ਜਲੰਧਰ (ਧਵਨ)- ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਏ. ਆਈ. ਸੀ. ਸੀ. ਦੇ ਜਨਰਲ ਸਕੱਤਰ ਹਰੀਸ਼ ਰਾਵਤ ਨੇ ਕਿਹਾ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਬਣਾਈ 3 ਮੈਂਬਰੀ ਕਮੇਟੀ 29 ਮਈ ਨੂੰ ਦਿੱਲੀ ਵਿਚ ਬੈਠ ਕੇ ਪੰਜਾਬ ਦੇ ਸੰਦਰਭ ’ਚ ਆਪਣੀ ਰਣਨੀਤੀ ਤੈਅ ਕਰੇਗੀ। ਰਾਵਤ ਨੇ ਗੱਲਬਾਤ ਦੌਰਾਨ ਦੱਸਿਆ ਕਿ ਕਮੇਟੀ ਤੈਅ ਕਰੇਗੀ ਕਿ ਪੰਜਾਬ ਵਿਚ ਸਰਕਾਰ ਅਤੇ ਪਾਰਟੀ ਨੂੰ ਕਿਵੇਂ ਮਜ਼ਬੂਤੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੋਨੀਆ ਵੱਲੋਂ ਕਮੇਟੀ ਬਣਾਏ ਜਾਣ ਤੋਂ ਬਾਅਦ ਹੁਣ ਪੰਜਾਬ ਦੇ ਸਾਰੇ ਕਾਂਗਰਸੀਆਂ ਨੂੰ ਜਨਤਕ ਤੌਰ ’ਤੇ ਬਿਆਨਬਾਜ਼ੀ ਬੰਦ ਕਰ ਦੇਣੀ ਚਾਹੀਦੀ ਹੈ। ਰਾਵਤ ਨੇ ਕਿਹਾ ਕਿ ਕਮੇਟੀ ਦੀ ਬੈਠਕ ਵਿਚ ਇਹ ਵੀ ਤੈਅ ਕੀਤਾ ਜਾਵੇਗਾ ਕਿ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਕਿਵੇਂ ਜਿੱਤਿਆ ਜਾਵੇ।
ਇਹ ਵੀ ਪੜ੍ਹੋ: ਜੰਡਿਆਲਾ-ਫਗਵਾੜਾ ਰੋਡ ’ਤੇ ਵਾਪਰਿਆ ਭਿਆਨਕ ਹਾਦਸਾ, ਦੋ ਸਕੇ ਭਰਾਵਾਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
ਇਹ ਪੁੱਛੇ ਜਾਣ ’ਤੇ ਕਿ ਕਮੇਟੀ ਕਿਵੇਂ ਆਪਣਾ ਕੰਮ ਕਰੇਗੀ, ਰਾਵਤ ਨੇ ਕਿਹਾ ਕਿ ਕਮੇਟੀ ਪੰਜਾਬ ਦੇ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਮੰਤਰੀਆਂ ਨਾਲ ਮੁਲਾਕਾਤ ਕਰੇਗੀ। ਇਸ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ। ਇਨ੍ਹਾਂ ਬੈਠਕਾਂ ਵਿਚ ਆਪਸੀ ਚਰਚਾ ਤੋਂ ਬਾਅਦ ਪੰਜਾਬ ਵਿਚ ਚੱਲ ਰਹੇ ਵਿਵਾਦ ਦਾ ਹੱਲ ਨਿਕਲਣ ਦੀ ਆਸ ਹੈ। ਉਨ੍ਹਾਂ ਕਿਹਾ ਕਿ ਕਮੇਟੀ ਸਾਰੀਆਂ ਧਿਰਾਂ ਨਾਲ ਬੈਠਕ ਕਰਨ ਤੋਂ ਬਾਅਦ ਆਪਣੀ ਰਿਪੋਰਟ ਸੋਨੀਆ ਗਾਂਧੀ ਨੂੰ ਸੌਂਪੇਗੀ, ਜਿਸ ਤੋਂ ਬਾਅਦ ਸੋਨੀਆ ਦਾ ਫੈਸਲਾ ਸਾਰੀਆਂ ਧਿਰਾਂ ਲਈ ਮੰਨਣਨਯੋਗ ਹੋਵੇਗਾ।
