ਚੰਡੀਗੜ੍ਹ (ਸੰਦੀਪ) : ਮ੍ਰਿਤਕ ਸੋਨੂੰ ਸ਼ਾਹ ਵਾਸੀ ਬੁੜੈਲ ਨੂੰ ਗੋਲੀ ਮਾਰਨ ਦੇ ਮਾਮਲੇ 'ਚ ਪੁਲਸ ਹੁਣ ਕਾਤਲਾਂ ਦੇ ਸੁਰਾਗ ਲੱਭਣ 'ਚ ਜੁੱਟੀ ਹੋਈ ਹੈ, ਜਿਸ ਦੇ ਤਹਿਤ ਪੁਲਸ ਘਟਨਾ ਦੇ ਸਮੇਂ ਸਰਗਰਮ ਮੋਬਾਇਲ ਨੰਬਰਾਂ ਅਤੇ ਹੋਰ ਸ਼ੱਕੀ ਥਾਵਾਂ ਦੇ ਡੰਪ ਡਾਟਾ ਇਕੱਠਾ ਕਰ ਰਹੀ ਹੈ। ਕ੍ਰਾਈਮ ਬ੍ਰਾਂਚ ਦੀਆਂ ਟੀਮਾਂ ਮੁਲਜ਼ਮਾਂ ਦੀ ਭਾਲ ਲਈ ਪੰਜਾਬ, ਹਰਿਆਣਾ ਅਤੇ ਰਾਜਸਥਾਨ 'ਚ ਵੱਖ-ਵੱਖ ਥਾਵਾਂ 'ਤੇ ਲਗਾਤਾਰ ਛਾਪੇ ਮਾਰ ਰਹੀਆਂ ਹਨ। ਇਸ ਤੋਂ ਇਲਾਵਾ ਮ੍ਰਿਤਕ ਅਤੇ ਜ਼ਖਮੀਆਂ ਦੇ ਮੋਬਾਇਲ ਵੇਰਵੇ ਅਤੇ ਸੋਸ਼ਲ ਮੀਡੀਆ ਖਾਤੇ ਦੀ ਵੀ ਜਾਂਚ ਕੀਤੀ ਗਈ। ਪੁਲਸ ਗੈਂਗਸਟਰ ਸੰਪਤ ਨਹਿਰਾ ਦੇ ਨਾਲ ਜੇਲ 'ਚ ਪਾਏ ਗਏ ਲੋਕਾਂ ਦੇ ਰਿਕਾਰਡ ਦੀ ਵੀ ਪੜਤਾਲ ਕਰ ਰਹੀ ਹੈ, ਜਿਨ੍ਹਾਂ ਨੂੰ ਇਸ ਕੇਸ ਲਈ ਜ਼ਿੰਮੇਵਾਰ ਮੰਨਿਆ ਜਾਂਦਾ ਹੈ। ਸੂਤਰਾਂ ਦੀ ਮੰਨੀਏ ਤਾਂ ਪੁਲਸ ਨੇ ਇਕ ਨੌਜਵਾਨ ਨੂੰ ਹਿਰਾਸਤ 'ਚ ਲੈ ਲਿਆ, ਜਿਸ ਤੋਂ ਪੁੱਛਗਿੱਛ ਜਾਰੀ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਰਾਜੋਆਣਾ ਦੀ ਸਜ਼ਾ ਮੁਆਫੀ ਦਾ ਕੀਤਾ ਸਵਾਗਤ
NEXT STORY