ਹੁਸ਼ਿਆਰਪੁਰ/ਮੋਹਾਲੀ— ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਬੀਤੇ ਦਿਨੀਂ ਕੋਰੋਨਾ ਵਾਇਰਸ ਦੀ ਲਪੇਟ ’ਚ ਆਉਣ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਦੇ ਆਈ.ਸੀ.ਯੂ. ’ਚ ਦਾਖ਼ਲ ਕਰਵਾਇਆ ਗਿਆ ਹੈ। ਇਥੇ ਦੱਸ ਦੇਈਏ ਕਿ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਭਾਵੇਂ ਹੀ ਕੋਰੋਨਾ ਵਾਇਰਸ ਦੇ ਕਾਰਨ ਹਸਪਤਾਲ ’ਚ ਦਾਖ਼ਲ ਹੋ ਗਏ ਹਨ ਪਰ ਇਸ ਦੌਰਾਨ ਵੀ ਸੰਸਦੀ ਖੇਤਰ ਦੇ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਬਖੂਬੀ ਨਾਲ ਨਿਭਾਅ ਰਹੇ ਹਨ। ਉਨ੍ਹਾਂ ਨੇ ਹੁਸ਼ਿਆਰਪੁਰ ਦੇ ਮੁੱਖ ਚਿੱਕਿਤਸਾ ਅਧਿਕਾਰੀ ਨੂੰ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤਣ ਅਤੇ ਲੋਕਾਂ ਲਈ ਵਧੀਆ ਸਹੂਲਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ : ‘ਸੰਡੇ ਲਾਕਡਾਊਨ’ ਦੌਰਾਨ ਜਲੰਧਰ ਦੀਆਂ ਸੜਕਾਂ ’ਤੇ ਪਸਰਿਆ ਸੰਨਾਟਾ, ਬਾਜ਼ਾਰ ਰਹੇ ਮੁਕੰਮਲ ਬੰਦ
ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਇਕ ਮਈ ਤੋਂ ਪ੍ਰਧਾਨ ਮੰਤਰੀ ਨੇ 18 ਸਾਲ ਤੋਂ ਜ਼ਿਆਦਾ ਉਮਰ ਵਾਲੇ ਸਾਰੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਰੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਵਾਉਣੀ ਚਾਹੀਦੀ ਹੈ। ਇਸ ਨਾਲ ਅਸੀਂ ਕੋਰੋਨਾ ਦੀ ਬੀਮਾਰੀ ਨੂੰ ਪ੍ਰਭਾਵੀ ਤਰੀਕੇ ਨਾਲ ਕੰਟਰੋਲ ਕਰ ਸਕਾਂਗੇ। ਉਨ੍ਹਾਂ ਨੇ ਫਗਵਾੜਾ ਅਤੇ ਹੁਸ਼ਿਆਰਪੁਰ ਦਫ਼ਤਰ ਤੋਂ ਸੰਸਦੀ ਖੇਤਰ ’ਚ ਲੋਕਾਂ ਨੂੰ ਕੋਰੋਨਾ ਕਾਲ ’ਚ ਆ ਰਹੀਆਂ ਸਮੱਸਿਆਵਾਂ ਨੂੰ ਮੁੱਖ ਤੌਰ ’ਤੇ ਹੱਲ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਆਕਸੀਜਨ ਦੀ ਕਿੱਲਤ ਦੂਰ ਕਰਨ ਨੂੰ ਲੈ ਕੇ ਜਲੰਧਰ ਦੇ ਡੀ. ਸੀ. ਨੇ ਇਸ ਕੰਪਨੀ ਨੂੰ ਲਿਖੀ ਚਿੱਠੀ
ਮੰਤਰੀ ਸੋਮ ਪ੍ਰਕਾਸ਼ ਨੇ ਆਪਣੇ ਹੁਸ਼ਿਆਰਪੁਰ ਦਫ਼ਤਰ ਦੇ ਮੱਧ ਨਾਲ ਸੀ. ਐੱਮ. ਓ. (ਹੁਸ਼ਿਆਰਪੁਰ) ਨਾਲ ਗੱਲਬਾਤ ਕਰਕੇ ਕੋਰੋਨਾ ਖ਼ਿਲਾਫ਼ ਲੜਾਈ ਦੀ ਰਣਨੀਤੀ ਵੀ ਤਿਆਰ ਕੀਤੀ ਅਤੇ ਕੋਰੋਨਾ ਕੰਟਰੋਲ ਲਈ ਚੁੱਕੇ ਜਾ ਰਹੇ ਕਦਮਾਂ ਦੀ ਜਾਣਕਾਰੀ ਹਾਸਲ ਕਰਦੇ ਰਹੇ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕਿਸੇ ਵੀ ਪੱਧਰ ’ਤੇ ਕੋਤਾਹੀ ਨਾ ਵਰਤਣ ਦੀ ਸਖ਼ਤ ਹਦਾਇਤ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ’ਚ ਆਕਸੀਜ਼ਨ ਦੀ ਕਮੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਦੇ ਦਫ਼ਤਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਹ ਜਲਦੀ ਹੀ ਸਿਹਤਮੰਦ ਹੋ ਕੇ ਲੋਕਾਂ ਵਿਚਾਲੇ ਮੌਜੂਦ ਹੋਣਗੇ। ਉੁਨ੍ਹਾਂ ਦੇ ਪ੍ਰਸ਼ੰਸਕਾਂ ਨੇ ਤਲਵਾੜਾ, ਦਸੂਹਾ, ਟਾਂਡਾ, ਸ਼ਾਮਚੁਰਾਸੀ, ਫਗਵਾੜਾ, ਬੇਗੋਵਾਲ, ਟਾਂਡਾ, ਹੁਸ਼ਿਆਰਪੁਰ, ਮੁਕੇਰੀਆ ਦੇ ਧਾਰਮਿਕ ਸਥਾਨਾਂ ’ਤੇ ਜਲਦੀ ਸਿਹਤਮੰਦ ਹੋਣ ਦੀ ਪ੍ਰਾਥਨਾ ਕੀਤੀ।
ਇਹ ਵੀ ਪੜ੍ਹੋ : ਉੱਤਰਾਖੰਡ ਨੂੰ ਜਾਣ ਵਾਲੇ ਸਾਵਧਾਨ, ਹੁਣ ਕੋਰੋਨਾ ਨੈਗੇਟਿਵ ਰਿਪੋਰਟ ਦੇ ਬਿਨਾਂ ਨਹੀਂ ਮਿਲੇਗੀ ਐਂਟਰੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਬਟਾਲਾ ਵਾਸੀਆਂ ਨੂੰ ਦਿੱਤਾ ਇਕ ਹੋਰ ਤੋਹਫਾ
NEXT STORY