ਇਹ ਵੀ ਪੜ੍ਹੋ: ਕਰਜ਼ੇ ਨੇ ਨਿਗਲਿਆ ਇਕ ਹੋਰ ਕਿਸਾਨ, ਖੇਤਾਂ 'ਚ ਮੋਟਰ 'ਤੇ ਲੱਗੇ ਟਰਾਂਸਫਾਰਮਰ ਨਾਲ ਲਿਆ ਫਾਹਾ
ਕੈਪਟਨ ਦੀ ਸਥਿਤੀ ਨੂੰ ਕਮਜ਼ੋਰ ਨਹੀਂ ਹੋਣ ਦੇਵੇਗੀ ਕੇਂਦਰੀ ਲੀਡਰਸ਼ਿਪ
ਕੇਂਦਰੀ ਲੀਡਰਸ਼ਿਪ ਪੰਜਾਬ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਥਿਤੀ ਨੂੰ ਕਮਜ਼ੋਰ ਨਹੀਂ ਹੋਣ ਦੇਵੇਗੀ। ਕਾਂਗਰਸ ਦੇ ਸੀਨੀਅਰ ਨੇਤਾਵਾਂ ਦਾ ਮੰਨਣਾ ਹੈ ਕਿ ਸੰਕਟ ਦਾ ਕੋਈ ਸਰਵ-ਪ੍ਰਵਾਨਿਤ ਹੱਲ ਕੱਢ ਲਿਆ ਜਾਵੇਗਾ। ਕੈਪਟਨ ਨੇ ਵੀ ਆਪਣੇ ਵੱਲੋਂ ਪੇਸ਼ ਕੀਤੀਆਂ ਜਾਣ ਵਾਲੀਆਂ ਧਿਰਾਂ ਨੂੰ ਲੈ ਕੇ ਆਪਣੇ ਸਾਥੀਆਂ ਨਾਲ ਚਰਚਾ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਅਗਲੇ ਹਫ਼ਤੇ ਤਕ ਪੰਜਾਬ ਸੰਕਟ ’ਤੇ ਕਮੇਟੀ ਵੱਲੋਂ ਰਿਪੋਰਟ ਤਿਆਰ ਕਰ ਲਈ ਜਾਵੇਗੀ।
ਇਹ ਵੀ ਪੜ੍ਹੋ: ਜਲੰਧਰ 'ਚ ਇਕ ਵਾਰ ਫਿਰ ਸ਼ਰਮਸਾਰ ਘਟਨਾ, ਵੀਡੀਓ ਬਣਾ ਕੇ 26 ਸਾਲਾ ਵਿਆਹੁਤਾ ਨਾਲ ਕੀਤਾ ਗੈਂਗਰੇਪ
ਦਿੱਲੀ ’ਚ ਸਾਰੀਆਂ ਧਿਰਾਂ ਨੂੰ ਇਕ-ਇਕ ਕਰਕੇ ਸੱਦਿਆ ਜਾਵੇਗਾ
ਕਾਂਗਰਸ ਦੇ ਸੀਨੀਅਰ ਨੇਤਾਵਾਂ ਤੋਂ ਪਤਾ ਲੱਗਾ ਹੈ ਕਿ ਸੋਨੀਆ ਗਾਂਧੀ ਵੱਲੋਂ ਤਿਆਰ ਕਮੇਟੀ ਵੱਲੋਂ ਦਿੱਲੀ ਵਿਚ ਹੀ ਆਪਣਾ ਕੰਮ ਸ਼ੁਰੂ ਕੀਤਾ ਜਾਵੇਗਾ ਅਤੇ ਪੰਜਾਬ ਦੇ ਕਾਂਗਰਸੀ ਨੇਤਾਵਾਂ ਨੂੰ ਦਿੱਲੀ ਸੱਦ ਕੇ ਉਨ੍ਹਾਂ ਦੇ ਵਿਚਾਰ ਜਾਣੇ ਜਾਣਗੇ, ਜਿਸ ਤੋਂ ਬਾਅਦ ਲਿਖ਼ਤੀ ਰਿਪੋਰਟ ਸੋਨੀਆ ਗਾਂਧੀ ਨੂੰ ਸੌਂਪੀ ਜਾਵੇਗੀ।
ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ ’ਚ ‘ਬਲੈਕ ਫੰਗਸ’ ਦੀ ਮਾਰ, ਦੋ ਹੋਰ ਮਰੀਜ਼ਾਂ ਨੇ ਤੋੜਿਆ ਦਮ
ਪੰਜਾਬ ਸੰਕਟ ’ਤੇ ਕੇਂਦਰੀ ਲੀਡਰਸ਼ਿਪ ਹੋਈ ਗੰਭੀਰ
