ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)- ਇਕ ਅਣਪਛਾਤੇ ਵਾਹਨ ਵੱਲੋਂ ਫੇਟ ਮਾਰ ਦੇਣ ਕਾਰਨ ਇਕ ਲੜਕੇ ਦੀ ਮੌਤ ਹੋ ਗਈ, ਜਿਸ ਸਬੰਧੀ ਅਣਪਛਾਤੇ ਵਾਹਨ ਦੇ ਡਰਾਈਵਰ ਵਿਰੁੱਧ ਥਾਣਾ ਸਦਰ ਸੰਗਰੂਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਹੌਲਦਾਰ ਬਿੱਕਰ ਸਿੰਘ ਨੇ ਦੱਸਿਆ ਕਿ ਦਲਵਾਰਾ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਫੱਗੂਵਾਲਾ (ਕੋਠੇ) ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ 29 ਅਕਤੂਬਰ ਨੂੰ 6.30 ਵਜੇ ਉਨ੍ਹਾਂ ਦਾ ਪੁੱਤਰ ਯਾਦਵਿੰਦਰ ਸਿੰਘ ਆਪਣੇ ਮੋਟਰਸਾਈਕਲ 'ਤੇ ਰੌਸ਼ਨ ਵਾਲਾ ਮੋੜ 'ਤੇ ਖੜ੍ਹਾ ਸੀ ਅਣਪਛਾਤੇ ਵਾਹਨ ਦੇ ਡਰਾਈਵਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਯਾਦਵਿੰਦਰ ਦੀ ਮੌਤ ਹੋ ਗਈ ਅਤੇ ਮੋਟਰਸਾਈਕਲ ਦਾ ਵੀ ਕਾਫੀ ਨੁਕਸਾਨ ਹੋ ਗਿਆ। ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਅਣਪਛਾਤੇ ਵਾਹਨ ਦੇ ਡਰਾਈਵਰ 'ਤੇ ਪਰਚਾ ਦਰਜ ਕਰਨ ਉਪਰੰਤ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਸ਼ੀਲੇ ਪਦਾਰਥਾਂ ਸਮੇਤ ਪਤੀ-ਪਤਨੀ ਗ੍ਰਿਫਤਾਰ
NEXT STORY