ਹੁਸ਼ਿਆਰਪੁਰ (ਘੁੰਮਣ) - ਹੁਸ਼ਿਆਰਪੁਰ ਦੇ ਸੀਨੀਅਰ ਵਕੀਲ ਅਤੇ ਉਘੇ ਸਮਾਜ ਸੇਵੀ ਇੰਦਰਪਾਲ ਸਿੰਘ ਧੰਨਾ ਨੂੰ ਪੰਜਾਬ ਸਰਕਾਰ ਨੇ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਵਜੋਂ ਨਿਯੁਕਤ ਕੀਤਾ ਹੈ। ਜ਼ਿਕਰਯੋਗ ਹੈ ਕਿ ਇੰਦਰਪਾਲ ਸਿੰਘ ਧੰਨਾ ਫੌਜਦਾਰੀ ਦੇ ਨਾਮੀ ਵਕੀਲ ਹਨ। ਇਸ ਤੋਂ ਇਲਾਵਾ ਇੰਦਰਪਾਲ ਸਿੰਘ ਧੰਨਾ ਦੇ ਦਾਦਾ ਜੀ ਸਰਦਾਰ ਹਰਬਖਸ਼ ਸਿੰਘ ਵੀ ਬੈਰੀਸੱਟਰ ਸਨ ਅਤੇ ਸਾਂਝੇ ਪੰਜਾਬ ਦੇ ਵਿੱਚ ਡਿਪਟੀ ਸਪੀਕਰ ਵੀ ਸਨ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ’ਚ ਰੇਲਵੇ ਕ੍ਰਾਸਿੰਗ ’ਤੇ ਹੋਇਆ ਵੱਡਾ ਹਾਦਸਾ, DMU ਟਰੇਨ ਨੇ ਟਰੱਕ ਨੂੰ ਮਾਰੀ ਟੱਕਰ
ਇਹ ਹੀ ਨਹੀਂ ਸਗੋਂ ਉਨ੍ਹਾਂ ਦੇ ਪੜ੍ਹ-ਦਾਦਾ ਗੁਲਾਬ ਸਿੰਘ ਜੀ ਵੀ ਸੈਸ਼ਨ ਜੱਜ ਸਨ। ਇੰਦਰਪਾਲ ਸਿੰਘ ਦੇ ਪਰਿਵਾਰ ਦੇ ਵਿੱਚ ਦੋਵੇਂ ਲੜਕੀਆਂ ਵੀ ਵਕੀਲ ਹਨ ਅਤੇ ਬੇਟਾ ਨੋਨੀਤ ਸਿੰਘ ਚੰਡੀਗੜ੍ਹ ਵਿਖੇ ਵਕਾਲਤ ਦੀ ਪੜ੍ਹਾਈ ਕਰ ਰਿਹਾ ਹੈ। ਇਸ ਤਰ੍ਹਾਂ ਇੰਦਰਪਾਲ ਸਿੰਘ ਦੀ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਵਜੋਂ ਨਿਯੁਕਤੀ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਮ ਅਤੇ ਕੱਦ ਵੀ ਉੱਚਾ ਹੋਇਆ ਹੈ ।
ਇਹ ਵੀ ਪੜ੍ਹੋ: ਸਰਕਾਰ ਦੇ ਦਾਅਵਿਆਂ ਦਾ ਨਿਕਲੀ ਫੂਕ, ਮਹਾਨਗਰ ਜਲੰਧਰ ’ਚ ਨਾਜਾਇਜ਼ ਸ਼ਰਾਬ ਦੀ ਵਿਕਰੀ ਜ਼ੋਰਾਂ 'ਤੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਚਾਇਤੀ ਜ਼ਮੀਨਾਂ ਨੂੰ ਗੈਰ-ਕਾਨੂੰਨੀ ਕਬਜ਼ਿਆਂ ਤੋਂ ਛੁਡਵਾਉਣ ਨੂੰ ਲੈ ਕੇ ਮੰਤਰੀ ਧਾਲੀਵਾਲ ਨੇ ਆਖੀ ਇਹ ਗੱਲ
NEXT STORY