ਲੁਧਿਆਣਾ (ਬੇਰੀ) : ਹਾਰਟ ਪੇਸ਼ੈਂਟ ਹੋਣ ਦੇ ਬਾਵਜੂਦ ਧੋਖੇ ’ਚ ਰੱਖ ਕੇ ਬੇਟੇ ਦਾ ਇਕ ਕੁੜੀ ਨਾਲ ਵਿਆਹ ਕਰਵਾ ਦਿੱਤਾ। ਵਿਆਹ ਤੋਂ 2 ਸਾਲ ਬਾਅਦ ਨੌਜਵਾਨ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਸਹੁਰੇ ਵਾਲੇ ਨੂੰਹ ਨੂੰ ਦਾਜ ਲਈ ਪ੍ਰੇਸ਼ਾਨ ਕਰਨ ਲੱਗ ਗਏ । ਲੜਕੀ ਵੱਲੋਂ ਪੁਲਸ ਨੂੰ ਦਿੱਤੀ ਸ਼ਿਕਾਇਤ ਤੋਂ ਬਾਅਦ ਥਾਣਾ ਡਵੀਜ਼ਨ ਨੰ. 8 ਦੀ ਪੁਲਸ ਨੇ 3 ਮੁਲਜ਼ਮਾਂ ’ਤੇ ਕੇਸ ਦਰਜ ਕੀਤਾ ਹੈ। ਮੁਲਜ਼ਮ ਸਿਵਲ ਲਾਈਨ ਦੇ ਰਹਿਣ ਵਾਲੇ ਬਲਵਿੰਦਰ ਸਿੰਘ, ਇੰਦਰਪ੍ਰੀਤ ਕੌਰ ਅਤੇ ਐੱਨ. ਕੇ. ਅਰੋੜਾ ਹਨ। ਅਜੇ ਮੁਲਜ਼ਮਾਂ ਦੀ ਗ੍ਰਿਫਤਾਰੀ ਨਹੀਂ ਹੋ ਸਕੀ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਬੀ. ਆਰ. ਐੱਸ. ਨਗਰ ਦੀ ਰਹਿਣ ਵਾਲੀ ਨਵਲੀਨ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ ਤੇਗਜੀਤ ਸਿੰਘ ਨਾਲ 2018 ਵਿਚ ਹੋਇਆ ਸੀ। ਉਸ ਦਾ ਪਤੀ ਹਾਰਟ ਪੇਸ਼ੈਂਟ ਸੀ। ਉਸ ਦੀ ਬਾਈਪਾਸ ਸਰਜ਼ਰੀ ਹੋ ਚੁੱਕੀ ਸੀ ਪਰ ਉਸ ਦੇ ਸਹੁਰੇ ਵਾਲਿਆਂ ਨੇ ਉਸ ਨੂੰ ਨਹੀਂ ਦੱਸਿਆ ਕਿ ਉਹ ਹਾਰਟ ਦਾ ਪੇਸ਼ੈਂਟ ਹੈ।
ਉਸ ਦੇ ਸਹੁਰੇ ਵਾਲਿਆਂ ਨੂੰ ਪਤਾ ਸੀ ਕਿ ਤੇਗਜੀਤ ਜ਼ਿਆਦਾ ਲੰਬੇ ਸਮੇਂ ਤੱਕ ਜਿਊਂਦਾ ਨਹੀਂ ਰਹਿ ਸਕਦਾ। ਉਸ ਦੇ ਬਾਵਜੂਦ ਮੁਲਜ਼ਮਾਂ ਨੇ ਉਸ ਨੂੰ ਧੋਖੇ ’ਚ ਰੱਖ ਕੇ ਉਸ ਨਾਲ ਵਿਆਹ ਕਰਵਾ ਦਿੱਤਾ। ਵਿਆਹ ਤੋਂ ਪੌਣੇ 2 ਸਾਲ ਬਾਅਦ ਤੇਗਜੀਤ ਸਿੰਘ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਮੁਲਜ਼ਮਾਂ ਨੇ ਉਸ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਉਸ ਤੋਂ ਦਾਜ ਦੀ ਮੰਗ ਕੀਤੀ ਜਾਣ ਲੱਗੀ। ਫਿਰ ਉਸ ਨੇ 2022 ਨੂੰ ਇਸ ਸਬੰਧੀ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ। ਇਸ ਦੀ ਜਾਂਚ ਤੋਂ ਬਾਅਦ ਹੁਣ ਪੁਲਸ ਨੇ ਮੁਲਜ਼ਮਾਂ ’ਤੇ ਕੇਸ ਦਰਜ ਕੀਤਾ ਹੈ।
ਨੂਰਪੁਰਬੇਦੀ: ਖੇਤਾਂ 'ਚ ਫਸੀ ਕੰਬਾਇਨ ਕੱਢ ਰਹੇ ਨੌਜਵਾਨ ਨੂੰ ਮੌਤ ਨੇ ਪਾਇਆ ਘੇਰਾ, ਘਰ 'ਚ ਵਿਛ ਗਏ ਸੱਥਰ
NEXT STORY