ਮੋਗਾ : ਪਿਛਲੇ ਦਿਨੀਂ ਜਾਰਜੀਆ 'ਚ ਹੋਏ ਇਕ ਦਰਦਨਾਕ ਹਾਦਸੇ 'ਚ ਮਾਰੇ ਗਏ 11 ਪੰਜਾਬੀ ਨੌਜਵਾਨਾਂ 'ਚ ਸ਼ਾਮਲ ਮੋਗਾ ਜ਼ਿਲ੍ਹੇ ਦੇ ਪਿੰਡ ਘੱਲ ਕਲਾਂ ਨਾਲ ਸਬੰਧਤ 24 ਸਾਲਾ ਗਗਨਦੀਪ ਸਿੰਘ ਪੁੱਤਰ ਗੁਰਮੁਖ ਸਿੰਘ ਦੇ ਘਰ ਦੁੱਖ ਵੰਡਾਉਣ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਉਬਰਾਏ ਉਚੇਚੇ ਤੌਰ 'ਤੇ ਪਹੁੰਚੇ। ਜਿਸ ਦੌਰਾਨ ਉਨ੍ਹਾਂ ਮ੍ਰਿਤਕ ਗਗਨਦੀਪ ਦੇ ਬਜ਼ੁਰਗ ਪਿਤਾ ਦੀ ਮਹੀਨਾਵਾਰ ਪੈਨਸ਼ਨ ਲਾਉਣ ਤੋਂ ਇਲਾਵਾ ਉਨ੍ਹਾਂ ਨੂੰ ਜ਼ਮੀਨ ਖ੍ਰੀਦ ਕੇ ਦੇਣ ਦੇ ਨਾਲ ਨਵਾਂ ਘਰ ਵੀ ਬਣਾਉਣ ਦਾ ਬੀੜਾ ਚੁੱਕਿਆ। ਇਸ ਦੌਰਾਨ ਗੱਲਬਾਤ ਕਰਦਿਆਂ ਕੌਮਾਂਤਰੀ ਪੱਧਰ ਦੇ ਉੱਘੇ ਸਮਾਜ ਸੇਵੀ ਡਾ. ਐੱਸ. ਪੀ. ਸਿੰਘ ਉਬਰਾਏ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਬਿਨ੍ਹਾਂ ਕਿਸੇ ਕੋਲੋਂ ਇਕ ਵੀ ਪੈਸਾ ਇਕੱਠਾ ਕੀਤਿਆਂ ਨਿਰੋਲ ਉਨ੍ਹਾਂ ਵੱਲੋਂ ਹੀ ਆਪਣੀ ਆਮਦਨ 'ਚੋਂ ਦਾਨ ਵੱਜੋਂ ਦਿੱਤੇ ਜਾਂਦੇ ਲਗਭਗ 98 ਫੀਸਦੀ ਹਿੱਸੇ ਨਾਲ ਪਿਛਲੇ ਲੰਮੇ ਸਮੇਂ ਤੋਂ ਲੋੜਵੰਦਾਂ ਦੀ ਵੱਖ-ਵੱਖ ਸਕੀਮਾਂ ਰਾਹੀਂ ਮਦਦ ਕੀਤੀ ਜਾ ਰਹੀ, ਜਿਸ ਨਾਲ ਮੇਰੇ ਮਨ ਨੂੰ ਬਹੁਤ ਸਕੂਨ ਮਿਲਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਵਪਾਰਕ ਅਦਾਰੇ ਦੇ ਰਹਿਣਗੇ ਬੰਦ
ਉਨ੍ਹਾਂ ਦੱਸਿਆ ਕਿ ਇਸੇ ਤਹਿਤ ਉਹ ਪਿਛਲੇ ਦਿਨੀਂ ਜਾਰਜੀਆ ਹਾਦਸੇ 'ਚ ਮਾਰੇ ਗਏ ਪੰਜਾਬੀ ਨੌਜਵਾਨਾਂ ਦੇ ਘਰਾਂ ਵਿਚ ਜਾ ਕੇ ਪੀੜ੍ਹਤ ਪਰਿਵਾਰਾਂ ਦਾ ਦੁੱਖ ਵੰਡਾ ਰਹੇ ਹਨ ਅਤੇ ਅੱਜ ਇੱਥੇ ਘੱਲ ਕਲਾਂ ਵਿਖੇ ਮ੍ਰਿਤਕ ਗਗਨਦੀਪ ਸਿੰਘ ਦੇ ਘਰ ਪਹੁੰਚੇ ਹਨ। ਉਨ੍ਹਾਂ ਦੱਸਿਆ ਕਿ ਗਗਨਦੀਪ ਦੀ ਮਾਤਾ ਅਤੇ ਇਕ ਮੰਦਬੁੱਧੀ ਭਰਾ ਪਹਿਲਾਂ ਹੀ ਇਸ ਦੁਨੀਆਂ ਤੋਂ ਜਾ ਚੁੱਕੇ ਹਨ। ਪਰਿਵਾਰ ਦੀ ਹਾਲਤ ਬਹੁਤ ਤਰਸਯੋਗ ਹੈ, ਇਥੋਂ ਤੱਕ ਕਿ ਉਨ੍ਹਾਂ ਦਾ ਮਕਾਨ ਵੀ ਰਹਿਣਯੋਗ ਨਹੀਂ ਹੈ। ਉਨ੍ਹਾਂ ਨੇ ਫੈਸਲਾ ਕੀਤਾ ਹੈ ਕਿ ਸਰਬੱਤ ਦਾ ਭਲਾ ਟਰੱਸਟ ਗਗਨਦੀਪ ਦੇ ਪਿਤਾ ਗੁਰਮੁਖ ਸਿੰਘ ਨੂੰ ਘਰ ਦੇ ਗੁਜ਼ਾਰੇ ਲਈ 5 ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਦੇਵੇਗੀ, ਜਿਸ ਦਾ ਪਹਿਲਾ ਚੈੱਕ ਅੱਜ ਹੀ ਉਨ੍ਹਾਂ ਨੂੰ ਸੌਂਪ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੀੜਤ ਪਰਿਵਾਰ ਨੂੰ ਹੋਰ ਨਵੀਂ ਜਗ੍ਹਾ ਖ੍ਰੀਦ ਕੇ ਦੇਣ ਦੇ ਨਾਲ-ਨਾਲ ਇਕ ਨਵਾਂ ਘਰ ਵੀ ਬਣਾ ਕੇ ਦਿੱਤਾ ਜਾਵੇਗਾ, ਜਿਸ ਦਾ ਕੰਮ ਬਹੁਤ ਜਲਦ ਸ਼ੁਰੂ ਕਰਵਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਨੂੰ ਵੱਡੀ ਰਾਹਤ, ਹੁਣ ਸੂਬੇ 'ਚ ਬਣਨਗੇ ਸਮਾਰਟ ਕਾਰਡ, ਇੰਝ ਮਿਲੇਗਾ ਰਾਸ਼ਨ
ਇਸ ਮੌਕੇ ਟਰੱਸਟ ਦੀ ਮੋਗਾ ਇਕਾਈ ਦੇ ਪ੍ਰਧਾਨ ਗੋਕਲ ਚੰਦ, ਹਰਭਿੰਦਰ ਸਿੰਘ ਜਾਨੀਆ, ਰਾਮ ਸਿੰਘ, ਹਰਜਿੰਦਰ ਸਿੰਘ ਚੁਗਾਵਾਂ, ਭਵਨਦੀਪ ਸਿੰਘ ਪੁਰਬਾ, ਮੈਡਮ ਪਰਮਜੀਤ ਕੌਰ (ਸਾਰੇ ਟਰੱਸਟ ਮੈਂਬਰ) ਸਮੇਤ ਸੁਖਦੇਵ ਸਿੰਘ ਬਰਾੜ, ਕੁਲਵਿੰਦਰ ਸਿੰਘ ਰਾਮੂਵਾਲੀਆ,ਗੁਰਸੇਵਕ ਸਿੰਘ ਸੰਨਿਆਸੀ ਅਤੇ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਮੌਜੂਦ ਸਨ।
ਇਹ ਵੀ ਪੜ੍ਹੋ : ਸੂਬੇ ਦੇ ਪੈਨਸ਼ਨਧਾਰਕਾਂ ਲਈ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਆਖਿਰ ਲੈ ਲਿਆ ਇਹ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਤੋਂ ਲੈ ਕੇ ਦਿੱਲੀ ਤੱਕ ਟੀਮਾਂ ਦੇ ਸਰਵੇ ਦੇ ਆਧਾਰ ’ਤੇ ਲੱਗੇਗੀ ‘ਆਪ’ ਦੇ ਨਾਂ ’ਤੇ ਮੋਹਰ
NEXT STORY