ਰਾਜਪੁਰਾ (ਇਕਬਾਲ) : ਨੇੜਲੇ ਪਿੰਡ ਗੱਦੋਮਾਜਰਾ ਤੋਂ ਭਾਰਤੀ ਸੈਨਾ ਦੀ 20 ਪੰਜਾਬ ਰੈਜੀਮੈਂਟ ਵਿਚ ਬਤੌਰ ‘ਅਗਨੀਵੀਰ’ ਸੇਵਾਵਾਂ ਨਿਭਾਅ ਰਹੇ 24 ਸਾਲਾ ਨੌਜਵਾਨ ਹਰਮਨ ਨੂਰੀ, ਜੋਕਿ ਡਿਊਟੀ ਦੌਰਾਨ ਸ਼ਹੀਦ ਹੋ ਗਿਆ। ਜੰਮੂ-ਕਸ਼ਮੀਰ ਅਖਨੂਰ ਬਾਰਡਰ ’ਤੇ ਤਾਇਨਾਤ ਹਰਮਨ ਨੂਰੀ ਦੀ ਸ਼ਹਾਦਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਸਮੇਤ ਪੂਰੇ ਇਲਾਕੇ ’ਚ ਮਾਤਮ ਛਾ ਗਿਆ ਅਤੇ ਸੈਨਿਕ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਪਿੰਡ ਗੱਦੋਮਾਜਰਾ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਸੈਨਾ ਦੀ ਟੁੱਕੜੀ ਵੱਲੋਂ ਸ਼ਹੀਦ ਨੂੰ ਸਲਾਮੀ ਦਿੱਤੀ ਗਈ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਵੱਡੀ ਖ਼ੁਸ਼ਖਬਰੀ, ਕੇਂਦਰ ਨੇ ਇਸ ਵੱਡੇ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ
ਇਸ ਦੌਰਾਨ ਸ਼ਹੀਦ ਦੇ ਪਿਤਾ ਜਸਬੀਰ ਸਿੰਘ ਨੇ ਦੱਸਿਆ ਕਿ ਹਰਮਨ ਨੂਰੀ ਦਾ ਅਜੇ ਵਿਆਹ ਨਹੀਂ ਹੋਇਆ ਸੀ। ਉਹ ਆਪਣੀ 4 ਸਾਲਾ ਅਗਨੀਵੀਰ ਸੇਵਾ ਦੇ ਚੌਥੇ ਸਾਲ ਵਿਚ ਸੀ। ਉਨ੍ਹਾਂ ਭਰੇ ਮਨ ਨਾਲ ਦੱਸਿਆ ਕਿ ਪਰਿਵਾਰ ਕੋਲ ਆਮਦਨ ਦਾ ਕੋਈ ਹੋਰ ਪੱਕਾ ਸਾਧਨ ਨਹੀਂ ਹੈ ਅਤੇ ਘਰ ਦਾ ਗੁਜ਼ਾਰਾ ਹਰਮਨ ਦੀ ਕਮਾਈ ’ਤੇ ਹੀ ਨਿਰਭਰ ਸੀ, ਇਸ ਲਈ ਉਨ੍ਹਾਂ ਪੰਜਾਬ ਸਰਕਾਰ ਤੋਂ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਚੱਲੀਆਂ ਗੋਲੀਆਂ, ਇਕ ਵਿਅਕਤੀਆਂ ਦਾ ਬੇਰਹਿਮੀ ਨਾਲ ਕਤਲ
ਇਸ ਮੌਕੇ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਪੰਜਾਬ, ਇਕਾਈ ਰਾਜਪੁਰਾ ਦੇ ਪ੍ਰਧਾਨ ਰਣਜੀਤ ਸਿੰਘ ਨੇ 24 ਸਾਲਾ ਨੌਜਵਾਨ ਦੀ ਸ਼ਹਾਦਤ ’ਤੇ ਦੁੱਖ ਪ੍ਰਗਟ ਕਰਦਿਆਂ ਮਾਨ ਸਰਕਾਰ ਤੋਂ ਮੰਗ ਕੀਤੀ ਕਿ ਸ਼ਹੀਦ ਦੇ ਪਰਿਵਾਰ ਨੂੰ ਸਰਕਾਰ ਦੀ ਨੀਤੀ ਮੁਤਾਬਕ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਪਰਿਵਾਰ ਦੇ 1 ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਦੌਰਾਨ ਰਾਜਪੁਰਾ ਦੀ ਵਿਧਾਇਕਾ ਨੇ ਅੰਤਿਮ ਸਸਕਾਰ ਵਿਚ ਸ਼ਾਮਲ ਹੋ ਕੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਭੋਗ ਮੌਕੇ ਪਿੰਡ ਵਾਸੀਆਂ ਦੀ ਮੰਗ ਅਨੁਸਾਰ ਸ਼ਹੀਦ ਦੀ ਯਾਦਗਾਰ ਸਥਾਪਿਤ ਕੀਤੀ ਜਾਵੇਗੀ। ਇਸ ਦੌਰਾਨ ਐੱਸ. ਡੀ. ਐੱਮ. ਰਵਿੰਦਰ ਸਿੰਘ, ਡੀ. ਐੱਸ. ਪੀ. ਰਾਜਪੁਰਾ ਹਿਤੇਸ਼ ਕੌਸ਼ਿਕ, ਐੱਸ. ਐੱਚ. ਓ. ਸਿਟੀ ਸੁਮਿਤ ਮੌੜ, ਤਹਿਸੀਲਦਾਰ ਰਾਜਪੁਰਾ ਅਤੇ ਯੂਨਿਟ 20 ਪੰਜਾਬ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ।
ਇਹ ਵੀ ਪੜ੍ਹੋ : ਪੰਜਾਬ ਦੇ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 31 ਸੀਨੀਅਰ ਅਫਸਰਾਂ ਦੇ ਤਬਾਦਲੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਕੂਲ ਜਾ ਰਹੇ ਵਿਦਿਆਰਥੀ 'ਤੇ ਜਾਨਲੇਵਾ ਹਮਲਾ, ਕੇਸਾਂ ਦੀ ਵੀ ਕੀਤੀ ਬੇਅਦਬੀ
NEXT STORY