ਜਲੰਧਰ (ਵੈੱਬ ਡੈਸਕ) : ਖ਼ੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੇ ਖ਼ਿਲਾਫ਼ ਕਿਸਾਨਾਂ 'ਚ ਅਜੇ ਵੀ ਗੁੱਸਾ ਹੈ। ਖ਼ੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ ਅਤੇ ਉਹ ਦਿੱਲੀ 'ਚ ਆਉਣ ਦੀ ਪੂਰੀ ਕੋਸ਼ਿਸ਼ 'ਚ ਲੱਗੇ ਹੋਏ ਹਨ। ਹਾਲਾਂਕਿ ਕਈ ਜੱਥਬੰਦੀਆਂ ਦਿੱਲੀ ਤਕ ਪਹੁੰਚ ਵੀ ਗਈਆਂ ਹਨ। ਦਿੱਲੀ ਤੋਂ ਸਾਰੇ ਰਾਜਾਂ ਦੀਆਂ ਸੀਮਾਵਾਂ ਨੂੰ ਸੀਲ ਵੀ ਕੀਤਾ ਗਿਆ, ਜਿਸ ਨਾਲ ਕਿਸਾਨ ਰਾਜਧਾਨੀ 'ਚ ਐਂਟਰੀ ਨਾ ਕਰ ਸਕਣ। ਉੱਥੇ ਹੀ ਕਿਸਾਨ ਅੰਦੋਲਨ ਨੂੰ ਲੈ ਕੇ ਬਾਲੀਵੁੱਡ ਅਦਾਕਾਰ ਤੇ ਪੰਜਾਬ ਦਾ ਸਟੇਟ ਆਈਕਨ ਸੋਨੂੰ ਸੂਦ ਨੇ ਟਵੀਟ ਕਰਕੇ ਕਿਸਾਨਾਂ ਦਾ ਸਮਰਥਨ ਕੀਤਾ ਹੈ। ਮਸ਼ਹੂਰ ਅਦਾਕਾਰ ਸੋਨੂੰ ਸੂਦ ਨੇ ਟਵੀਟ ਕਰਕੇ ਕਿਹਾ ਕਿ 'ਕਿਸਾਨ ਮੇਰੇ ਭਗਵਾਨ ਹਨ।'
ਇਹ ਖ਼ਬਰ ਵੀ ਪੜ੍ਹੋ : ਦਿੱਲੀ ਪਹੁੰਚੇ ਦੀਪ ਸਿੱਧੂ, ਕਿਸਾਨਾਂ ਨੂੰ ਕੀਤੀ ਇਹ ਖ਼ਾਸ ਅਪੀਲ (ਵੀਡੀਓ)
ਸੋਨੂੰ ਸੂਦ ਦਾ ਇਹ ਟਵੀਟ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ, ਨਾਲ ਹੀ ਇਸ 'ਤੇ ਕਈ ਲੋਕ ਟਵੀਟ ਵੀ ਕਰ ਰਹੇ ਹਨ ਅਤੇ ਆਪਣਾ ਰਿਐਕਸ਼ਨ ਵੀ ਦੇ ਰਹੇ ਹਨ। ਇਸ ਟਵੀਟ 'ਚ ਉਨ੍ਹਾਂ ਨੇ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਲਿਖਿਆ 'ਕਿਸਾਨ ਮੇਰਾ ਰੱਬ।'
ਇਹ ਖ਼ਬਰ ਵੀ ਪੜ੍ਹੋ : ਹਰਿਆਣਾ ਪੁਲਸ ਦੇ ਹੰਝੂ ਬੰਬ ਨੂੰ ਠੁੱਸ ਕਰਨ ਵਾਲੇ ਬਹਾਦਰ ਕਿਸਾਨ ਦੀ ਦਰਸ਼ਨ ਔਲਖ ਨੇ ਦੱਸੀ ਪੂਰੀ ਕਹਾਣੀ
