ਜਲੰਧਰ (ਧਵਨ) : ਪੰਜਾਬ ਵਿਚ ਕਾਂਗਰਸ ਨੂੰ ਲੈ ਕੇ ਚੱਲ ਰਹੇ ਸੰਕਟ ਦੌਰਾਨ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ 19 ਜੁਲਾਈ ਨੂੰ ਕਾਂਗਰਸ ਦੇ ਪੰਜਾਬ ਨਾਲ ਸਬੰਧਤ ਸਾਰੇ ਲੋਕ ਸਭਾ ਤੇ ਰਾਜ ਸਭਾ ਮੈਂਬਰਾਂ ਨਾਲ ਵਰਚੂਅਲ ਬੈਠਕ ਕਰਨ ਦਾ ਫ਼ੈਸਲਾ ਕੀਤਾ ਹੈ। ਕਾਂਗਰਸੀ ਸੂਤਰਾਂ ਨੇ ਦੱਸਿਆ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਲੋਂ ਪੰਜਾਬ ਕਾਂਗਰਸ ਵਿਚ ਚੱਲ ਰਹੇ ਇਸ ਸੰਕਟ ਦਾ ਨਿਪਟਾਰਾ ਕਰਨ ਸਬੰਧੀ ਕਾਂਗਰਸੀ ਸੰਸਦ ਮੈਂਬਰਾਂ ਦੀ ਰਾਏ ਲਈ ਜਾਵੇਗੀ।
ਇਹ ਵੀ ਪੜ੍ਹੋ : ਹਰੀਸ਼ ਰਾਵਤ ਨਾਲ ਮੁਲਾਕਾਤ ਤੋਂ ਬਾਅਦ ਕੈਪਟਨ ਦੇ ਸੁਰ ਬਦਲੇ, ਦਿੱਤਾ ਵੱਡਾ ਬਿਆਨ
ਕਾਂਗਰਸ ਦੇ ਲੋਕ ਸਭਾ ਦੇ ਸਾਰੇ 8 ਐੱਮ. ਪੀ. ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹਨ ਅਤੇ ਰਾਜ ਸਭਾ ਦੇ 1-2 ਐੱਮ. ਪੀ. ਮੁੱਖ ਮੰਤਰੀ ਦੇ ਖ਼ਿਲਾਫ਼ ਹਨ। ਸੋਨੀਆ ਵਲੋਂ ਕੀਤੀ ਜਾਣ ਵਾਲੀ ਵਰਚੂਅਲ ਬੈਠਕ ਨੂੰ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਇਸ ਬੈਠਕ ਤੋਂ ਬਾਅਦ ਹੀ ਕਾਂਗਰਸ ਪ੍ਰਧਾਨ ਵਲੋਂ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਕੋਈ ਫ਼ੈਸਲਾ ਸੁਣਾਇਆ ਜਾਣਾ ਹੈ।
ਇਹ ਵੀ ਪੜ੍ਹੋ : ਜੋਸ਼ ਨਾਲ ਲਬਰੇਜ ਨਵਜੋਤ ਸਿੱਧੂ ਨੇ ਕੀਤਾ ਨਵਾਂ ਟਵੀਟ, ਆਖੀ ਵੱਡੀ ਗੱਲ
ਨੋਟ - ਕੈਪਟਨ-ਸਿੱਧੂ ਵਿਵਾਦ ਨੂੰ ਤੁਸੀਂ ਕਿਸ ਤਰ੍ਹਾਂ ਦੇਖਦੇ ਹੋ, ਕੁਮੈਂਟ ਕਰਕੇ ਦੱਸੋ?
ਪੰਜਾਬ ਮੰਤਰੀ ਮੰਡਲ 'ਚ 20 ਨੂੰ ਫੇਰਬਦਲ ਦੀ ਸੰਭਾਵਨਾ, ਕੈਪਟਨ ਆਪਣੀ ਇੱਛਾ ਮੁਤਾਬਕ ਕੈਬਨਿਟ ਨੂੰ ਦੇਣਗੇ ਨਵਾਂ ਰੂਪ
NEXT STORY