ਗੁਰਦਾਸਪੁਰ (ਗੁਰਪ੍ਰੀਤ ਸਿੰਘ): ਪੰਜਾਬ ਦਾ ਜਵਾਨ ਗੁਰਪ੍ਰੀਤ ਸਿੰਘ ਸ਼੍ਰੀਨਗਰ ਵਿਚ ਵਾਪਰੇ ਦਰਦਨਾਕ ਹਾਦਸੇ ਵਿਚ ਸ਼ਹੀਦ ਹੋ ਗਿਆ। ਬੀਤੇ ਦਿਨੀਂ ਉਸ ਦੀ ਮ੍ਰਿਤਕ ਦੇਹ ਜੱਦੀ ਪਿੰਡ ਸਰਾਵਾਂ (ਗੁਰਦਾਸਪੁਰ) ਪਹੁੰਚੀ, ਜਿੱਥੇ ਪੂਰੇ ਸਰਕਾਰੀ ਸਨਮਾਨਾਂ ਦੇ ਨਾਲ ਉਸ ਦਾ ਸਸਕਾਰ ਕੀਤਾ ਗਿਆ।
ਜਾਣਕਾਰੀ ਮੁਤਾਬਕ ਫ਼ੌਜ ਨੂੰ ਸ਼੍ਰੀਨਗਰ ਦੇ ਅਨੰਤਨਾਗ ਵਿਚ ਅੱਤਵਾਦੀਆਂ ਦੀ ਸੂਚਨਾ ਮਿਲੀ ਸੀ। ਇਸ ਮਗਰੋਂ ਫ਼ੌਜ ਵੱਲੋਂ ਪਹਾੜੀਆਂ ਵਿਚ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਸੀ ਤਾਂ ਅਚਾਨਕ ਗੱਡੀ ਡੂੰਘੀ ਖੱਡ ਵਿਚ ਜਾ ਡਿੱਗੀ। ਇਸ ਦੌਰਾਨ ਗੱਡੀ ਵਿਚ ਸਵਾਰ 8 ਜਵਾਨ ਗੰਭੀਰ ਜ਼ਖ਼ਮੀ ਹੋ ਗਏ, ਜਦਕਿ ਗੁਰਦਾਸਪੁਰ ਦੇ ਪਿੰਡ ਸਰਾਵਾਂ ਦਾ ਰਹਿਣ ਵਾਲਾ ਗੁਰਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਸ਼ਹੀਦ ਹੋ ਗਿਆ।
ਇਹ ਖ਼ਬਰ ਵੀ ਪੜ੍ਹੋ - ਮਨਪ੍ਰੀਤ ਬਾਦਲ ਦੀ ਘਰ ਵਾਪਸੀ ਕਿਸੇ ਵੀ ਪਲ!
ਗੁਰਪ੍ਰੀਤ ਸਿੰਘ 1 ਮਹੀਨਾ ਪਹਿਲਾਂ ਹੀ ਛੁੱਟੀ ਕੱਟ ਕੇ ਵਾਪਸ ਗਿਆ ਸੀ। ਹਾਦਸੇ ਤੋਂ ਕੁਝ ਦੇਰ ਪਹਿਲਾਂ ਹੀ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਵੀਡੀਓ ਕਾਲ 'ਤੇ ਗੱਲਬਾਤ ਕੀਤੀ ਸੀ ਤੇ ਉਸੇ ਦਿਨ ਸ਼ਾਮ ਨੂੰ 6 ਵਜੇ ਦੇ ਕਰੀਬ ਹੀ ਇਹ ਭਾਣਾ ਵਾਪਰ ਗਿਆ। ਗੁਰਪ੍ਰੀਤ ਸਿੰਘ ਆਪਣੇ ਪਿੱਛੇ 2 ਛੋਟੇ-ਛੋਟੇ ਬੱਚਿਆਂ, ਪਤਨੀ ਅਤੇ ਬਜ਼ੁਰਗ ਮਾਪਿਆਂ ਨੂੰ ਛੱਡ ਗਿਆ ਹੈ। ਐਤਵਾਰ ਨੂੰ ਸ਼ਹੀਦ ਗੁਰਪ੍ਰੀਤ ਸਿੰਘ ਦਾ ਸਨਮਾਨਾਂ ਦੇ ਸਸਕਾਰ ਕਰ ਦਿੱਤਾ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦੇਸ਼ ਪੜ੍ਹਾਈ ਕਰਨ ਲਈ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਪਤਾ ਨਹੀਂ ਸੀ ਇੰਝ ਆਵੇਗੀ ਮੌਤ
NEXT STORY