ਹੁਸ਼ਿਆਰਪੁਰ (ਅਮਰੀਕ)— ਹੁਸ਼ਿਆਰਪੁਰ 'ਚ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨਾਂ ਵੱਲੋਂ ਹੰਗਾਮਾ ਕਰ ਦਿੱਤਾ ਗਿਆ। ਸੋਮ ਪ੍ਰਕਾਸ਼ ਦੀ ਪ੍ਰੈੱਸ ਕਾਨਫਰੰਸ ਸ਼ੁਰੂ ਹੋਣ ਤੋਂ ਪਹਿਲਾਂ ਹੀ 31 ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਅੰਬਰ ਹੋਟਲ ਦੇ ਬਾਹਰ ਆ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ: ਨਵਾਂਸ਼ਹਿਰ 'ਚ ਸਾਈਨ ਬੋਰਡ 'ਤੇ ਲਿਖੇ ਮਿਲੇ ਖ਼ਾਲਿਸਤਾਨੀ ਨਾਅਰੇ, ਫੈਲੀ ਦਹਿਸ਼ਤ
ਇਸ ਮੌਕੇ ਕਿਸਾਨਾਂ ਦਾ ਕਹਿਣਾ ਸੀ ਕੇਂਦਰ 'ਚ ਬੈਠੀ ਭਾਜਪਾ ਦੀ ਸਰਕਾਰ ਕਿਸਾਨ ਵਿਰੋਧੀ ਹੈ ਅਤੇ ਜਿੰਨੀ ਦੇਰ ਉਹ ਬਿੱਲ ਵਾਪਸ ਨਹੀਂ ਕਰਦੇ ਉਨੀ ਦੇਰ ਪੰਜਾਬ 'ਚ ਭਾਜਪਾ ਦੇ ਕਿਸੇ ਵੀ ਆਗੂ ਨੂੰ ਪ੍ਰੈੱਸ ਕਾਨਫਰੰਸ ਜਾਂ ਸਿਆਸੀ ਪ੍ਰੋਗਰਾਮ ਨਹੀਂ ਕਰਨ ਦਿੱਤੇ ਜਾਣਗੇ।
ਇਹ ਵੀ ਪੜ੍ਹੋ: ਵਾਤਾਵਰਣ ਨੂੰ ਸੁਰੱਖਿਅਤ ਰੱਖਣ ਦਾ ਸੰਦੇਸ਼ ਇੰਝ ਦੇ ਰਿਹੈ ਹੁਸ਼ਿਆਰਪੁਰ ਦਾ ਇਹ ਸੂਝਵਾਨ ਕਿਸਾਨ
ਇਸੇ ਤਰ੍ਹਾਂ ਹੀ ਭਾਜਪਾ ਦੇ ਸੰਸਥਾਨਾਂ ਅਤੇ ਨੁਮਾਇੰਦਿਆਂ ਦਾ ਵੀ ਵਿਰੋਧ ਕੀਤਾ ਜਾਵੇਗਾ। ਕ੍ਰਿਸ਼ਚਨ ਫਰੰਟ ਦੇ ਪ੍ਰਧਾਨ ਚੌਧਰੀ ਨੇ ਕਿਹਾ ਹੈ ਕਿ ਭਾਜਪਾ ਦੀ ਕੇਂਦਰ ਸਰਕਾਰ ਸ਼ੁਰੂ ਤੋਂ ਹੀ ਕਿਸਾਨ ਮਜ਼ਦੂਰ ਵਿਰੋਧੀ ਅਤੇ ਮਜ਼ਲੂਮਾਂ ਦੇ ਵਿਰੋਧੀ ਰਹੀ ਹੈ, ਜਿਸ ਦੀ ਤਾਜ਼ਾ ਮਿਸਾਲ ਯੂ. ਪੀ. 'ਚ ਹੋਈ ਗੈਂਗਰੇਪ ਤੋਂ ਮਿਲੀ ਹੈ। ਉਨ੍ਹਾਂ ਕਿਹਾ ਕਿ ਗੈਂਗਰੇਪ ਪੀੜਤਾ ਦੇ ਪਰਿਵਾਰ ਨੂੰ ਹਾਲੇ ਤੱਕ ਵੀ ਇਨਸਾਫ਼ ਨਹੀਂ ਮਿਲ ਸਕਿਆ ਹੈ।
ਇਹ ਵੀ ਪੜ੍ਹੋ: ਢਾਬੇ ਤੋਂ ਖਾਣਾ ਖਾ ਕੇ ਘਰ ਪਰਤ ਰਹੇ ਦੋਸਤਾਂ ਨਾਲ ਵਾਪਰੀ ਅਣਹੋਣੀ, ਪਰਿਵਾਰ 'ਚ ਪੈ ਗਏ ਵੈਣ
ਅੱਧੀ ਰਾਤ ਰੇਲਵੇ ਪਟੜੀ ਕੋਲ ਸੁੱਟਿਆ ਅਗਵਾ ਕੀਤਾ ਵਿਦਿਆਰਥੀ, ਹੈਰਾਨ ਕਰ ਦੇਵੇਗਾ ਪੂਰਾ ਘਟਨਾਕ੍ਰਮ
NEXT STORY