ਜਲਾਲਾਬਾਦ (ਨਿਖੰਜ) : ਜਲਾਲਾਬਾਦ ਦੇ ਨਜ਼ਦੀਕ ਪੈਂਦੇ ਪਿੰਡ ਬੱਲੂਆਣਾ ਵਿਖੇ ਬੁੱਧਵਾਰਰ ਦੁਪਹਿਰ ਸ਼ੱਕੀ ਹਾਲਾਤ 'ਚ ਸਹੁਰੇ ਪਰਿਵਾਰ ਦੇ ਘਰ 'ਚ ਜਵਾਈ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲਾ ਫਾਜ਼ਿਲਕਾ ਦੇ ਐੱਸ.ਪੀ.ਡੀ. ਹਰਮੀਤ ਸਿੰਘ ਅਤੇ ਡੀ.ਐੱਸ.ਪੀ ਜਲਾਲਾਬਾਦ ਅਸ਼ੋਕ ਕੁਮਾਰ ਸ਼ਰਮਾ ਅਤੇ ਥਾਣਾ ਸਿਟੀ ਮੁਖੀ ਤਜਿੰਦਰਪਾਲ ਸਿੰਘ ਪੁਲਸ ਪਾਰਟੀ ਸਮੇਤ ਘਟਨਾ ਸਥਾਨ 'ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਬਲਕਾਰ ਸਿੰਘ ਪੁੱਤਰ ਰਾਮ ਸਿੰਘ ਵਾਸੀ ਖੁੰਦਰ ਹਿਠਾੜ (25 ਸਾਲ) ਦੀ ਪਤਨੀ ਬੀਤੇ ਦਿਨੀਂ ਨਾਰਾਜ਼ ਹੋ ਕੇ ਪੇਕੇ ਘਰ ਪਿੰਡ ਬੱਲੂਆਣਾ ਵਿਖੇ ਆ ਗਈ ਸੀ। ਬੁੱਧਵਾਰ ਦੀ ਦੁਪਹਿਰ ਉਸਦਾ ਪਤੀ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਸਹੁਰੇ ਘਰ ਆ ਗਿਆ, ਜਿਸਦੀ ਹਾਲਤ ਵਿਗੜਨ ਤੋਂ ਬਾਅਦ ਉਸਨੂੰ ਸਹੁਰਾ ਪਰਿਵਾਰ ਵਲੋਂ ਇਲਾਜ ਲਈ ਨਿੱਜੀ ਡਾਕਟਰ ਕੋਲ ਲਿਆਂਦਾ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਬਲਕਾਰ ਸਿੰਘ ਦੀ ਪਤਨੀ ਪ੍ਰਵੀਨ ਰਾਣੀ ਮੁਤਾਬਕ ਉਸ ਦਾ ਵਿਆਹ 6 ਸਾਲ ਪਹਿਲਾਂ ਬਲਕਾਰ ਸਿੰਘ ਨਾਲ ਹੋਇਆ ਸੀ ਅਤੇ ਉਸ ਦੇ 2 ਬੱਚੇ ਹਨ ਅਤੇ ਪਤੀ ਬਲਕਾਰ ਸਿੰਘ ਉਸ 'ਤੇ ਸ਼ੱਕ ਕਰਦਾ ਸੀ। ਬੀਤੇ ਦਿਨੀਂ ਉਨ੍ਹਾਂ ਦਾ ਆਪਸ 'ਚ ਝਗੜਾ ਹੋ ਗਿਆ ਅਤੇ ਉਹ ਪੇਕੇ ਘਰ ਆ ਗਈ।
ਇਸ ਮੌਕੇ ਮ੍ਰਿਤਕ ਬਲਕਾਰ ਸਿੰਘ ਦੇ ਪਿਤਾ ਰਾਮ ਸਿੰਘ ਅਤੇ ਮਾਤਾ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੇ ਲੜਕੇ ਨੂੰ ਸਹੁਰਾ ਪਰਿਵਾਰ ਨੇ ਕਤਲ ਕਰ ਦਿੱਤਾ ਹੈ। ਮਾਮਲੇ ਦੀ ਸੱਚਾਈ ਪੁਲਸ ਜਾਂਚ ਤੋਂ ਬਾਅਦ ਹੀ ਸਾਹਮਣੇ ਆ ਸਕੇਗੀ ਕਿ ਮ੍ਰਿਤਕ ਬਲਕਾਰ ਸਿੰਘ ਨੇ ਆਪਣੇ ਆਪ ਕੋਈ ਜ਼ਹਿਰੀਲੀ ਚੀਜ਼ ਨਿਗਲੀ ਹੈ ਜਾਂ ਕਤਲ ਕੀਤਾ ਗਿਆ ਹੈ। ਫਿਲਹਾਲ ਪੁਲਸ ਪੋਸਟਮਾਰਟਮ ਰਿਪੋਰਟਮ ਰਿਪੋਰਟ ਦਾ ਇੰਤਜ਼ਾਰ ਕਰ ਰਹੀ ਹੈ।
ਤਰਨਤਾਰਨ 'ਚ ਫਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਸਿੱਖ ਸੰਗਤਾਂ 'ਚ ਭਾਰੀ ਰੋਸ
NEXT STORY