ਹੁਸ਼ਿਆਰਪੁਰ (ਘੁੰਮਣ, ਸ਼ੋਰੀ, ਪ੍ਰਦੀਪ)— ਕੋਰੋਨਾ ਵਾਇਰਸ ਦੇ ਕਾਰਨ ਇਕ ਵਾਰ ਫਿਰ ਤੋਂ ਪੂਰੇ ਦੇਸ਼ ਭਰ ’ਚ ਹਾਹਾਕਾਰ ਮਚੀ ਹੋਈ ਹੈ। ਕੋਰੋਨਾ ਦੀ ਲਪੇਟ ’ਚ ਕਈ ਸਿਆਸੀ ਆਗੂ ਵੀ ਆ ਰਹੇ ਹਨ। ਇਸੇ ਤਹਿਤ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਵੀ ਹਾਲਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਦਰਅਸਲ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਬੀਤੇ ਦਿਨੀਂ ਕੋਰੋਨਾ ਪਾਜ਼ੇਟਿਵ ਪਾਏ ਸਨ, ਜਿਸ ਕਰਕੇ ਉਹ ਘਰ ’ਚ ਹੀ ਕੁਆਰੰਟਾਈਨ ਸਨ।
ਆਕਸੀਜ਼ਨ ਦੀ ਘਾਟ ਹੋਣ ਕਰਕੇ ਉਨ੍ਹਾਂ ਨੂੰ ਸਾਹ ਲੈਣ ’ਚ ਕਾਫ਼ੀ ਦਿੱਕਤ ਹੋ ਰਹੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ ਕਰਵਾਇਆ ਹੈ। ਇਸ ਦੀ ਪੁਸ਼ਟੀ ਉਨ੍ਹਾਂ ਦੇ ਪੀ. ਏ. ਅਤੇ ਉਨ੍ਹਾਂ ਦੇ ਪੁੱਤਰ ਸੰਜੀਵ ਕੈਂਥ ਵੱਲੋਂ ਕੀਤੀ ਗਈ ਹੈ। ਸੰਜੀਵ ਕੈਂਥ ਮੁਤਾਬਕ ਕੱਲ੍ਹ ਉਨ੍ਹਾਂ ਦੀ ਆਕਸੀਜਨ ਦਾ ਪੱਧਰ 89 ਰਹਿ ਗਿਆ ਸੀ ਅਤੇ ਜਿਸ ਕਰਕੇ ਸਾਹ ਲੈਣ ’ਚ ਕਾਫ਼ੀ ਦਿੱਕਤ ਹੋਣ ਲੱਗ ਗਈ ਸੀ। ਇਸ ਦੇ ਬਾਅਦ ਫਿਰ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 8 ਫੇਸ ’ਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੀ ਆਕਸੀਜਨ ਦਾ ਪੱਧਰ 97 ਦੇ ਕਰੀਬ ਹੈ।
ਇਹ ਵੀ ਪੜ੍ਹੋ : ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਜਲੰਧਰ ਦੇ ਡੀ. ਸੀ. ਦੀ ਸਖ਼ਤੀ, ਨੋਡਲ ਅਧਿਕਾਰੀ ਕੀਤੇ ਤਾਇਨਾਤ
ਇਥੇ ਦੱਸ ਦੇਈਏ ਕਿ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਨਾਲ ਉਨ੍ਹਾਂ ਦੀ ਪਤਨੀ ਸਮਾਜ ਸੇਵਿਕਾ ਅਨੀਤਾ ਸੋਮ ਪ੍ਰਕਾਸ਼ ਵੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਉਹ ਵੀ ਉਨ੍ਹਾਂ ਦੇ ਨਾਲ ਕੁਆਰੰਟਾਈਨ ਹੋਏ ਸਨ। ਸ਼ਨੀਵਾਰ ਨੂੰ ਅਚਾਨਕ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਨੂੰ ਸਾਹ ਲੈਣ 'ਚ ਦਿੱਕਤ ਆਉਣ ਲੱਗੀ ਤਾਂ ਉਨ੍ਹਾਂ ਨੂੰ ਤੁਰੰਤ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਮੈਰਿਜ ਪੈਲੇਸਾਂ ਵਾਲੇ ਕੋਰੋਨਾ ਨਿਯਮਾਂ ਦੀਆਂ ਸ਼ਰੇਆਮ ਉਡਾ ਰਹੇ ਧੱਜੀਆਂ, ਵਿਆਹਾਂ 'ਚ ਸ਼ਾਮਲ ਹੋ ਰਹੇ ਵੱਡੀ ਗਿਣਤੀ 'ਚ ਮਹਿਮਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਕੋਵਿਡ-19 ਵਿਰੁੱਧ ਜੰਗ ’ਚ ਪੰਜਾਬ ਦੀ ਜਿੱਤ ਯਕੀਨੀ : ਵਿੰਨੀ ਮਹਾਜਨ
NEXT STORY