ਪੰਜਾਬ ਵਿਚ ਕਾਂਗਰਸ ਅੰਦਰ ਚੱਲ ਰਹੇ ਸੰਕਟ ਨੂੰ ਦੂਰ ਕਰਨ ਲਈ ਕੇਂਦਰੀ ਲੀਡਰਸ਼ਿਪ ਹੁਣ ਗੰਭੀਰ ਹੋ ਗਈ ਹੈ। ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵੱਲੋਂ ਕਮੇਟੀ ਦੇ ਮੈਂਬਰਾਂ ਨੂੰ ਕਿਹਾ ਗਿਆ ਹੈ ਕਿ ਉਹ ਜਲਦ ਤੋਂ ਜਲਦ ਪੰਜਾਬ ਸੰਕਟ ਦਾ ਹੱਲ ਕੱਢਣ।
ਇਹ ਬਣਾਈ ਗਈ ਹੈ ਤਿੰਨ ਮੈਂਬਰੀ ਕਮੇਟੀ
ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ 'ਚ ਚੱਲ ਰਹੇ ਅੰਦਰੂਨੀ ਕਲੇਸ਼ ਖ਼ਤਮ ਕਰਨ ਲਈ ਹਾਈਕਮਾਨ ਨੇ ਮੋਰਚਾ ਸੰਭਾਲ ਲਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪਾਰਟੀ ਵਿਧਾਇਕ ਨਵਜੋਤ ਸਿੰਘ ਸਿੱਧੂ ਦਰਮਿਆਨ ਤਲਖ਼ੀ ਘਟਾਉਣ ਲਈ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ 3 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿਚ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਨੂੰ ਇਸ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਪੈਨਲ ਵਿਚ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਜੇ. ਪੀ. ਅਗਰਵਾਲ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਹਰੀਸ਼ ਰਾਵਤ ਨੇ ਕਿਹਾ ਕਿ ਪੈਨਲ ਦਾ ਉਦੇਸ਼ ਪੰਜਾਬ ਵਿੱਚ ਸਰਕਾਰ ਅਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨਾ ਅਤੇ ਸੂਬਾਈ ਆਗੂਆਂ ਦਰਮਿਆਨ ਮੱਤਭੇਦਾਂ ਨੂੰ ਸੁਲਝਾਉਣਾ ਹੈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, ਕੋਰੋਨਾ ਦੇ ਮੱਦੇਨਜ਼ਰ ਵਧਾਈ ਪਾਬੰਦੀਆਂ ਦੀ ਮਿਆਦ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਕੋਰੋਨਾ ਕਾਰਣ ਵੱਡੀ ਗਿਣਤੀ 'ਚ ਹੋਈਆਂ ਮੌਤਾਂ ਲਈ ਸਰਕਾਰਾਂ ਜ਼ਿਮੇਵਾਰ : ਜਥੇਦਾਰ ਹਰਪ੍ਰੀਤ ਸਿੰਘ
NEXT STORY