬ ਅਣਪਛਾਤੇ ਨਕਾਬਪੋਸ਼ ਬਦਮਾਸ਼ਾਂ ਨੇ ਇਕ ਸੋਸ਼ਲ ਮੀਡੀਆ ਇਨਫਲੂਐਂਸਰ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਹਮਲੇ ਦੌਰਾਨ ਸਿਰ ਅਤੇ ਬਾਂਹ 'ਤੇ ਸੱਟਾਂ ਲੱਗਣ ਕਾਰਨ ਗੰਭੀਰ ਜ਼ਖਮੀ ਹੋਏ ਸੋਸ਼ਲ ਮੀਡੀਆ ਇਨਫਲੂਐਂਸਰ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੋਂ ਮੁੱਢਲੀ ਡਾਕਟਰੀ ਸਹਾਇਤਾ ਦੇਣ ਮਗਰੋਂ ਉਸਨੂੰ ਸੰਗਰੂਰ ਰੈਫਰ ਕਰ ਦਿੱਤਾ ਗਿਆ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਪੰਜਾਬ : ਮੁਲਾਜ਼ਮਾਂ ਲਈ ਚੰਗੀ ਖ਼ਬਰ, ਸਰਕਾਰ ਵੱਲੋਂ ਜਾਰੀ ਹੋਏ ਨਵੇਂ ਹੁਕਮ
ਕੀ ਹੈ ਪੂਰਾ ਮਾਮਲਾ
ਇੱਥੇ ਸਰਕਾਰੀ ਹਸਪਤਾਲ ਵਿਖੇ ਇਲਾਜ ਅਧੀਨ ਹੈਪੀ ਸ਼ਰਮਾ ਵਾਸੀ ਭਵਾਨੀਗੜ੍ਹ ਨੇ ਦੱਸਿਆ ਕਿ 2 ਦਿਨ ਪਹਿਲਾਂ ਉਸਨੇ ਆਪਣੇ ਸੋਸ਼ਲ ਮੀਡੀਆ ਪੇਜ 'ਤੇ ਸ਼ਹਿਰ 'ਚ ਖੁੱਲ੍ਹੇਆਮ ਕਥਿਤ ਨਸ਼ੇ ਦਾ ਸੇਵਨ ਕਰਦੇ ਨੌਜਵਾਨ ਦੀ ਇਕ ਵੀਡੀਓ ਅਪਲੋਡ ਕੀਤੀ ਸੀ, ਵਾਇਰਲ ਵੀਡੀਓ ਨੂੰ ਵੱਡੀ ਗਿਣਤੀ ਵਿਚ ਲੋਕਾਂ ਨੇ ਦੇਖਿਆ ਅਤੇ ਸਾਂਝਾ ਵੀ ਕੀਤਾ। ਹੈਪੀ ਨੇ ਦੱਸਿਆ ਕਿ ਅੱਜ ਜਦੋਂ ਉਹ ਬਲਿਆਲ ਰੋਡ 'ਤੇ ਆਪਣੇ ਘਰ ਦੇ ਬਾਹਰ ਦੁਕਾਨ ਦੇ ਅੰਦਰ ਬੈਠਾ ਸੀ ਤਾਂ 10-12 ਨਕਾਬਪੋਸ਼ ਬਦਮਾਸ਼ਾਂ ਜਿਨ੍ਹਾਂ ਦੇ ਹੱਥਾਂ 'ਚ ਬੇਸਬੱਲੇ, ਡਾਂਗਾਂ ਅਤੇ ਤਲਵਾਰਾਂ ਸਨ ਨੇ ਅਚਾਨਕ ਉਸ ਉਪਰ ਹਮਲਾ ਕਰ ਦਿੱਤਾ। ਹਮਲੇ ਦੌਰਾਨ ਡੂੰਘੀ ਸੱਟ ਲੱਗਣ ਕਾਰਨ ਉਸਦੇ ਸਿਰ ਵਿਚ ਕਈ ਟਾਂਕੇ ਲੱਗੇ ਇਸ ਤੋਂ ਇਲਾਵਾ ਉਸਦੀ ਬਾਂਹ ਵੀ ਤਿੰਨ ਥਾਂ ਤੋਂ ਟੁੱਟ ਗਈ। ਹੈਪੀ ਨੇ ਕਿਹਾ ਕਿ ਉਸਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ ਪਰੰਤੂ ਉਸਨੂੰ ਸ਼ੱਕ ਹੈ ਕਿ ਇਹ ਹਮਲਾ ਉਸਦੇ ਵੱਲੋਂ ਆਪਣੇ ਸੋਸ਼ਲ ਮੀਡੀਆ ਪੇਜ 'ਤੇ ਚਿੱਟੇ ਦੀ ਡੋਜ਼ ਲੈਂਦੇ ਇਕ ਨੌਜਵਾਨ ਦੀ ਵੀਡੀਓ ਅਪਲੋਡ ਕਰਨ ਕਰਕੇ ਹੋਇਆ ਹੈ।
ਇਹ ਵੀ ਪੜ੍ਹੋ : Punjab : ਸਲਾਈ-ਕਢਾਈ ਕਰਨ ਵਾਲੀ ਬੀਬੀ ਦੀ ਕਿਸਮਤ ਨੇ ਮਾਰੀ ਪਲਟੀ, ਰਾਤੋਂ-ਰਾਤ ਬਣੀ ਕਰੋੜਾਂ ਦੀ ਮਾਲਕ
ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ : ਡੀਐੱਸਪੀ ਕੌਸ਼ਲ
ਉਧਰ, ਡੀਐੱਸਪੀ ਭਵਾਨੀਗੜ੍ਹ ਰਾਹੁਲ ਕੌਸ਼ਲ ਨੇ ਕਿਹਾ ਕਿ ਪੁਲਸ ਇਸ ਮਾਮਲੇ ਵਿਚ ਗੰਭੀਰਤਾ ਨਾਲ ਕਾਰਵਾਈ ਕਰ ਰਹੀ ਹੈ। ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ਅਤੇ ਹੋਰ ਪਹਿਲੂਆਂ ਨੂੰ ਵੀ ਦੇਖਿਆ ਜਾ ਰਿਹਾ। ਉਨ੍ਹਾਂ ਦਾਅਵਾ ਕੀਤਾ ਕਿ ਪੁਲਸ ਜਲਦ ਹੀ ਦੋਸ਼ੀਆਂ ਦੀ ਪਛਾਣ ਕਰ ਲਵੇਗੀ ਜਿਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਜਾਰੀ ਕੀਤੀ ਸਿੱਧੀ ਚਿਤਾਵਨੀ, ਕੰਮ ਕਰੋ ਜਾਂ ਕਾਰਵਾਈ ਲਈ ਤਿਆਰ ਰਹੋ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ : ਮੁਲਾਜ਼ਮਾਂ ਲਈ ਚੰਗੀ ਖ਼ਬਰ, ਸਰਕਾਰ ਵੱਲੋਂ ਜਾਰੀ ਹੋਏ ਹੁਕਮ
NEXT STORY