ਲੁਧਿਆਣਾ(ਗੌਤਮ)- ਸੋਮਵਾਰ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਮੰਗਾਂ ਸਬੰਧੀ ਰੇਲਾਂ ਰੋਕਣ ਸਬੰਧੀ ਰੇਲਵੇ ਵਿਭਾਗ ਵੱਲੋਂ ਸਾਵਧਾਨੀ ਦੇ ਤੌਰ ’ਤੇ ਸੁਰੱਖਿਆ ਕਦਮ ਚੁੱਕੇ ਜਾਣਗੇ, ਜਿਸ ਕਾਰਨ ਰੇਲਵੇ ਵਿਭਾਗ ਵੱਲੋਂ ਸੁਰੱਖਿਆ ਏਜੰਸੀਆਂ ਨੂੰ ਚੌਕਸ ਰਹਿਣ ਦੇ ਨਾਲ ਹੀ ਗਸ਼ਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਕਿ ਕੋਈ ਵੀ ਅਣਹੋਣੀ ਘਟਨਾ ਨਾ ਵਾਪਰੇ।
ਇਹ ਖ਼ਬਰ ਪੜ੍ਹੋ- ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੀ ਕੀਤੀ ਸਖ਼ਤ ਨਿੰਦਾ
ਸੰਭਾਵਿਤ ਧਰਨਿਆਂ ਵਾਲੀਆਂ ਥਾਵਾਂ ਤੋਂ ਇਲਾਵਾ ਹੋਰਨਾਂ ਸੰਵੇਦਨਸ਼ੀਲ ਥਾਵਾਂ ’ਤੇ ਵੀ ਵਿਭਾਗ ਵੱਲੋਂ ਸਥਾਨਕ ਪੁਲਸ ਨੂੰ ਨਾਲ ਲੈ ਕੇ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ 10 ਵਜੇ ਤੱਕ ਟਰੇਨਾਂ ਰੁਟੀਨ ਵਿਚ ਚਲਾਈਆਂ ਜਾਣਗੀਆਂ ਪਰ ਉਸ ਤੋਂ ਬਾਅਦ ਚੱਲਣ ਵਾਲੀਆਂ ਟਰੇਨਾਂ ਨੂੰ ਵੱਖ-ਵੱਖ ਥਾਵਾਂ ’ਤੇ ਰੋਕ ਦਿੱਤਾ ਜਾਵੇਗਾ ਅਤੇ ਕੁਝ ਟਰੇਨਾਂ ਨੂੰ ਰੂਟ ਬਦਲ ਕੇ ਅਤੇ ਕੁਝ ਟਰੇਨਾਂ ਨੂੰ ਰੱਦ ਕੀਤਾ ਜਾਵੇਗਾ। ਇਸ ਨਾਲ 100 ਦੇ ਕਰੀਬ ਟਰੇਨਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।
ਇਹ ਖ਼ਬਰ ਪੜ੍ਹੋ- ਭਾਰਤ ਨੇ ਏਸ਼ੀਆਈ ਚੈਂਪੀਅਨਸ ਟਰਾਫੀ 'ਚ ਜਾਪਾਨ ਨੂੰ 6-0 ਨਾਲ ਹਰਾਇਆ
ਜਾਣਕਾਰੀ ਮੁਤਾਬਕ ਅੰਮ੍ਰਿਤਸਰ ਵੱਲ ਜਾਣ ਵਾਲੀਆਂ ਟਰੇਨਾਂ ਨੂੰ ਵਿਚ ਰਸਤੇ ਵੱਖ-ਵੱਖ ਸਟੇਸ਼ਨਾਂ ’ਤੇ ਰੋਕਿਆ ਜਾਵੇਗਾ, ਜਦੋਂਕਿ ਅੰਮ੍ਰਿਤਸਰ ਅਤੇ ਜੰਮੂ ਤੋਂ ਆਉਣ ਵਾਲੀਆਂ ਟਰੇਨਾਂ ਵਿਚੋਂ 12 ਨੂੰ ਅੰਮ੍ਰਿਤਸਰ ਰੇਲਵੇ ਸਟੇਸ਼ਨ, ਜੰਮੂ ਰੇਲਵੇ ਸਟੇਸ਼ਨ, ਪਠਾਨਕੋਟ, ਜਲੰਧਰ, ਗੋਰਾਇਆਂ, ਕਠੂਆ ਅਤੇ ਹੋਰਨਾਂ ਸਟੇਸ਼ਨਾਂ ’ਤੇ ਰੋਕਿਆ ਜਾਵੇਗਾ, ਜਦੋਂਕਿ ਅੰਮ੍ਰਿਤਸਰ ਵੱਲ ਜਾਣ ਵਾਲੀਆਂ ਦਰਜਨ ਤੋਂ ਜ਼ਿਆਦਾ ਟਰੇਨਾਂ ਰੂਟ ਬਦਲ ਕੇ ਚਲਾਈਆਂ ਜਾਣਗੀਆਂ। ਵਿਭਾਗ ਵੱਲੋਂ ਧੁੰਦ ਅਤੇ ਕੋਹਰੇ ਕਾਰਨ ਪਹਿਲਾਂ ਤੋਂ ਹੀ ਟਰੇਨਾਂ ਰੱਦ ਕੀਤੀਆਂ ਜਾ ਚੁੱਕੀਆਂ ਹਨ। ਇਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਸਿੱਧੂ ਮੂਸੇਵਾਲਾ ਨੂੰ ਲੈ ਕੇ ਸੁਖਬੀਰ ਦਾ ਵੱਡਾ ਬਿਆਨ, ਕਿਹਾ-ਉਸ ਨੂੰ ਡਰਾ ਕੇ ਕਾਂਗਰਸ 'ਚ ਕੀਤਾ ਗਿਆ ਸ਼ਾਮਲ
NEXT STORY