ਲੁਧਿਆਣਾ (ਰਾਜ): ਲੁਧਿਆਣਾ 'ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਦਰਅਸਲ, ਇੱਥੇ ਇਕ ਮਹਿਲਾ ਨੇ ਇਕ ਸਮਾਜਸੇਵੀ ਉੱਤੇ ਜਬਰ-ਜ਼ਿਨਾਹ ਕਰ ਕੇ ਗਰਭਵਤੀ ਕਰਵਾਉਣ ਦਾ ਦੋਸ਼ ਲਗਾਇਆ ਹੈ। ਪੁਲਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਚੇਤਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਸਿੱਖਿਆ ਵਿਭਾਗ ਨੇ 25 ਸਕੂਲ ਮੁਖੀਆਂ ਦੀ ਕੀਤੀ ਬਦਲੀ, ਪੜ੍ਹੋ ਪੂਰੀ ਲਿਸਟ
ਪੀੜਤਾ ਨੇ ਦੱਸਿਆ ਕਿ ਉਹ ਮੁਲਜ਼ਮ ਚੇਤਨ ਕੋਲ ਉਸ ਦੇ ਚੀਮਾ ਚੌਕ ਸਥਿਤ ਦਫ਼ਤਰ ਵਿਚ ਕੰਮ ਕਰਦੀ ਸੀ। ਚੇਤਨ ਨੇ ਉਸ ਨੂੰ ਕੋਲਡ ਡਰਿੰਕ 'ਚ ਕੋਈ ਨਸ਼ੀਲਾ ਪਦਾਰਥ ਪਿਲਾ ਦਿੱਤਾ ਗਿਆ ਅਤੇ ਉਹ ਬੇਹੋਸ਼ ਹੋ ਗਈ। ਜਦੋਂ ਉਸ ਨੂੰ ਹੋਸ਼ ਆਇਆ ਤਾਂ ਦੋਸ਼ੀ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਸਨ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਦੋਸ਼ੀ ਨੇ ਉਸ ਨੂੰ ਵਿਆਹ ਦਾ ਵਾਅਦਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਵਾਰ-ਵਾਰ ਉਸ ਨਾਲ ਸਰੀਰਕ ਸਬੰਧ ਬਣਾਏ। ਜਦੋਂ ਉਹ ਗਰਭਵਤੀ ਹੋ ਗਈ ਤਾਂ ਦੋਸ਼ੀ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।
ਇਹ ਖ਼ਬਰ ਵੀ ਪੜ੍ਹੋ - ਪੰਜਾਬ-ਹਰਿਆਣਾ 'ਚ ED ਦੀ ਵੱਡੀ ਕਾਰਵਾਈ, ਮੌਜੂਦਾ ਵਿਧਾਇਕ ਤੇ ਹੋਰਨਾਂ ਆਗੂਆਂ ਦੇ ਮਾਮਲੇ 'ਚ ਐਕਸ਼ਨ
ਇਸ ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ. ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁਲਜ਼ਮ ਦਾ ਕਹਿਣਾ ਹੈ ਕਿ ਔਰਤ ਅਤੇ ਉਸ ਦੇ ਦੋ ਸਾਥੀਆਂ ਨੇ ਉਸ ਤੋਂ 25 ਲੱਖ ਰੁਪਏ ਦੀ ਫ਼ਿਰੌਤੀ ਦੀ ਮੰਗ ਕੀਤੀ। ਉਸ ਦਾ ਇਹ ਵੀ ਕਹਿਣਾ ਹੈ ਕਿ ਸਿਆਸੀ ਰੰਜਿਸ਼ ਕਾਰਨ ਉਸ ਨੂੰ ਫਸਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
15 ਅਗਸਤ ਤੱਕ ਸਾਰੇ ਲੋਕ ਆਪਣੇ ਘਰਾਂ 'ਤੇ ਲਹਿਰਾਉਣ ਤਿਰੰਗਾ : ਡਿਪਟੀ ਕਮਿਸ਼ਨਰ
NEXT STORY