ਲੁਧਿਆਣਾ (ਗੌਤਮ) : ਪਿੰਡ ਦਾਦ ਦੇ ਨੇੜੇ ਸੁਗੰਧ ਬਿਹਾਰ ’ਚ ਸਪਾ ਸੈਂਟਰ ਦੇ ਪ੍ਰਬੰਧਕ ਨੂੰ ਥਾਣਾ ਸਦਰ ਦੀ ਪੁਲਸ ਨੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ’ਚ ਕਾਬੂ ਕਰ ਲਿਆ ਹੈ। ਦੋਸ਼ ਹੈ ਕਿ ਪ੍ਰਬੰਧਕ ਨੇ ਸਪਾ ਸੈਂਟਰ ’ਤੇ ਬਿਨਾਂ ਵੈਰੀਫਿਕੇਸ਼ਨ ਦੇ ਨਾਗਾਲੈਂਡ ਦੀ ਲੜਕੀਆਂ ਨੂੰ ਕੰਮ ’ਤੇ ਰੱਖਿਆ ਹੋਇਆ ਸੀ। ਪੁਲਸ ਨੇ ਮੁਲਜ਼ਮ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਪਿੰਡ ਖੰਡੂਰ ਦੇ ਰਹਿਣ ਵਾਲੇ ਜੈਦੀਪ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਐਕਸ਼ਨ ਮੋਡ ਵਿਚ ਬਿਜਲੀ ਵਿਭਾਗ, ਪੰਜਾਬ ਭਰ ਵਿਚ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
ਹੈੱਡ ਕਾਂਸਟੇਬਲ ਜਗਸੀਰ ਸਿੰਘ ਨੇ ਦੱਸਿਆ ਕਿ ਉਹ ਫੁੱਲਾਵਾਲ ਚੌਕ ਕੋਲ ਆਪਣੀ ਟੀਮ ਦੇ ਨਾਲ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਗ੍ਰੈਂਡ ਸਿਟੀ ਪਲਾਜ਼ਾ, ਸੁਗੰਧ ਬਿਹਾਰ ਪਿੰਡ ਦਾਦ ਸਥਿਤ ਓਕੋ ਲਗਜ਼ਰੀ ਸਪਾ ਐਂਡ ਸੈਲੂਨ ਸੈਂਟਰ ਦੇ ਪ੍ਰਬੰਧਕ ਨੇ ਨਾਗਾਲੈਂਡ ਦੀਆਂ ਲੜਕੀਆਂ ਨੂੰ ਕੰਮ ’ਤੇ ਰੱਖਿਆ ਹੋਇਆ ਹੈ ਪਰ ਇਸ ਸਬੰਧ ’ਚ ਪੁਲਸ ਵੈਰੀਫਿਕੇਸ਼ਨ ਨਹੀਂ ਕਰਵਾਈ ਹੈ, ਜਿਸ ’ਤੇ ਰੇਡ ਕੀਤੀ ਗਈ ਤਾਂ ਪ੍ਰਬੰਧਕ ਮੌਕੇ ’ਤੇ ਕੋਈ ਵੀ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ, ਜਿਸ ’ਤੇ ਪ੍ਰਬੰਧਕ ਨੂੰ ਕਾਬੂ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਕੂਲਾਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੁਬਈ 'ਚ ਤਲਾਕ ਦੇ ਫ਼ੈਸਲੇ ਨੂੰ ਚੰਡੀਗੜ੍ਹ ਅਦਾਲਤ ਨੇ ਕੀਤਾ ਰੱਦ, ਪੜ੍ਹੋ ਪੂਰਾ ਮਾਮਲਾ
NEXT STORY