ਲੁਧਿਆਣਾ (ਅਨਿਲ) : ਥਾਣਾ ਸਲੇਮ ਟਾਬਰੀ ਅਧੀਨ ਆਉਂਦੇ ਅਸ਼ੋਕ ਨਗਰ ਦੇ ਰਹਿਣ ਵਾਲੇ ਇਕ ਕਲਯੁਗੀ ਪੁੱਤ ਵੱਲੋਂ ਸਬਜ਼ੀ ਪਸੰਦ ਨਾ ਆਉਣ ਕਾਰਨ ਆਪਣੀ ਮਾਂ ਦਾ ਕੁੱਟ-ਕੁੱਟ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਗਗਨਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਔਰਤ ਗੰਭੀਰ ਰੂਪ ’ਚ ਸਿਵਲ ਹਸਪਤਾਲ ’ਚ ਇਲਾਜ ਲਈ ਦਾਖ਼ਲ ਕਰਵਾਈ ਗਈ ਹੈ, ਜਿਸ ਤੋਂ ਬਾਅਦ ਉਕਤ ਔਰਤ ਦੀ ਇਲਾਜ ਦੌਰਾਨ ਮੌਤ ਹੋ ਗਈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੂੰ ਮ੍ਰਿਤਕ ਔਰਤ ਚਰਨਜੀਤ ਕੌਰ (70) ਦੇ ਪਤੀ ਗੁਰਨਾਮ ਸਿੰਘ ਨੇ ਦੱਸਿਆ ਕਿ ਉਸ ਦੀ ਘਰ ਵਾਲੀ ਨੇ ਰਾਤ ਵੇਲੇ ਘਰ ’ਚ ਤੋਰੀਆਂ ਦੀ ਸਬਜ਼ੀ ਬਣਾਈ ਹੋਈ ਸੀ।
ਇਹ ਵੀ ਪੜ੍ਹੋ : ਤਰਨਤਾਰਨ 'ਚ ਫਿਰ ਦਿਖਿਆ ਪਾਕਿਸਤਾਨੀ ਡਰੋਨ, BSF ਦੇ ਜਵਾਨਾਂ ਨੇ ਚਲਾਈਆਂ ਗੋਲੀਆਂ

ਉਸੇ ਦੌਰਾਨ ਉਸ ਦਾ 25 ਸਾਲਾ ਪੁੱਤਰ ਸੁਰਿੰਦਰ ਸਿੰਘ ਘਰ ਆ ਗਿਆ ਅਤੇ ਰੋਟੀ ਖਾਣ ਲਈ ਆਪਣੀ ਮਾਂ ਨੂੰ ਕਹਿਣ ਲੱਗਾ। ਜਦੋਂ ਉਸ ਦੀ ਮਾਂ ਨੇ ਤੋਰੀਆਂ ਦੀ ਸਬਜ਼ੀ ਨਾਲ ਉਸ ਨੂੰ ਖਾਣ ਲਈ ਰੋਟੀ ਦਿੱਤੀ ਤਾਂ ਪੁੱਤ ਨੇ ਕਿਹਾ ਕਿ ਮੈਨੂੰ ਇਹ ਸਬਜ਼ੀ ਪਸੰਦ ਨਹੀਂ, ਮੈਨੂੰ ਆਲੂ-ਗੋਭੀ ਦੀ ਸਬਜ਼ੀ ਦੇ ਨਾਲ ਰੋਟੀ ਦਿਓ ਅਤੇ ਇੰਨਾ ਕਹਿ ਕੇ ਮਾਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਉਸ ਨੇ ਆਪਣੀ ਮਾਂ ਨੂੰ ਛੱਤ ਤੋਂ ਧੱਕਾ ਦੇ ਦਿੱਤਾ।
ਇਹ ਵੀ ਪੜ੍ਹੋ : ਸਿੰਚਾਈ ਘਪਲਾ : ਸੇਵਾਮੁਕਤ IAS ਅਧਿਕਾਰੀ ਕਾਹਨ ਸਿੰਘ ਪੰਨੂ ਤੋਂ ਵਿਜੀਲੈਂਸ ਨੇ 4 ਘੰਟੇ ਕੀਤੀ ਪੁੱਛਗਿੱਛ

ਇੰਨਾ ਹੀ ਨਹੀਂ, ਛੱਤ ਤੋਂ ਧੱਕਾ ਦੇਣ ਤੋਂ ਬਾਅਦ ਸੁਰਿੰਦਰ ਥੱਲੇ ਆਇਆ ਅਤੇ ਲੋਹੇ ਦੀ ਰਾਡ ਨਾਲ ਮਾਂ ਦੇ ਸਿਰ ’ਤੇ ਵਾਰ ਕਰਨ ਲੱਗਾ। ਪਿਤਾ ਨੇ ਉਸ ਨੂੰ ਮਾਂ ਨੂੰ ਮਾਰਨ ਤੋਂ ਰੋਕਿਆ ਤਾਂ ਪੁੱਤ ਨੇ ਉਸ ’ਤੇ ਵੀ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਉਸ ਨੇ ਗੰਭੀਰ ਰੂਪ ਨਾਲ ਜ਼ਖਮੀ ਆਪਣੀ ਪਤਨੀ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਸੁਰਿੰਦਰ ਸਿੰਘ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਹੁਣ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਨਸ਼ਾ ਕਰਦਿਆਂ ਦੀ ਵੀਡੀਓ ਵਾਇਰਲ, ਐਕਸ਼ਨ 'ਚ ਜੇਲ੍ਹ ਮੰਤਰੀ
NEXT STORY