ਹੁਸ਼ਿਆਰਪੁਰ: ਮੋਦੀ ਕੈਬਨਿਟ 'ਚ ਰਾਜ ਮੰਤਰੀ ਦਾ ਦਰਜਾ ਮਿਲਣ ਤੋਂ ਬਾਅਦ ਅੱਜ ਹੁਸ਼ਿਆਰਪੁਰ 'ਚ ਆਪਣੇ ਘਰ ਫਗਵਾੜਾ 'ਚ ਸੋਮ ਪ੍ਰਕਾਸ਼ ਪਹੁੰਚੇ। ਇਥੇ ਭਾਜਪਾ ਕਾਰਜਕਰਤਾਵਾਂ ਤੇ ਹੋਰ ਸ਼ਹਿਰ ਨਿਵਾਸੀਆਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਪੁਲਸ ਦੀ ਇਕ ਟੁਕੜੀ ਨੇ ਉਸ ਨੂੰ ਗਾਰਡ ਆਫ ਆਨਰ ਦੇ ਕੇ ਸਵਾਗਤ ਕੀਤਾ। ਉਥੇ ਪਾਰਟੀ ਕਾਰਜਕਰਤਾਵਾਂ ਵਲੋਂ ਸਰਕਾਰੀ ਗੈਸਟ ਹਾਊਸ 'ਚ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੋਮਪ੍ਰਕਾਸ਼ ਨੇ ਇਥੇ ਪੰਜਾਬ ਦੇ 2 ਸਾਲ ਦੇ ਕਾਰਜਕਾਲ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਸਾਰੇ ਲੋਕ ਜਾਣਦੇ ਹਨ ਕਿ ਪੰਜਾਬ ਸਰਕਾਰ ਨੇ ਗੁਟਕਾ ਸਾਹਿਬ 'ਤੇ ਹੱਥ ਰੱਖ ਕੇ ਕਸਮ ਖਾਦੀ ਸੀ ਕਿ ਉਹ ਪੰਜਾਬ 'ਚ ਨਸ਼ਾ ਖਤਮ ਕਰਨਗੇ ਪਰ ਅੱਜ ਵੀ ਨਸ਼ਾ ਉਂਝ ਹੀ ਵਿਕ ਰਿਹਾ ਹੈ। ਉਥੇ ਹੀ ਉਨ੍ਹਾਂ ਕਿਹਾ ਸਰਕਾਰ ਵਲੋਂ ਬਿਜਲੀ ਦੇ ਮੁੱਲ ਵਧਾਉਣ ਦੀ ਗੱਲ ਨੂੰ ਬਹੁਤ ਗਲਤ ਕਰਾਰ ਦਿੱਤਾ ਹੈ, ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ।
ਕੈਪਟਨ ਵਲੋਂ ਕਿਸਾਨਾਂ ਨੂੰ 8 ਘੰਟੇ ਤੇ ਹੋਰ ਖਪਤਕਾਰਾਂ ਨੂੰ 24 ਘੰਟੇ ਬਿਜਲੀ ਦੇਣ ਦਾ ਵਾਅਦਾ
NEXT STORY