ਐਂਟਰਟੇਨਮੈਂਟ ਡੈਸਕ - ਖਨੌਰੀ ਬਾਰਡਰ 'ਤੇ ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆ ਅੱਜ 24ਵਾਂ ਦਿਨ ਹੈ। ਲਗਾਤਾਰ ਵੱਡੇ-ਵੱਡੇ ਕਿਸਾਨ ਆਗੂ ਅਤੇ ਰਾਜਨੀਤਿਕ ਪਾਰਟੀਆਂ ਦੇ ਆਗੂ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪਹੁੰਚ ਰਹੇ ਹਨ। ਇਸੇ ਦੌਰਾਨ ਖਨੌਰੀ ਬਾਰਡਰ ‘ਤੇ ਅਦਾਕਾਰਾ ਸੋਨੀਆ ਮਾਨ ਪਹੁੰਚੀ। ਇਸ ਮੌਕੇ ਉਨ੍ਹਾਂ ਨੇ ਗੱਲਬਾਤ ਕਰਦੇ ਹੋਏ, ਜਿੱਥੇ ਡੱਲੇਵਾਲ ਦਾ ਹਾਲ ਚਾਲ ਜਾਣਿਆ।
ਉੱਥੇ ਹੀ ਬਾਕੀ ਕਿਸਾਨ ਜਥੇਬੰਦੀਆਂ ਤੇ ਕਲਾਕਾਰਾਂ ਨੂੰ ਵੀ ਅਪੀਲ ਕੀਤੀ ਕਿ ਅੱਜ ਸਮਾਂ ਹੈ ਕਿ ਸਾਰੇ ਇੱਕ ਹੋ ਜਾਣ ਤਾਂ ਹੀ ਇਹ ਜੰਗ ਜਿੱਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਜਦੋਂ ਦਿੱਲੀ 'ਚ ਸਿੰਘੂ ਬਾਰਡਰ ਤੇ ਕਿਸਾਨ ਅੰਦੋਲਨ ਲੱਗਿਆ ਸੀ ਤਾਂ ਉਸ ਸਮੇਂ ਸਾਰੇ ਹੀ ਕਿਸਾਨ ਜਥੇਬੰਦੀਆਂ ਇੱਕ ਸਨ ਤਾਂ ਹੀ ਉਹ ਜੰਗ ਜਿੱਤੀ ਗਈ, ਜੇਕਰ ਹੁਣ ਵੀ ਕਿਸਾਨ ਆਗੂ ਇੱਕ ਨਾ ਹੋਏ ਤਾਂ ਇਸ ਦਾ ਖਾਮਿਆਜ਼ਾ ਬਹੁਤ ਹੀ ਵੱਡਾ ਭੁਗਤਣਾ ਪੈ ਸਕਦਾ ਹੈ।
ਉਨ੍ਹਾਂ ਨੇ ਕਿਹਾ ਕਿ ਅੱਜ ਲੋੜ ਹੈ ਸਾਰੇ ਇੱਕ ਮੁੱਠ ਹੋਣ ਤਾਂ ਜੋ ਕੇਂਦਰ ਸਰਕਾਰ ਖ਼ਿਲਾਫ਼ ਲੜਾਈ ਨੂੰ ਤਗੜੇ ਹੋ ਕੇ ਲੜਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਅੱਜ ਡੱਲੇਵਾਲ ਕਿਸਾਨਾਂ ਦੇ ਹੱਕਾਂ ਲਈ ਆਪਣੀ ਜਾਨ ਨੂੰ ਜੋਖਮ 'ਚ ਪਾ ਚੁੱਕੇ ਹਨ ਪਰ ਹਾਲੇ ਵੀ ਕਿਸਾਨ ਜਥੇਬੰਦੀਆਂ ਇੱਕ ਹੋਣ ਦਾ ਨਾਂ ਨਹੀਂ ਲੈ ਰਹੀਆਂ। ਉਨ੍ਹਾਂ ਨੇ ਐੱਸ. ਕੇ. ਐੱਮ. ਅਤੇ ਬਾਕੀ ਕਿਸਾਨ ਜਥੇਬੰਦੀਆਂ ਨੂੰ ਜਲਦ ਤੋਂ ਜਲਦ ਮੀਟਿੰਗ ਕਰਨ ਦੀ ਗੱਲ ਆਖੀ ਹੈ।
ਸੋਨੀਆ ਮਾਨ ਨੇ ਕਿਹਾ ਕਿ ਕਿਸਾਨਾਂ ਵੱਲੋਂ ਜੋ ਐੱਮ. ਐੱਸ. ਪੀ. ਦੀ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਨੂੰ ਉਹ ਮੰਨਣੀ ਚਾਹੀਦੀ ਹੈ ਅਤੇ ਨਾਲ ਹੀ ਪੰਜਾਬ ਦੇ ਸਾਂਸਦਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਲੋਕ ਸਭਾ ਅਤੇ ਰਾਜਸਭਾ 'ਚ ਕਿਸਾਨਾਂ ਦੀਆਂ ਮੰਗਾਂ ਨੂੰ ਜ਼ਰੂਰ ਰੱਖਣ ਤਾਂ ਜੋ ਕੇਂਦਰ ਸਰਕਾਰ ਦਾ ਧਿਆਨ ਇਸ ਵੱਲ ਲਗਾਇਆ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਕ ਹੋਰ ਥਾਣੇ 'ਤੇ ਗ੍ਰਨੇਡ ਹਮਲਾ
NEXT STORY