ਲੁਧਿਆਣਾ (ਅਨਿਲ)- ਸਲੇਮ ਟਾਬਰੀ ਥਾਣੇ ਦੇ ਅਧੀਨ ਆਉਂਦੇ ਮੁਹੱਲਾ ਸ਼ਾਮ ਕਾਲੋਨੀ ’ਚ ਆਪਣੇ ਹੀ ਘਰ ’ਚ ਇਕ ਔਰਤ ਨੇ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਂਚ ਅਧਿਕਾਰੀ ਹਰਮੇਸ਼ ਲਾਲ ਨੇ ਦੱਸਿਆ ਕਿ ਪੁਲਸ ਨੂੰ ਦੁਪਹਿਰ 1 ਵਜੇ ਦੇ ਕਰੀਬ ਸੂਚਨਾ ਮਿਲੀ ਕਿ ਸ਼ਾਮ ਕਾਲੋਨੀ ’ਚ ਇਕ ਔਰਤ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਪੁਲਸ ਤੁਰੰਤ ਮੌਕੇ ’ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਔਰਤ ਦੀ ਪਛਾਣ ਸੁਨੀਤਾ ਰਾਣੀ (55) ਵਜੋਂ ਹੋਈ ਹੈ, ਜੋ ਤਰਸੇਮ ਲਾਲ ਦੀ ਪਤਨੀ ਹੈ।
ਇਹ ਖ਼ਬਰ ਵੀ ਪੜ੍ਹੋ - ਕਹਿਰ ਓ ਰੱਬਾ! ਖੇਡਦੀ-ਖੇਡਦੀ ਜਵਾਕੜੀ ਨਾਲ ਇਹ ਕੀ ਭਾਣਾ ਵਾਪਰ ਗਿਆ
ਜਾਂਚ ਅਧਿਕਾਰੀ ਨੇ ਦੱਸਿਆ ਕਿ ਜਦੋਂ ਔਰਤ ਦਾ ਪੁੱਤਰ ਦੁਪਹਿਰ ਨੂੰ ਖਾਣੇ ਲਈ ਘਰ ਆਇਆ ਤਾਂ ਉਸ ਨੇ ਆਪਣੀ ਮਾਂ ਦੀ ਲਾਸ਼ ਅੰਦਰ ਛੱਤ ਵਾਲੇ ਪੱਖੇ ਨਾਲ ਲਟਕਦੀ ਦੇਖੀ। ਫਿਰ ਉਸ ਨੇ ਚੀਕਣਾ ਸ਼ੁਰੂ ਕਰ ਦਿੱਤਾ ਅਤੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਉਨ੍ਹਾਂ ਦੱਸਿਆ ਕਿ ਔਰਤ ਦੀ ਮੌਤ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਸ ਨੇ ਲਾਸ਼ ਨੂੰ ਸਿਵਲ ਹਸਪਤਾਲ ਵਿਚ ਰੱਖ ਦਿੱਤੀ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਅਗਲੇਰੀ ਜਾਂਚ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਥਾਰ ਚਾਲਕ ਔਰਤ ਨੇ ਮਾਰੀ ਮੋਟਰਸਾਈਕਲ ਚਾਲਕ ਨੂੰ ਟੱਕਰ, ਮੌਤ
NEXT STORY