ਲੁਧਿਆਣਾ (ਰਾਜ) : ਲੁਧਿਆਣਾ ਦੇ ਵਾਰਡ ਨੰਬਰ-47 ਤੋਂ ਆਮ ਆਦਮੀ ਪਾਰਟੀ ਦੀ ਕੌਂਸਲਰ ਉਸ਼ਾ ਰਾਣੀ ਕਲਿਆਣ ਦਾ ਸ਼ਨੀਵਾਰ ਨੂੰ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਨਾਲ ਜੂਝ ਰਹੇ ਸਨ। ਉਨ੍ਹਾਂ ਨੇ ਦਇਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਇਲਾਜ ਦੌਰਾਨ ਆਖਰੀ ਸਾਹ ਲਏ। ਉਨ੍ਹਾਂ ਦੇ ਅਚਾਨਕ ਦੇਹਾਂਤ ਦੀ ਖਬਰ ਮਿਲਦਿਆਂ ਹੀ ਇਲਾਕਾ ਨਿਵਾਸੀਆਂ, ਸਮਰਥਕਾਂ ਅਤੇ ਰਾਜਨੀਤਕ ਗਲਿਆਰਿਆਂ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਇਹ ਵੀ ਪੜ੍ਹੋ : ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ
ਮਿਲੀ ਜਾਣਕਾਰੀ ਅਨੁਸਾਰ ਕੌਂਸਲਰ ਉਸ਼ਾ ਰਾਣੀ ਕਲਿਆਣਾ ਦੇ ਤਿੰਨ ਬੇਟੇ ਹਨ। ਜਿਨ੍ਹਾਂ ਵਿਚੋਂ ਇਕ ਪੁੱਤ ਦਾ ਅਗਲੇ ਮਹੀਨੇ ਵਿਆਹ ਸੀ, ਜਿਸ ਦੇ ਚੱਲਦੇ ਪਰਿਵਾਰ ਵਿਚ ਵਿਆਹ ਦੀਆਂ ਤਿਆਰੀਆਂ ਵਿਚ ਰੁਝਿਆ ਹੋਇਆ ਸੀ ਅਤੇ ਘਰ ਵਿਚ ਖੁਸ਼ੀਆਂ ਦਾ ਮਾਹੌਲ ਸੀ ਪਰ ਉਸ਼ਾ ਦੀ ਰਾਣੀ ਦੇ ਦੇਹਾਂਤ ਨਾਲ ਖੁਸ਼ੀਆਂ ਮਾਤਮ ਵਿਚ ਬਦਲ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ ਤਾਲਿਬਾਨੀ ਸਜ਼ਾ
NEXT STORY