ਦੱਸ ਦੇਈਏ ਕਿ ਸੋਨੂ ਸੂਦ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ ਅਤੇ ਬੇਬਾਕੀ ਨਾਲ ਹਰ ਮੁੱਦੇ 'ਤੇ ਬੋਲਦੇ ਹਨ। ਕਿਸਾਨਾਂ ਨੂੰ ਰੋਕਣ ਲਈ ਦਿੱਲੀ ਨਾਲ ਜੁੜੇ ਸਾਰੇ ਬਾਡਰ ਤੇ ਪੁਲਸ ਨੇ ਕੜੀ ਸੁਰੱਖਿਆ ਕੀਤੀ ਹੋਈ ਹੈ। ਕਿਸਾਨਾਂ ਨੇ ਵੀ ਬਾਰਡਰ 'ਤੇ ਰਾਤ ਭਰ ਡੇਰਾ ਜਮ੍ਹਾ ਕੇ ਰੱਖਿਆ। ਸਿੰਘੁ ਬਾਰਡਰ 'ਤੇ ਇਕੱਠੇ ਹੋਏ ਕਿਸਾਨਾਂ ਨੂੰ ਭਜਾਉਣ ਲਈ ਸਵੇਰੇ ਅੱਥਰੂ ਗੈਸ ਦੇ ਗੋਲਿਆਂ ਦਾ ਵੀ ਇਸਤੇਮਾਲ ਕੀਤਾ ਗਿਆ। ਉੱਥੇ ਹੀ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਇੱਕ ਸਮੂਹ ਦੇ ਬਹਾਦੁਰਗੜ ਵਿਖੇ ਪਹੁੰਚ ਗਿਆ ਹੈ। ਉੱਥੇ ਹੀ ਦਿੱਲੀ ਕੂਚ ਕਰ ਰਹੇ ਕਿਸਾਨ ਅਤੇ ਉਨ੍ਹਾਂ ਦੇ ਪ੍ਰਦਰਸ਼ਨਾਂ ਨੂੰ ਵੇਖਦੇ ਹੋਏ ਦਿੱਲੀ ਪੁਲਸ ਨੇ ਦਿੱਲੀ ਸਰਕਾਰ ਤੋਂ 9 ਸਟੇਡੀਅਮ ਨੂੰ ਅਸਥਾਈ ਜੇਲ੍ਹ 'ਚ ਬਦਲਣ ਦੀ ਇਜਾਜ਼ਤ ਮੰਗੀ ਹੈ।
ਇਹ ਖ਼ਬਰ ਵੀ ਪੜ੍ਹੋ : B'Day Spl : ਪਿਓ ਨੂੰ ਪਸੰਦ ਨਹੀਂ ਸੀ ਹਿਮਾਂਸ਼ੀ ਖੁਰਾਣਾ ਦਾ ਮਾਡਲਿੰਗ ਕਰਨਾ, ਮਾਂ ਨੇ ਧੀ ਦੀ ਇੰਝ ਕੀਤੀ ਮਦਦ
ਦੱਸਣਯੋਗ ਹੈ ਕਿ ਸੋਨੂੰ ਸੂਦ ਦੇ ਇਲਾਵਾ ਤਹਿਸੀਨ ਪੂਨਾਵਾਲਾ, ਬਾਲੀਵੁੱਡ ਡਾਇਰੈਕਟਰ ਅਤੇ ਸਵਰਾ ਭਾਸਕਰ ਵਰਗੇ ਸੈਲਿਬ੍ਰਿਟੀਜ਼ ਨੇ ਵੀ ਕਿਸਾਨਾਂ ਨੂੰ ਲੈ ਕੇ ਆਪਣਾ ਸਮਰਥਨ ਵੀ ਦਿੱਤਾ। ਉੱਥੇ ਹੀ ਪੰਜਾਬ ਦੇ ਕਲਾਕਾਰ ਐਮੀ ਵਿਰਕ, ਜੈਜੀ ਬੀ, ਦਿਲਜੀਤ ਦੋਸਾਂਝ, ਗਿੱਪੀ ਗਰੇਵਾਲ, ਬੱਬੂ ਮਾਨ ਕਿਸਾਨਾਂ ਦੇ ਸਮਰਥਨ 'ਚ ਪੋਸਟ ਸਾਂਝਾ ਕਰਦੇ ਹੋਏ ਨਜ਼ਰ ਆਏ।
ਇਹ ਖ਼ਬਰ ਵੀ ਪੜ੍ਹੋ : ਕੰਗਨਾ ਰਣੌਤ ਦੀ ਹਾਈ ਕੋਰਟ 'ਚ ਵੱਡੀ ਜਿੱਤ, BMC ਦਾ ਨੋਟਿਸ ਖਾਰਜ, ਨੁਕਸਾਨ ਦਾ ਵੀ ਮਿਲੇਗਾ ਮੁਆਵਜ਼ਾ
ਬੀਬੀ ਜਗੀਰ ਕੌਰ ਬਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
NEXT STORY